ਆਈ ਤਾਜ਼ਾ ਵੱਡੀ ਖਬਰ
ਭਿਆਨਕ ਸੜਕ ਹਾਦਸਿਆਂ ਦਾ ਨਾਮ ਸੁਣਦੇ ਹੀ ਜਿੱਥੇ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਡਰ ਪੈਦਾ ਹੋ ਜਾਂਦਾ ਹੈ। ਓਥੇ ਹੀ ਅਜਿਹੇ ਹਾਦਸੇ ਸਾਹਮਣੇ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਅਜਿਹੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਇਕ ਹੀ ਪਰਿਵਾਰ ਦੇ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬਹੁਤ ਸਾਰੇ ਲੋਕ ਜਿੱਥੇ ਖ਼ੁਸ਼ੀ-ਗ਼ਮੀ ਦੇ ਮੌਕਿਆਂ ਤੇ ਆਪਣੇ ਘਰ ਤੋਂ ਇਕੱਠੇ ਰਵਾਨਾ ਹੁੰਦੇ ਹਨ ਅਤੇ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਉਥੇ ਹੀ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਇੱਕ ਹੀ ਪਰਿਵਾਰ ਨੂੰ ਇਕੱਠੇ ਵੀ ਜਾਣ ਤੋਂ ਲੋਕਾਂ ਵੱਲੋਂ ਮਨਾ ਕੀਤਾ ਜਾਂਦਾ ਹੈ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਦਕਿ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਪਰ ਲੋਕਾਂ ਵੱਲੋਂ ਉਨ੍ਹਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਹੁਣ ਬੱਸ ਤੇ ਕਾਰ ਦੀ ਭਿਆਨਕ ਜ਼ਬਰਦਸਤ ਟੱਕਰ ਹੋਈ ਹੈ ਜਿਥੇ ਪੰਜ ਲੋਕਾਂ ਦੀ ਮੌਤ ਹੋਈ ਹੈ। ਜਿਸ ਬਾਰੇ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਹੈ ਜਿੱਥੇ ਮੰਗਲਵਾਰ ਨੂੰ ਲਾਤੂਰ ਜ਼ਿਲੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਇਕ ਕਾਰ ਅਤੇ ਬੱਸ ਦੀ ਭਿਆਨਕ ਟੱਕਰ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰ ਵਿਚ 8 ਲੋਕ ਮੰਦਰ ਵਿੱਚ ਦਰਸ਼ਨ ਕਰਨ ਤੋਂ ਬਾਅਦ ਨੰਦੇੜ ਸਾਹਿਬ ਨੂੰ ਵਾਪਸ ਜਾ ਰਹੇ ਸਨ। ਜਿਨ੍ਹਾਂ ਵਿੱਚ 2 ਔਰਤਾਂ ਸ਼ਾਮਲ ਸਨ। ਇਕ ਕਾਰ ਸਵਾਰ ਜਿਥੇ ਜੈਪੁਰ ਦੇ ਮੰਦਰ ਤੋਂ ਵਾਪਸ ਆ ਰਹੇ ਸਨ ਉਥੇ ਹੀ ਰਸਤੇ ਵਿੱਚ ਇੱਕ ਬੱਸ ਨਾਲ ਭਿਆਨਕ ਟੱਕਰ ਹੋ ਗਈ।
ਜਿਸ ਕਾਰਨ ਕਾਰ ਪਲਟ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਲੋਕਾਂ ਵੱਲੋਂ ਉਨ੍ਹਾਂ ਦੀ ਮਦਦ ਕਰਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਪੰਜ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਹ ਹਾਦਸਾ ਕਾਰ ਦਾ ਸੰਤੁਲਨ ਵਿਗੜਣ ਤੇ ਵਾਪਰਿਆ ਹੋ ਸਕਦਾ ਹੈ। ਪੁਲੀਸ ਵੱਲੋਂ ਜਿਥੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ।
ਤਾਜਾ ਜਾਣਕਾਰੀ