BREAKING NEWS
Search

ਭਰ ਜਵਾਨੀ ਚ ਇਸ ਬੋਲੀਵੁਡ ਅਦਾਕਾਰਾ ਨੇ ਦਿੱਤੀ ਆਪਣੀ ਜਾਨ – ਫਿਲਮ ਜਗਤ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਚਲੇ ਗਏ ਸਨ ਅਤੇ ਬੇਰੋਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।। ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਮੌਤ ਹੋ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਪਿਛਲੇ ਸਾਲ ਹੋਈ ਸੁਸ਼ਾਂਤ ਰਾਜਪੂਤ ਦੀ ਮੌਤ ਤੋਂ ਬਾਅਦ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ।

ਹੁਣ ਭਰ ਜਵਾਨੀ ਵਿੱਚ ਇਸ ਅਦਾਕਾਰਾ ਨੇ ਆਪਣੀ ਜਾਨ ਦੇ ਦਿੱਤੀ ਗਈ ਹੈ ਜਿਸ ਕਾਰਨ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੱਭਰ ਰਹੀ 28 ਸਾਲਾ ਅਦਾਕਾਰਾ ਵੱਲੋਂ ਇਸ ਲਈ ਖੁਦਕੁਸ਼ੀ ਕਰ ਲਈ ਗਈ ਹੈ ਕਿਉਂਕਿ ਉਸ ਨੂੰ ਕੁਝ ਫਰਜ਼ੀ ਐਨ ਸੀ ਬੀ ਅਫਸਰਾਂ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿੱਥੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਨੂੰ ਐਨਸੀਬੀ ਵੱਲੋਂ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਮਨ ਅੰਦਰ ਡਰ ਬੈਠ ਗਿਆ ਹੈ।

ਆਪਣੀ ਜਾਨ ਦੇਣ ਵਾਲੀ ਇਸ ਅਦਾਕਾਰਾ ਨੂੰ ਉਸ ਸਮੇਂ ਦੋ ਵਿਅਕਤੀਆਂ ਵੱਲੋਂ ਐਨਸੀਬੀ ਦੇ ਅਧਿਕਾਰੀ ਦੱਸਿਆ ਗਿਆ ਸੀ ਜਦੋਂ ਉਹ ਆਪਣੇ ਕੁਝ ਦੋਸਤਾਂ ਨਾਲ ਹੁੱਕਾ ਪਾਰਲਰ ਵਿੱਚ 20 ਦਸੰਬਰ ਨੂੰ ਮੌਜੂਦ ਸੀ। ਜਿੱਥੇ ਇਨ੍ਹਾਂ ਅਧਿਕਾਰੀਆਂ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ , ਉਥੇ ਹੀ ਮਾਨਸਿਕ ਤਣਾਅ ਦੇ ਚਲਦੇ ਹੋਏ ਇਸ ਅਦਾਕਾਰਾ ਵੱਲੋਂ ਆਪਣੀ ਜਿੰਦਗੀ ਖਤਮ ਕਰ ਲਈ ਗਈ ਹੈ।

ਇਹ ਘਟਨਾ ਉਸ ਜਗ੍ਹਾ ਤੇ ਵਾਪਰੀ ਹੈ ਜਿੱਥੇ ਉਹ ਇੱਕ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਇਸ ਨੂੰ ਪਰੇਸ਼ਾਨ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਪਰਵੀਨ ਵਾਲੀਬੇ ਅਤੇ ਸੂਰਜ ਪਰਦੇਸੀ ਵਜੋਂ ਹੋਈ ਹੈ। ਜਿਨ੍ਹਾਂ ਵੱਲੋਂ ਇਸ ਅਦਾਕਾਰਾ ਕੋਲੋ 40 ਲੱਖ ਰੁਪਏ ਮੰਗੇ ਜਾ ਰਹੇ ਸਨ। ਓਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!