ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਤੋਂ ਜਿੱਥੇ ਬਰਸਾਤ ਹੋਣ ਕਾਰਨ ਬਹੁਤ ਸਾਰੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਪਿਛਲੇ ਦੋ ਤਿੰਨ ਦਿਨ ਤੋਂ ਜਿੱਥੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕਈ ਹਿੱਸਿਆਂ ਵਿੱਚ ਲਗਾਤਾਰ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਕਈ ਜਗਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਉੱਥੇ ਹੀ ਕਈ ਵਾਪਰਨ ਵਾਲੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਭਾਰੀ ਮੀਂਹ ਨੂੰ ਦੇਖਦੇ ਹੋਏ ਇਥੇ 8 ਵੀਂ ਤਕ ਸਕੂਲ ਬੰਦ ਕਰਨ ਦਾ ਹੁਕਮ ਹੋਇਆ ਜਾਰੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿਚ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਭਾਰੀ ਬਰਸਾਤ ਦੇ ਚਲਦਿਆਂ ਹੋਇਆਂ ਜਿੱਥੇ ਵਿਦਿਅਕ ਅਦਾਰਿਆਂ ਦੇ ਵਿੱਚ ਵੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿੱਥੇ ਨੋਇਡਾ ਅਤੇ ਗਾਜ਼ੀਆਬਾਦ ‘ਚ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਉੱਥੇ ਹੀ ਇਸ ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਲੋਕਾਂ ਨੂੰ ਇਹ ਇਹਤਿਆਤ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਕੰਮ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਆਫਤਾ ਪ੍ਰਬੰਧਨ ਅਥਾਰਟੀ ਵੱਲੋਂ ਹੁਣ ਜ਼ਿਲ੍ਹੇ ਦੇ ਸਾਰੇ ਕਾਰਪੋਰੇਟ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਜਾਰੀ ਕਰ ਦਿੱਤੀ ਹੈ।
ਕਿਉਂਕਿ ਸਾਈਬਰ ਸਿਟੀ ਗੁਡਗਾਓ ‘ਚ ਬੱਦਲਾਂ ਨੇ ਆਫ਼ਤ ਮਚਾਈ ਹੈ। ਇਸ ਹਾਲਤ ਦੇ ਚਲਦਿਆਂ ਹੋਇਆਂ ਹੀ ਜਿੱਥੇ ਲੋਕਾਂ ਵੱਲੋਂ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਮੌਸਮ ਦੇ ਅਨੁਸਾਰ ਹੀ ਆਪਣੇ ਘਰ ਤੋਂ ਬਾਹਰ ਨਿਕਲਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ। ਉਥੇ ਹੀ ਮਾਨਸੂਨ ਤੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੇ ਨਾਲ ਬਹੁਤ ਸਾਰੇ ਸੂਬਿਆਂ ਵਿੱਚ ਹੋਈ ਭਾਰੀ ਬਰਸਾਤ ਦੇ ਕਾਰਨ ਮੌਸਮ ਦੇ ਮਿਜ਼ਾਜ਼ ਵਿੱਚ ਵੀ ਲਗਾਤਾਰ ਬਦਲਾਅ ਦਰਜ ਕੀਤਾ ਗਿਆ ਹੈ।
Home ਤਾਜਾ ਜਾਣਕਾਰੀ ਭਾਰੀ ਮੀਂਹ ਨੂੰ ਦੇਖਦੇ ਹੋਏ ਇਥੇ 8 ਵੀਂ ਤਕ ਸਕੂਲ ਬੰਦ ਕਰਨ ਦਾ ਹੁਕਮ ਹੋਇਆ ਜਾਰੀ, ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ