ਆਈ ਤਾਜਾ ਵੱਡੀ ਖਬਰ

ਪਿਛਲੇ ਕੁਝ ਸਮੇਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਕਾਰੋਬਾਰਾਂ ਉਪਰ ਅਸਰ ਪਿਆ ਹੈ ਉਥੇ ਹੀ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਹਿਮਾਚਲ ਵਿਚ ਹੋਣ ਵਾਲੀ ਬਰਸਾਤ ਅਤੇ ਬੱਦਲ ਫਟਣ ਕਾਰਨ ਜਿੱਥੇ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਪਿਛਲੇ ਦਿਨੀਂ ਢਿਗਾਂ ਡਿਗਣ ਕਾਰਨ ਕਈ ਸੈਲਾਨੀ ਵੀ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਜਗ੍ਹਾ ਤੇ ਅਲਰਟ ਜਾਰੀ ਕੀਤਾ ਗਿਆ ਹੈ।

ਹੁਣ ਭਾਖੜਾ ਡੈਮ ਤੋਂ ਪਾਣੀ ਦੇ ਪੱਧਰ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਏਨਾ ਪਾਣੀ ਇਕੱਠਾ ਹੋ ਗਿਆ ਹੈ। ਹਿਮਾਚਲ ਵਿਚ ਹੋਣ ਵਾਲੀ ਬਰਸਾਤ ਅਤੇ ਬੱਦਲ ਫਟਣ ਦਾ ਅਸਰ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜਿੱਥੇ ਡੈਮ ਦਰਿਆਵਾਂ ਅਤੇ ਨਦੀਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਪਹਾੜੀ ਖੇਤਰ ਵਿੱਚ ਪੈ ਰਹੇ ਲਗਾਤਾਰ ਮੀਂਹ ਕਾਰਨ ਪਿਛੋਂ ਹੋਰ ਵੀ ਪਾਣੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਪਾਣੀ ਦਾ ਪੱਧਰ ਵੱਧ ਸਕਦਾ ਹੈ।

ਇਸਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ, ਜੇਕਰ ਨਹੀਂ ਤਾਂ ਇਹ ਪਾਣੀ ਨੂੰ ਇੱਕ ਸਾਲ ਤੱਕ ਸੰਭਾਲ ਕੇ ਰੱਖਿਆ ਜਾ ਸਕਦਾ ਹੈ। ਭਾਖੜਾ ਡੈਮ ਵਿੱਚ ਦੋ ਪਾਵਰ ਹਾਊਸ ਹਨ, ਖੱਬੇ ਅਤੇ ਸੱਜੇ। ਦੋਵਾਂ ਵਿੱਚ 5-5 ਮਸ਼ੀਨਾਂ ਲੱਗੀਆਂ ਹਨ, ਜੋ ਨਾਲ ਲੱਗਦੇ ਰਾਜਾਂ ਦੀ ਮੰਗ ਦੇ ਹਿਸਾਬ ਨਾਲ ਬਿਜਲੀ ਉਤਪਾਦਨ ਕਰਦੀਆਂ ਹਨ। ਅੱਜ ਸਵੇਰੇ ਦਰਜ ਕੀਤੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1586.63 ਫੁੱਟ ਤੱਕ ਪੁੱਜ ਗਿਆ। ਭਾਖੜਾ ਡੈਮ ਨਾਲ ਲੱਗਦੀ ਗੋਬਿੰਦ ਸਾਗਰ ਝੀਲ ਵਿੱਚ ਵੀ ਪਾਣੀ ਦਾ ਪੱਧਰ 100 ਫੁੱਟ ਹੇਠਾਂ ਦਰਜ ਕੀਤਾ ਗਿਆ।

ਭਾਖੜਾ ਡੈਮ ਵਿੱਚੋਂ 23723 ਕਿਊਸਿਕ ਪਾਣੀ ਛੱਡ ਕੇ 191.95 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਹਰ ਰੋਜ਼ ਕੀਤਾ ਜਾ ਰਿਹਾ ਹੈ। ਇਸਤੋਂ ਇਲਾਵਾ ਨੰਗਲ ਦੀਆਂ ਦੋ ਨਹਿਰਾਂ ਵਿੱਚ 7010 ਕਿਊਸਿਕ ਅਤੇ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ 640 ਕਿਊਸਿਕ ਪਾਣੀ ਦਾ ਪੱਧਰ ਦਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਦੇ ਚਲਦਿਆਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਹਾਲਾਂਕਿ ਇਹ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।


ਤਾਜਾ ਜਾਣਕਾਰੀ
ਭਾਖੜਾ ਡੈਮ ਤੋਂ ਪਾਣੀ ਦੇ ਪੱਧਰ ਬਾਰੇ ਆਈ ਇਹ ਵੱਡੀ ਤਾਜਾ ਖਬਰ – ਏਨਾ ਹੋ ਗਿਆ ਪਾਣੀ ਇਕੱਠਾ
ByadminJuly 30, 2021Comments Off on ਭਾਖੜਾ ਡੈਮ ਤੋਂ ਪਾਣੀ ਦੇ ਪੱਧਰ ਬਾਰੇ ਆਈ ਇਹ ਵੱਡੀ ਤਾਜਾ ਖਬਰ – ਏਨਾ ਹੋ ਗਿਆ ਪਾਣੀ ਇਕੱਠਾ
Previous Postਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਪ੍ਰੀਵਾਰ ਤੋਂ ਆ ਰਹੀ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ
Next Postਹੁਣੇ ਹੁਣੇ ਪੰਜਾਬ ਚ ਇਥੋਂ ਮਿਲੀ ਅਜਿਹੀ ਚੀਜ ਪੈ ਗਈਆਂ ਇਲਾਕੇ ਚ ਭਾਜੜਾਂ – ਤਾਜਾ ਵੱਡੀ ਖਬਰ