BREAKING NEWS
Search

ਭਗਵੰਤ ਮਾਨ ਸਰਕਾਰ ਨੇ ਹੁਣ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾਈ ਫਿਰ ਖੁਸ਼ੀ

ਆਈ ਤਾਜ਼ਾ ਵੱਡੀ ਖਬਰ
 
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਜਿੱਥੇ ਬਹੁਤ ਸਾਰੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਆਏ ਦਿਨ ਵੱਖ-ਵੱਖ ਐਲਾਨ ਵੀ ਕੀਤੇ ਜਾ ਰਹੇ ਹਨ ਜੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰੀ ਅਤੇ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਮੰਤਰੀ ਮੰਡਲ ਵਿਚ ਉਨ੍ਹਾਂ ਵਿਧਾਇਕਾ ਦੀ ਨਿਯੁਕਤੀ ਕੀਤੀ ਗਈ ਹੈ ਜੋ ਵੱਖ ਵੱਖ ਮਹਿਕਮਿਆ ਨਾਲ ਸਬੰਧਤ ਹਨ। ਜੋ ਉਨ੍ਹਾਂ ਵਿਭਾਗਾਂ ਦੇ ਕੰਮਕਾਜ ਨੂੰ ਬਾਖੂਬੀ ਕਰ ਸਕਣਗੇ। ਹੁਣ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤੇ ਜਾਣ ਲਈ ਬਹੁਤ ਸਾਰੇ ਕਰਮਚਾਰੀਆਂ ਨੂੰ ਪੱਕੇ ਕਰ ਦਿੱਤਾ ਗਿਆ ਹੈ ਜਿੱਥੇ 35 ਹਜ਼ਾਰ ਮੁਲਾਜ਼ਮ ਪਹਿਲਾਂ ਕੱਚੇ ਤੌਰ ਤੇ ਸੇਵਾਵਾਂ ਦੇ ਰਹੇ ਸਨ। ਉਥੇ ਹੀ ਉਨ੍ਹਾਂ ਵੱਲੋਂ ਪੱਚੀ ਹਜ਼ਾਰ ਹੋਰ ਨੌਕਰੀਆਂ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ।

ਹੁਣ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਵੱਲੋਂ ਵੀ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਪਟਿਆਲਾ ਤੇ ਇਕ ਡੈਂਟਲ ਕਾਲਜ ਦੇ ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਆਖਿਆ ਹੈ ਕਿ ਪੰਜਾਬ ਵਿੱਚ 16000 ਮੁਹੱਲਾ ਕਲੀਨਿਕ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਸਦਕਾ ਪੰਜਾਬ ਦੇ ਨਿਵਾਸੀਆਂ ਨੂੰ ਬੇਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ ਜੋ ਕਿ ਸਰਕਾਰ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਸਪਤਾਲਾਂ ਦੇ ਵਿੱਚ ਡਾਕਟਰ,ਪੈਰਾਮੈਡੀਕਲ ਸਟਾਫ ਅਤੇ ਦਵਾਈਆਂ ਦੀ ਕਮੀ ਨੂੰ ਵੀ ਆਉਣ ਵਾਲੇ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਡਾਕਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਨਾਗਰਿਕ ਲਈ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਤੇ ਸਿਹਤ ਕਾਰਡ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਨੌਕਰੀ ਹਾਸਲ ਕਰਨ ਲਈ ਕਿਸੇ ਨੂੰ ਵੀ ਪੈਸੇ ਦੇਣ ਦੀ ਜ਼ਰੂਰਤ ਨਹੀ ਹੋਵੇਗੀ। ਯੋਗਤਾ ਦੇ ਆਧਾਰ ਤੇ ਨੌਕਰੀ ਦਿੱਤੀ ਜਾਵੇਗੀ।



error: Content is protected !!