ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕਾਂਗੜਾ: ਡਮਟਾਲ ਥਾਣੇ ਅਧੀਨ ਚਿੱਟੇ ਦਾ ਗੜ੍ਹ ਕਹੇ ਜਾਣ ਵਾਲੇ ਪਿੰਡ ਛੰਨੀ ਬੇਲੀ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ ਗਿਆ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।
2
ਪੰਜਾਬ ਪੁਲਿਸ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਸਬੰਧੀ ਉੱਥੇ ਪਹੁੰਚੀ ਸੀ।
3
ਇੱਥੇ ਪਿੰਡ ਵਾਲਿਆਂ ਪੁਲਿਸ ਮੁਲਾਜ਼ਮਾਂ ਦੀ ਟੀਮ ਨੂੰ ਬੰਧਕ ਬਣਾ ਲਿਆ ਤੇ ਉਨ੍ਹਾਂ ਨੂੰ ਕੁੱਟਿਆ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਹਥਿਆਰ ਵੀ ਖੋਹ ਲਏ।
4
ਲੋਕਾਂ ਨੇ ਕਿਹਾ ਕਿ ਪੁਲਿਸ ਉਨ੍ਹਾਂ ਦੇ ਗ੍ਰਿਫ਼ਤਾਰ ਕੀਤੇ ਮੁੰਡੇ ਨੂੰ ਰਿਹਾਅ ਕਰੇ, ਤਾਂ ਹੀ ਉਹ ਪੁਲਿਸ ਮੁਲਾਜ਼ਮਾਂ ਨੂੰ ਛੱਡਣਗੇ।
5
ਇਸ ਬਾਰੇ ਜਦੋਂ ਹਿਮਾਚਲ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਗ੍ਰਿਫ਼ਤ ਵਿੱਚੋਂ ਪੰਜਾਬ ਪੁਲਿਸ ਦੇ ਜਵਾਨ ਛੁਡਵਾਏ।
6
ਗੁਪਤ ਸੂਚਨਾ ਦੇ ਆਧਾਰ ‘ਤੇ ਪੰਜਾਬ ਦੇ ਭੋਗਪੁਰ ਥਾਣਾ ਪੁਲਿਸ ਦੀ ਟੁਕੜੀ ਨੇ ਏਐਸਆਈ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਕਿਸੇ ਮਾਮਲੇ ਦੀ ਤਫਤੀਸ਼ ਕਰਨ ਲਈ ਇੰਦੌਰਾ ਦੀ ਛੰਨੀ ਵੈਲੀ ਵਿੱਚ ਪਹੁੰਚ ਕੀਤੀ ਸੀ ਤੇ ਹਿਮਾਚਲ ਪੁਲਿਸ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਸੀ।
ਤਾਜਾ ਜਾਣਕਾਰੀ