ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਭਾਰਤੀ ਨੌਜਵਾਨਾਂ ਵੱਲੋਂ ਜਿੱਥੇ ਇਸ ਸਮੇਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਕਿਉਂਕਿ ਦੇਸ਼ ਅੰਦਰ ਮਨ ਪਸੰਦ ਨੌਕਰੀ ਨਾ ਮਿਲਣ ਦੇ ਕਾਰਨ ਜਿੱਥੇ ਬਹੁਤ ਸਾਰੇ ਨੌਜਵਾਨਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ ਉੱਥੇ ਹੀ ਨੌਜਵਾਨ ਵੱਲੋਂ ਆਪਣੇ ਭਵਿੱਖ ਨੂੰ ਮੱਦੇਨਜ਼ਰ ਰੱਖਦੇ ਹੋਏ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਵਿਦੇਸ਼ਾਂ ਦੀ ਧਰਤੀ ਤੋਂ ਸਾਹਮਣੇ ਆਉਣ ਵਾਲੇ ਕਈ ਅਜਿਹੇ ਦੁਖਦਾਈ ਹਾਦਸੇ ਵਾਪਰ ਰਹੇ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਮਾਪੇ ਵਜੋਂ ਜਿੱਥੇ ਬੇਹਤਰ ਭਵਿੱਖ ਵਾਸਤੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਉਥੇ ਹੀ ਵਿਦੇਸ਼ ਦੀ ਧਰਤੀ ਤੇ ਉਨ੍ਹਾਂ ਬੱਚਿਆਂ ਨਾਲ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।
ਜਿੱਥੇ ਕੈਨੇਡਾ ਤੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਦੀਆਂ ਕਈ ਦੁਖਦਾਈ ਖਬਰਾਂ ਸਾਹਮਣੇ ਆ ਚੁੱਕੇ ਹਨ ਉਥੇ ਹੀ ਹੁਣ ਭਾਰਤੀ ਵਿਦਿਆਰਥੀ ਤੇ ਆਸਟ੍ਰੇਲੀਆ ਵਿੱਚ 11 ਵਾਰ ਚਾਕੂ ਨਾਲ ਹਮਲਾ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਸਟਰੇਲੀਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ ਜਦੋਂ ਇਹ ਨੌਜਵਾਨ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਿਹਾ ਸੀ।
ਦੱਸਿਆ ਗਿਆ ਹੈ ਕਿ ਜਿੱਥੇ ਆਪਣੀ ਬੈਚੂਲਰ ਆਫ਼ ਟੈਕਨੋਲੋਜੀ ਤੇ ਮਾਸਟਰ ਆਫ ਸਾਇੰਸ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਸ਼ੁਭਮ ਦੀ ਧਰਤੀ ਤੇ 1 ਸਤੰਬਰ ਨੂੰ ਗਿਆ ਸੀ। ਉੱਥੇ ਹੀ 28 ਸਾਲਾ ਵਿਦਿਆਰਥੀ ਸ਼ੂਭਮ ਗਰਗ ਮਕੈਨੀਕਲ ਇਨਜੀਨੀਅਰਿੰਗ ਵਿੱਚ ਪੀ ਐਚ ਡੀ ਦਾ ਵਿਦਿਆਰਥੀ ਸੀ ਜੋ ਕਿ ਇਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਉਪਰ ਦੋਸ਼ੀ ਵੱਲੋਂ 11 ਵਾਰ ਚਾਕੂ ਨਾਲ ਹਮਲਾ ਕੀਤਾ ਗਿਆ ਅਤੇ ਕਤਲ ਕਰਨ ਦੇ ਦੋਸ਼ ਤਹਿਤ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਉਥੇ ਹੀ ਦੋਸਤਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਦੋਸ਼ੀ ਨੂੰ ਨਹੀਂ ਜਾਣਦੇ ਹਨ। ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਵੀਜ਼ਾ ਹਾਸਲ ਕਰਨ ਦੀ ਕੋਸ਼ਿਸ਼ ਪਿਛਲੇ ਸੱਤ ਦਿਨਾਂ ਤੋਂ ਕੀਤੀ ਜਾ ਰਹੀ ਹੈ ਜਿਸ ਵਾਸਤੇ ਉਨ੍ਹਾਂ ਵੱਲੋਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਵੀਜ਼ਾ ਦਿੱਤਾ ਜਾਵੇ।
ਤਾਜਾ ਜਾਣਕਾਰੀ