ਭਗਤ ਰਵਿਦਾਸ ਜੀ ਦੇ ਮੰਦਰ ਢਾਹੇ ਜਾਣ ਤੇ ਸੁਪਰੀਮ ਕੋਰਟ ਨੇ ਹੁਣ ਇਹ ਕਹੀ ਇਹ ਵੱਡੀ ਗੱਲ ਦਿੱਲੀ ਵਿੱਚ ਭਗਤ ਰਵਿਦਾਸ ਜੀ ਦੇ ਮੰਦਰ ਢਾਹੇ ਜਾਣ ਕਰਕੇ ਪੰਜਾਬ ਅੱਜ ਬੰਦ ਹੈ। ਥਾਂ ਥਾਂ ਭਾਈਚਾਰੇ ਦੇ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਨੂੰ ਹੋਰ ਜਥੇਬੰਦੀਆਂ ਵੱਲੋਂ ਵੀ ਸਮਰਥਨ ਮਿਲ ਰਿਹਾ ਹੈ।ਹੁਣ ਇਸ ਮਾਮਲੇ ਚ ਸੁਪਰੀਮ ਕੋਰਟ ਨੇ ਇੱਕ ਵੱਡੀ ਗੱਲ ਕਹੀ ਹੈ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਰਟ ਦੇ ਹੁਕਮ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਹ ਗੰਭੀਰ ਮਾਮਲਾ ਹੈ ਤੇ ਇਸਨੂੰ ਰਾਜਨੀਤਕ ਅਖਾੜਾ ਨਹੀਂ ਬਣਾਉਣਾ ਚਾਹੀਦਾ। ਲੋਕ ਇਸ ਮਾਮਲੇ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਤਰ੍ਹਾਂ ਵਿਵਹਾਰ ਸਹੀ ਨਹੀਂ ਹੈ।
ਕੋਰਟ ਨੇ ਕਿਹਾ ਕਿ ਉਹ ਦੇਖਣਗੇ ਕਿ ਇਸ ਮਾਮਲੇ ਵਿੱਚ ਅੱਗੇ ਕੀ ਹੋ ਸਕਦਾ ਹੈ। ਕੋਰਟ ਨੇ ਏਜੀ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਅਸਿਸਟ ਕਰੇ। ਨੇਤਾਵਾਂ ਨੂੰ ਚਾਹੀਦਾ ਹੈ ਕਿ ਰਾਜਨੀਤਿਕ ਉਦੇਸ਼ ਤੋਂ ਉੱਪਰ ਉੱਠ ਕੇ ਕੋਰਟ ਦੇ ਹੁਕਮ ਦੀ ਦੁਰਵਰਤੋਂ ਨਾ ਹੋਵੇ। ਤੁਹਾਨੂੰ ਦੱਸ ਦੇਈਏ ਕਿ ਦਰਅਸਲ ਗੁਰੂ ਰਵੀਦਾਸ ਜੈਯੰਤੀ ਸਮਾਰੋਹ ਸਮਿਤੀ ਨੇ ਜੰਗਲ ਦੀ ਜਮੀਨ ਉੱਤੇ ਨਿਰਮਾਨ ਕੀਤਾ ਸੀ। ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ ਵੀ ਜਗ੍ਹਾ ਨੂੰ ਖਾਲੀ ਨਹੀਂ ਕੀਤਾ ਗਿਆ। ਇਸਲਈ 9 ਅਗਸਤ 2019 ਨੂੰ ਸੁਪਰੀਮ ਕੋਰਟ ਨੇ ਡੀਡੀਏ ਨੂੰ ਹੁਕਮ ਦਿੱਤਾ ਕਿ ਪੁਲਿਸ ਦੀ ਮਦਦ ਨਾਲ ਇਸ ਜਗ੍ਹਾ ਨੂੰ ਖਾਲੀ ਕਰਵਾਓ। ਇਸ ਮਾਮਲੇ ਨੂੰ ਲੈਕੇ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ।
ਪੰਜਾਬ ਵਿੱਚ ਬਾਲਮੀਕ ਭਾਈਚਾਰੇ ਨੇ ਅੱਜ ਬੰਦ ਦਾ ਸੱਦਾ ਦਿੱਤਾ ਹੈ। ਹਰ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਜਲੰਧਰ ਵਿਚ ਬੰਦ ਦਾ ਅਸਰ ਸਭ ਵੱਧ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਜਲੰਧਰ ਤੋਂ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਸਤੇ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਜਲੰਧਰ ਦੇ ਪੀ. ਏ. ਪੀ. ਚੌਂਕ ਤੋਂ ਇਲਾਵਾ ਸ਼ਹਿਰ ਨੂੰ ਅੰਮ੍ਰਿਤਸਰ ਨਾਲ ਜੋੜਨ ਵਾਲਾ ਸਾਰੇ ਹਾਈਵੇਅ ਰਵਿਦਾਸ ਭਾਏਚਾਰੇ ਵਲੋਂ ਪੂਰੀ ਤਰ੍ਹਾਂ ਜਾਮ ਕਰ ਦਿੱਤੇ ਗਏ। ਲੰਮਾ ਪਿੰਡ ਚੌਂਕ, ਬਾਈਪਾਸ ਚੌਂਕ ਤੋਂ ਇਲਾਵਾ ਕਪੂਰਥਲਾ ਚੌਂਕ ਅਤੇ ਅੰਮ੍ਰਿਤਸਰ ਹਾਈਵੇਅ ‘ਤੇ ਪੈਣ ਵਾਲਾ ਮਕਸੂਦਾਂ ਹਾਈਵੇਅ ‘ਤੇ ਰਵਿਦਾਸ ਭਾਈਚਾਰੇ ਵਲੋਂ ਰੋਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮੀਂਹ ਦੇ ਬਾਵਜੂਦ ਸੜਕਾਂ ‘ਤੇ ਉਤਰ ਕੇ ਰਵਿਦਾਸ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਤਾਜਾ ਜਾਣਕਾਰੀ