BREAKING NEWS
Search

ਬੜੀ ਬੁਰੀ ਤਰਾਂ ਨਾਲ ਵੋਟਾਂ ਚ ਹਾਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਗਲ੍ਹ

ਆਈ ਤਾਜਾ ਵੱਡੀ ਖਬਰ 

ਅੱਜ ਦਾ ਦਿਨ ਜਿੱਥੇ ਬਹੁਤ ਸਾਰੇ ਲੋਕਾਂ ਲਈ ਜਿੱਤ-ਹਾਰ ਦਾ ਦਿਨ ਬਣਿਆ ਹੋਇਆ ਹੈ ਉਥੇ ਹੀ ਲਗਾਤਾਰ ਖਬਰਾਂ ਆ ਰਹੀਆਂ ਹਨ। ਜਿੱਥੇ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ ਅਤੇ ਅਜਿਹੀਆਂ ਹਸਤੀਆਂ ਹਾਰੀਆਂ ਹਨ ਜਿਨ੍ਹਾਂ ਵੱਲੋਂ ਲਗਾਤਾਰ ਇਸ ਸਿਆਸਤ ਵਿੱਚ ਆਪਣੀ ਇਕ ਪਕੜ ਬਣਾ ਕੇ ਰੱਖੀ ਗਈ ਹੈ। ਜਿੱਥੇ ਅਜਿਹੀਆ ਸਿਆਸਤ ਦੀਆਂ ਵੱਡੀਆਂ ਹਸਤੀਆਂ ਅੱਜ ਚੋਣਾਂ ਦੇ ਮੈਦਾਨ ਵਿੱਚ ਆਮ ਆਦਮੀ ਪਾਰਟੀ ਦੇ ਹੱਥੋਂ ਹਾਰ ਗਈਆਂ ਹਨ,l ਜਿਨ੍ਹਾਂ ਦੀ ਹਾਰ ਬਾਰੇ ਕਿਸੇ ਵੱਲੋਂ ਕੋਈ ਅੰਦਾਜ਼ਾ ਨਹੀਂ ਲਗਾਇਆ ਜਾ ਰਿਹਾ ਸੀ ਤੇ ਜਿੱਤ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਬਹੁਤ ਵੱਡੀ ਗਿਣਤੀ ਵਿੱਚ ਦਰਜ ਕੀਤੀ ਜਾ ਰਹੀ ਹੈ।

ਇਸ ਵਾਰ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੇ ਸਿਆਸਤ ਵਿੱਚ ਪੂਰੀ ਤਰ੍ਹਾਂ ਸਭ ਕੁਝ ਬਦਲ ਕੇ ਰੱਖ ਦਿੱਤਾ ਹੈ। ਜਿੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੁੰਦੀ ਨਜ਼ਰ ਆਈ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗੇ ਹਨ। ਹੁਣ ਬੜੀ ਬੁਰੀ ਤਰਾਂ ਨਾਲ ਵੋਟਾਂ ਚ ਹਾਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਗਲ੍ਹ, ਜਿਸ ਬਾਰੇ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਕਈ ਉਮੀਦਵਾਰਾਂ ਨੂੰ ਵੱਡੇ ਝਟਕੇ ਲੱਗੇ ਹਨ ਜਿਨ੍ਹਾਂ ਵਿੱਚ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਪਛੜ ਗਏ ਹਨ। ਉਥੇ ਹੀ ਹੁਣ ਉਨ੍ਹਾਂ ਵੱਲੋਂ ਟਵੀਟ ਕਰਕੇ ਪੰਜਾਬੀਆਂ ਦਾ ਧੰਨਵਾਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਖਿਆ ਹੈ ਕਿ ਅਸੀਂ ਪੂਰੇ ਦਿਲ ਨਾਲ ਅਤੇ ਪੂਰੀ ਨਿਮਰਤਾ ਨਾਲ ਪੰਜਾਬੀਆਂ ਵੱਲੋਂ ਦਿੱਤੇ ਫਤਵੇ ਨੂੰ ਸਵੀਕਾਰ ਕਰਦੇ ਹਾਂ।

ਉਨ੍ਹਾਂ ਆਖਿਆ ਕਿ ਮੈਂ ਲੱਖਾਂ ਪੰਜਾਬੀਆਂ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਾਡੇ ‘ਤੇ ਭਰੋਸਾ ਕੀਤਾ ਅਤੇ ਅਕਾਲੀ-ਬਸਪਾ ਵਰਕਰਾਂ ਦਾ ਉਨ੍ਹਾਂ ਦੀ ਨਿਰਸਵਾਰਥ ਮਿਹਨਤ ਲਈ। ਉਨ੍ਹਾਂ ਨੇ ਜੋ ਭੂਮਿਕਾ ਸਾਨੂੰ ਸੌਂਪੀ ਹੈ, ਅਸੀਂ ਉਨ੍ਹਾਂ ਦੀ ਨਿਮਰਤਾ ਨਾਲ ਸੇਵਾ ਕਰਦੇ ਰਹਾਂਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਰ ਹੋਣ ਤੋਂ ਬਾਅਦ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।



error: Content is protected !!