ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਜਿਥੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਭੈਣਾਂ ਦੇ ਵਿਚ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਸਾਰੇ ਪਰਿਵਾਰਾਂ ਦੇ ਵਿਚ ਇਸ ਤਿਉਹਾਰ ਨੂੰ ਮਨਾਉਣ ਵਾਸਤੇ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਜਾਂਦੀਆਂ ਹਨ ਜਦੋਂ ਘਰ ਦੇ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਪੂਰੀ ਇਹਤਿਆਤ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਪਰ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਿਹਲੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਹੁਣ ਇੱਥੇ ਭੈਣ ਉਡੀਕ ਕਰ ਰਹੀ ਸੀ, ਪਰ ਰੱਖੜੀ ਬੰਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਅਚਾਨਕ ਹੋਈ ਮੌਤ ਦੀ ਦੁਖਦਾਇਕ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ ਮੋਗਾ ਦੇ ਲੁਧਿਆਣਾ ਜੀਟੀ ਰੋਡ ਉੱਪਰ ਇੱਕ ਸੜਕ ਹਾਦਸੇ ਵਿੱਚ ਇਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਿਲ੍ਹਾ ਫਿਰੋਜ਼ਪੁਰ ਦੇ ਕਸਬਾ ਜੀਰੇ ਦੇ ਰਹਿਣ ਵਾਲਾ 21 ਸਾਲਾਂ ਕੁਲਦੀਪ ਸਿੰਘ ਮੋਟਰਸਾਈਕਲ ਤੇ ਆਪਣੀ ਭੈਣ ਦੇ ਘਰ ਮੋਗਾ ਵਿਖੇ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ।

ਉਸੇ ਸਮੇਂ ਹੀ ਮੋਗਾ ਦੇ ਲੁਧਿਆਣਾ ਜੀ ਟੀ ਰੋਡ ਉਪਰ ਇਕ ਤੇਜ਼ ਰਫਤਾਰ ਬੱਸ ਵੱਲੋਂ ਇਸ ਮੋਟਰਸਾਈਕਲ ਨੌਜਵਾਨ ਨੂੰ ਦਰੜ ਦਿੱਤਾ ਗਿਆ ਜਿਸ ਕਾਰਨ ਇਸ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੱਸਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ ਹਨ।

ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸੇ ਗਏ ਅਨੁਸਾਰ ਭਿਆਨਕ ਸੜਕ ਹਾਦਸਾ ਬੱਸ ਦੀ ਤੇਜ਼ ਰਫਤਾਰ ਹੋਣ ਦੇ ਚਲਦਿਆਂ ਹੋਇਆਂ ਵਾਪਰਿਆ ਹੈ।


ਤਾਜਾ ਜਾਣਕਾਰੀ
ਭੈਣ ਕਰ ਰਹੀ ਸੀ ਉਡੀਕ ਪਰ ਰੱਖੜੀ ਬਣਵਾਉਣ ਜਾ ਰਹੇ ਇਕਲੌਤੇ ਭਰਾ ਦੀ ਹੋਈ ਅਚਾਨਕ ਮੌਤ
ByadminAugust 10, 2022Comments Off on ਭੈਣ ਕਰ ਰਹੀ ਸੀ ਉਡੀਕ ਪਰ ਰੱਖੜੀ ਬਣਵਾਉਣ ਜਾ ਰਹੇ ਇਕਲੌਤੇ ਭਰਾ ਦੀ ਹੋਈ ਅਚਾਨਕ ਮੌਤ
Previous Postਕੈਬਿਨੇਟ ਮੰਤਰੀ ਹਰਜੋਤ ਬੈਂਸ ਦੇ ਘਰੋਂ ਆਈ ਮਾੜੀ ਖਬਰ, ਹੋਈ ਇਸ ਪਰਿਵਾਰਕ ਮੈਂਬਰ ਦੀ ਮੌਤ
Next Postਪੰਜਾਬ: ਜਨਮਦਿਨ ਵਾਲੇ ਦਿਨ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਸ਼ੱਕੀ ਹਾਲਾਤਾਂ ਚ ਮੌਤ