ਆਈ ਤਾਜ਼ਾ ਵੱਡੀ ਖਬਰ
ਸਭ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆ ਰਾਜਨੀਤਿਕ ਸਖ਼ਸ਼ੀਅਤਾਂ ਵੱਲੋ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿੱਚ 100 ਦਿਨ ਵਿੱਚ 100 ਚੋਣ ਹਲਕਿਆਂ ਵਿੱਚ ਦੌਰਾ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਇਲਾਕਿਆ ਵਿਚ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ,ਉੱਥੇ ਹੀ ਕਾਂਗਰਸ ਵਿੱਚ ਚੱਲ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਵਿੱਚ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦੌਰੇ ਕੀਤੇ ਜਾ ਚੁੱਕੇ ਹਨ। ਉਥੇ ਹੀ ਅਜੇ ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਕਿਸੇ ਦਾ ਨਾਮ ਵੀ ਨਹੀਂ ਐਲਾਨ ਕੀਤਾ ਗਿਆ ਹੈ।
ਹੁਣ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚੇਹਰਾ ਬਣਾਉਣ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਜੇ ਤੱਕ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕੀਤੇ ਜਾਣ ਕਾਰਨ ਆਮ ਆਦਮੀ ਪਾਰਟੀ ਵਿੱਚ ਮੌਜੂਦ ਲੋਕਾਂ ਵੱਲੋਂ ਭਗਵੰਤ ਮਾਨ ਨੂੰ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਬਾਰੇ ਗੱਲ ਕਰਦਿਆਂ ਹੋਇਆ ਆਪ ਵਿਧਾਇਕ ਰੁਪਿੰਦਰ ਰੂਬੀ ਵੱਲੋਂ ਆਖਿਆ ਗਿਆ ਹੈ ਕਿ ਭਗਵੰਤ ਮਾਨ ਤੋਂ ਇਲਾਵਾ ਹੋਰ ਕੋਈ ਵੀ ਚਿਹਰਾ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਵਜੋਂ ਸਾਹਮਣੇ ਨਹੀਂ ਆ ਸਕਦਾ।
ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਚਿਹਰਾ ਐਲਾਨਣ ਵਿੱਚ ਕੀਤੀ ਜਾਂਦੀ ਦੇਰੀ ਪਾਰਟੀ ਲਈ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਅੱਗੇ ਲੈ ਕੇ ਆਉਣ ਵਿੱਚ ਭਗਵੰਤ ਮਾਨ ਦਾ ਬਹੁਤ ਵੱਡਾ ਹੱਥ ਹੈ। ਉਨ੍ਹਾਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਸਾਰੇ ਵਲੰਟੀਅਰਾਂ ਵੱਲੋਂ ਵੀ ਭਗਵੰਤ ਮਾਨ ਨੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਹੁਣ ਤੱਕ ਭਗਵੰਤ ਮਾਨ ਨੂੰ ਤਿੰਨ ਵਾਰ ਗੱਲਬਾਤ ਵਾਸਤੇ ਦਿੱਲੀ ਬੁਲਾ ਲਿਆ ਗਿਆ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ ਕਿਉਂਕਿ ਭਗਵੰਤ ਮਾਨ ਵਲੋ ਆਮ ਆਦਮੀ ਪਾਰਟੀ ਲਈ ਪੰਜਾਬ ਵਿੱਚ ਕਾਫੀ ਲੰਮੇ ਸਮੇਂ ਤੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕਰੜੀ ਮਿਹਨਤ ਕੀਤੀ ਗਈ ਹੈ।
ਤਾਜਾ ਜਾਣਕਾਰੀ