BREAKING NEWS
Search

ਭਗਵੰਤ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਲਈ ਕਰਤਾ ਹੁਣ ਇਹ ਵੱਡਾ ਐਲਾਨ – ਜਨਤਾ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਾਸੀਆਂ ਨੂੰ ਬਹੁਤ ਸਾਰੀਆਂ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ । ਉਥੇ ਹੀ ਬਹੁਤ ਸਾਰੀਆਂ ਸੇਵਾਵਾਂ ਇਕ ਛੱਤ ਹੇਠ ਦਿੱਤੀਆਂ ਜਾ ਰਹੀਆਂ ਹਨ। ਸਮੇਂ ਦੀ ਤਬਦੀਲੀ ਦੇ ਚਲਦਿਆਂ ਹੋਇਆਂ ਜਿਥੇ ਬਹੁਤ ਸਾਰੀਆਂ ਸੇਵਾਵਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀ ਆਮ ਜਨਤਾ ਨੂੰ ਵੀ ਇਨ੍ਹਾਂ ਸੇਵਾਵਾਂ ਦਾ ਭਰਪੂਰ ਫਾਇਦਾ ਹੋ ਰਿਹਾ ਹੈ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ। ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਣ ਤੋਂ ਬਾਅਦ ਇਹ ਸੇਵਾਵਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ। ਉਥੇ ਹੀ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੀ ਸਮੇਂ ਸਮੇਂ ਤੇ ਹੱਲ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਭਗਵੰਤ ਮਾਨ ਸਰਕਾਰ ਵੱਲੋਂ ਹੁਣ ਪੰਜਾਬ ਵਾਸੀਆਂ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨੂੰ ਸੁਣਦਿਆਂ ਸਾਰ ਜਨਤਾ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਲੋਕਾਂ ਨੂੰ ਘਰ ਤਕ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ।

ਪੰਜਾਬ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਹੋਰ ਕਦਮ ਚੁੱਕਿਆ ਗਿਆ ਹੈ ਜਿਥੇ ਲੋਕਾਂ ਨੂੰ ਪੰਜਾਬ ਅੰਦਰ ਡੋਰ ਸਟੈਪ ਸਰਵਿਸ ਡਿਲਵਰੀ ਮੁਹਈਆ ਕਰਵਾਈ ਜਾਵੇਗੀ ਜਿਸ ਦੀ ਯੋਜਨਾ ਬਣਾਈ ਜਾ ਰਹੀ ਹੈ4। ਜਿੱਥੇ ਲੋਕਾਂ ਵੱਲੋਂ ਸੇਵਾ ਕੇਂਦਰਾਂ ਵਿੱਚ 400 ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਥੇ ਹੀ ਅਧਿਕਾਰੀਆਂ ਵੱਲੋਂ ਇਹ ਸਾਰੀਆਂ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰ ਵਿੱਚ ਦਿੱਤੀਆਂ ਜਾਣਗੀਆਂ।

ਜਿਸ ਵਾਸਤੇ ਡਿਲਵਰੀ ਦਾ ਲਾਭ ਲੈਣ ਲਈ ਬਿਨੈਕਾਰ ਵੱਲੋਂ ਫੋਨ ਕੀਤਾ ਜਾਵੇਗਾ ਅਤੇ ਹੋਮ ਵਿਜ਼ਿਟ ਵਾਸਤੇ ਬੁਕਿੰਗ ਕਰਵਾ ਲਈ ਜਾਵੇਗੀ। ਬਿਨੇਕਾਰ ਵੱਲੋਂ ਬੁੱਕ ਕਰਾਈ ਸੇਵਾ ਦੇ ਅਨੁਸਾਰ ਵਿਅਕਤੀ ਬਿਨੈਕਾਰ ਦੇ ਘਰ ਜਾ ਕੇ ਦਸਤਾਵੇਜ਼ ਇਕੱਤਰ ਕਰਕੇ ਉਸ ਦੀ ਜ਼ਰੂਰਤ ਦੇ ਅਨੁਸਾਰ ਜਾਣਕਾਰੀ ਅਪਲੋਡ ਕਰ ਦਵੇਗਾ।

ਜਿਸ ਕਾਰਨ ਲੋਕਾਂ ਨੂੰ ਘਰ ਵਿੱਚ ਇਹ ਸਰਵਿਸ ਦਿਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਜਾਣ ਦੀ ਜ਼ਰੂਰਤ ਵੀ ਨਹੀਂ ਹੋਵੇਗੀ। ਇਸ ਤਰ੍ਹਾਂ ਲੋਕਾਂ ਦੀ ਖੱਜਲ ਖੁਆਰੀ ਖਤਮ ਹੋਵੇਗੀ ਅਤੇ ਉਨ੍ਹਾਂ ਨੂੰ ਵਾਧੂ ਪੈਸੇ ਵੀ ਕਿਸੇ ਨੂੰ ਨਹੀਂ ਦੇਣੇ ਪੈਣਗੇ।



error: Content is protected !!