BREAKING NEWS
Search

ਭਾਰਤ ਬੰਦ ਦੇ ਬਾਰੇ ਚ ਆਈ ਇਹ ਵੱਡੀ ਖਬਰ – ਹੋ ਜਾਵੋ ਸਾਵਧਾਨ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰਦੇ ਹੋਏ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਇਹ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਦੱਸੇ ਗਏ ਹਨ। ਜਿਸ ਸਦਕਾ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋਣ ਦੀ ਉਮੀਦ ਪ੍ਰਗਟਾਈ ਗਈ ਹੈ।

ਉੱਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਭਾਰਤ ਬੰਦ ਦੇ ਬਾਰੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਕਿਸਾਨਾਂ ਵੱਲੋਂ ਜਿੱਥੇ ਮੰਗਾਂ ਨਾ ਮੰਨੇ ਜਾਣ ਤੇ 26 ਮਾਰਚ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਭਾਵੇਂ ਇਹ ਭਾਰਤ ਬੰਦ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਸੀ। ਉਥੇ ਹੀ ਦੇਸ਼ ਦੇ ਹਰ ਵਰਗ ਵੱਲੋਂ 26 ਮਾਰਚ ਨੂੰ ਕੀਤੇ ਜਾ ਰਹੇ ਭਾਰਤ ਬੰਦ ਵਿਚ ਵੱਧ-ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਬੰਦ ਦੇ ਵਿਚ ਹੁਣ ਵਿਦਿਅਕ ਅਦਾਰਿਆਂ, ਦੋ ਹੋਰ ਐਸੋਸੀਏਸ਼ਨ, ਡਾਕਟਰ ,ਵਕੀਲ ,ਬੈਂਕਾਂ, ਮਜ਼ਦੂਰ, ਕਾਰੋਬਾਰੀ ਸੰਸਥਾਵਾਂ ,ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਦੀਆਂ ਯੂਨੀਅਨ, ਤਕਨੀਕੀ ਖੇਤਰ ਦੇ ਲੋਕ, ਵਿਦਿਆਰਥੀ ਅਤੇ ਮਹਿਲਾ ਜਥੇ ਬੰਦੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਵਿੱਚ ਅੱਗੇ ਆ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਲਈ ਹੁਣ ਭਾਰਤ ਬੰਦ ਦਾ ਅਸਰ ਪੂਰੇ ਦੇਸ਼ ਵਿਚ ਦੇਖਣ ਨੂੰ ਮਿਲੇਗਾ। ਕਿਸਾਨਾਂ ਵੱਲੋਂ ਦੱਸੇ ਗਏ ਸਮੇਂ ਅਨੁਸਾਰ 26 ਮਾਰਚ ਨੂੰ ਸਵੇਰ 6 ਵਜੇ ਤੋਂ ਸ਼ਾਮ 6 ਵਜੇ ਤੱਕ ਪੂਰਨ ਤੌਰ ਤੇ ਭਾਰਤ ਬੰਦ ਕੀਤਾ ਜਾਵੇਗਾ।

ਇਸ ਭਾਰਤ ਬੰਦ ਵਿਚ ਬਹੁਤ ਸਾਰੇ ਅਦਾਰਿਆਂ ਦਾ ਨਿੱਜੀਕਰਨ , 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮ ਐਸ ਪੀ ਦੀ ਗਾਰੰਟੀ ਲਈ 26 ਮਾਰਚ ਨੂੰ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕਰਦੇ ਪੂਰਾ ਭਾਰਤ ਬੰਦ ਕੀਤਾ ਜਾਵੇਗਾ। ਇਸ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਕੁਝ ਬੰਦ ਕੀਤਾ ਜਾਵੇਗਾ। ਉੱਥੇ ਹੀ ਟ੍ਰੇਡ ਯੂਨੀਅਨ ਲੀਡਰ ਅਮਰਜੀਤ ਕੌਰ ਵੱਲੋਂ ਵੀ ਦੇਸ਼ ਦੀਆਂ ਮੁੱਖ ਟ੍ਰੇਡ ਯੂਨੀਅਨਾਂ ਦੇ ਸੈਂਟਰਲ ਟਰੇਡ ਯੂਨੀਅਨ ਵੱਲੋਂ ਫ਼ੈਸਲੇ ਦਾ ਸਮਰਥਨ ਕਰਦੇ ਹੋਏ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਦੇ ਹਰ ਵਰਗ ਵੱਲੋਂ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਨੂੰ ਖੇਤੀ ਕਨੂੰਨਾਂ ਨੂੰ ਰੱਦ ਕਰਨ ਲਈ ਕੀਤਾ ਜਾ ਰਿਹਾ ਹੈ।



error: Content is protected !!