BREAKING NEWS
Search

ਭਗਵੰਤ ਮਾਨ ਵਲੋਂ ਮੰਤਰੀ ਵਿਜੈ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਕੀਤਾ ਇਕ ਹੋਰ ਵੱਡਾ ਐਕਸ਼ਨ- ਹੋਈ ਗ੍ਰਿਫਤਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦਾ ਵਾਅਦਾ ਕੀਤਾ ਗਿਆ ਸੀ ਅਤੇ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਬਣਾਏ ਜਾਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਸਹੁੰ ਚੁਕੀ ਗਈ ਸੀ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਤੋਂ ਬਾਅਦ ਇਕ ਹੋਰ ਵੱਡਾ ਐਕਸ਼ਨ ਲਿਆ ਗਿਆ ਹੈ ਜਿੱਥੇ ਹੋਈ ਗ੍ਰਿਫਤਾਰੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੀ ਕੈਬਨਿਟ ਵਿੱਚ ਸ਼ਾਮਲ ਸਿਹਤ ਮੰਤਰੀ ਰਹੇ ਡਾਕਟਰ ਵਿਜਯ ਸਿੰਗਲਾ ਨੂੰ ਉਨ੍ਹਾਂ ਦੇ ਮੰਤਰੀਮੰਡਲ ਵਿੱਚ ਇਸ ਲਈ ਬਰਖਾਸਤ ਕਰ ਦਿੱਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਇਸ ਕੰਮ ਦੀ ਜਾਣਕਾਰੀ ਹਾਸਲ ਹੋਈ ਸੀ ਕਿ ਹਰ ਕੰਮ ਕਰਵਾਉਣ ਵਾਸਤੇ ਇੱਕ ਫੀਸਦੀ ਕਮੀਸ਼ਨ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਆਧਾਰ ਤੇ ਮੰਤਰੀ ਦੇ ਖ਼ਿਲਾਫ਼ ਗੁਪਤ ਜਾਂਚ ਕਰਵਾਈ ਗਈ ਅਤੇ ਸਾਰਾ ਸੱਚ ਸਾਹਮਣੇ ਆਉਣ ਤੇ ਉਨ੍ਹਾਂ ਵੱਲੋਂ ਆਪਣੀ ਗਲਤੀ ਕਬੂਲ ਕਰ ਲਈ ਗਈ ਹੈ।

ਜਿੱਥੇ ਪੰਜਾਬ ਵਿਚ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਵਿੱਚ ਦਾਗੀ ਲੋਕਾਂ ਲਈ ਕੋਈ ਵੀ ਜਗ੍ਹਾ ਨਹੀਂ ਹੈ। ਉੱਥੇ ਹੀ ਹੁਣ ਉਨ੍ਹਾਂ ਦੀ ਪਾਰਟੀ ਤੋਂ ਛੁੱਟੀ ਕਰਨ ਦੀ ਆਮ ਆਦਮੀ ਪਾਰਟੀ ਵੱਲੋਂ ਤਿਆਰੀ ਕੀਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸਿੰਗਲਾ ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਥੇ ਹੀ ਇਸ ਸਾਰੇ ਮਾਮਲੇ ਤੋਂ ਬਾਅਦ ਐਂਟੀ ਕੁਰੱਪਸ਼ਨ ਬਰਾਂਚ ਵੱਲੋਂ ਸਿਹਤ ਮੰਤਰੀ ਦੇ ਅਹੁਦੇ ਤੇ ਰਹਿਣ ਵਾਲੇ ਡਾਕਟਰ ਵਿਜਯ ਸਿੰਗਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਤੋਂ ਮੁਕਤ ਪਾਰਟੀ ਹੈ।



error: Content is protected !!