BREAKING NEWS
Search

ਮਰੀ ਹੋਈ ਔਰਤ ਸਸਕਾਰ ਹੋਣ ਦੇ 18 ਦਿਨਾਂ ਬਾਅਦ ਜਿਉਂਦੀ ਘਰੇ ਆ ਗਈ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਵਧ ਰਹੇ ਮਾਮਲਿਆਂ ਦੇ ਕਾਰਨ ਜਿੱਥੇ ਇਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਉਥੇ ਹੀ ਇਸ ਵਾਇਰਸ ਦੇ ਕਾਰਨ ਕਈ ਤਰਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਕਰੋਨਾ ਵਾਇਰਸ ਦੇ ਕਾਰਨ ਮਰੀਜ਼ਾਂ ਲਈ ਦਵਾਈਆਂ ਜਾਂ ਜ਼ਰੂਰੀ ਵਸਤੂਆਂ ਦੀ ਕਮੀ ਸਾਹਮਣੇ ਆ ਰਹੀ ਹੈ ਉਸੇ ਤਰ੍ਹਾਂ ਕਰੋਨਾ ਵਾਇਰਸ ਦੀ ਲਾਗ ਕਾਰਨ ਜਾਨ ਗਵਾਉਣ ਵਾਲਿਆਂ ਦੇ ਅੰਤਿਮ ਸੰਸਕਾਰ ਲਈ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਦੂਜੇ ਪਾਸੇ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਇਸੇ ਤਰ੍ਹਾਂ ਇੱਕ ਹੋਰ ਅਜੀਬੋ ਗਰੀਬ ਘਟਨਾ ਸਾਹਮਣੇ ਆਈ ਹੈ।

ਦਰਅਸਲ ਆਂਧਰਾ ਪ੍ਰਦੇਸ਼ ਤੋਂ ਇਕ ਹੈਰਾਨ ਕਰਨ ਵਾਲੀ ਅਨੋਖੀ ਖ਼ਬਰ ਸਾਹਮਣੇ ਆ ਰਹੀ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਵਿਜੇਵਾੜਾ ਫੇਰ ਸਰਕਾਰੀ ਹਸਪਤਾਲ ਦੇ ਪ੍ਰਸ਼ਾਸਨ ਦੀ ਲਾਪਰਵਾਹੀ ਦੀ ਹੱਦ ਹੋ ਗਈ ਜਦੋਂ ਏਥੇ ਇੱਕ ਕਰੋਨਾ ਸਕਰਾਤਮਕ ਮਹਿਲਾਂ ਨੂੰ ਜਿਉਂਦੇ ਹੀ ਮ੍ਰਿਤਕ ਐਲਾਨ ਦਿੱਤਾ। ਦੱਸ ਦਈਏ ਕਿ ਹਸਪਤਾਲ ਦੇ ਪ੍ਰਸ਼ਾਸ਼ਨ ਵੱਲੋਂ ਇਲਾਜ਼ ਲਈ ਪਹੁੰਚੀ ਜੀਵਤ ਬਜ਼ੁਰਗ ਔਰਤ ਨੂੰ ਪੈਕੇਟ ਵਿਚ ਲਪੇਟ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵੱਲੋਂ ਉਸ ਨੂੰ ਆਪਣਾ ਸਮਝ ਕੇ ਉਸ ਦਾ ਸੰਸਕਾਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਪੀੜਤ ਪਰਿਵਾਰ ਦੇ ਵੱਲੋਂ ਮ੍ਰਿਤਕ ਦੀ ਯਾਦ ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ।

ਪਰ ਉਸ ਸਮੇਂ ਸਭ ਹੈਰਾਨ ਰਹਿ ਗਏ ਜਦੋਂ ਉਹੀਂ ਦੂਜੇ ਦਿਨ ਔਰਤ ਹਸਪਤਾਲ ਵਿੱਚ ਠੀਕ ਹੋ ਕੇ ਘਰ ਪਰਤ ਆਈ। ਤਕਰੀਬਨ 18 ਦਿਨ ਬਾਅਦ ਉਸ ਔਰਤ ਨੂੰ ਜਿਉਂਦਾ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਪਰ ਉਨਾਂ ਦੇ ਚਿਹਰਿਆਂ ਉਤੇ ਖੁਸ਼ੀ ਵੀ ਨਜ਼ਰ ਆ ਰਹੀ ਹੈ। ਇਸ ਸਬੰਧੀ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਦੀ ਬਜ਼ੁਰਗ ਔਰਤ ਹਸਪਤਾਲ ਵਿਚ ਜੇਰੇ ਇਲਾਜ ਸੀ ਤਾਂ ਉਹ ਉਸ ਨੂੰ ਰੋਜ਼ ਮਿਲਣ ਜਾਂਦੇ ਸੀ ਪਰ ਜਦੋਂ 15 ਮਈ ਨੂੰ ਉਹ ਉਥੇ ਪਹੁੰਚੇ ਤਾਂ ਉਨ੍ਹਾਂ ਨੂੰ ਬਜ਼ੁਰਗ ਆਪਣੇ ਬੈਡ ਉੱਤੇ ਨਜ਼ਰ ਨਾ ਆਈ ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨੂੰ ਸੂਚਿਤ ਕੀਤਾ ਅਤੇ ਇਸ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਨੂੰ ਇਕ ਲਾਸ਼ ਨੂੰ ਲਪੇਟ ਕੇ ਦੇ ਦਿੱਤਾ ਗਿਆ।

ਦੂਜੇ ਪਾਸੇ ਬਜ਼ੁਰਗ ਔਰਤ ਦਾ ਕਹਿਣਾ ਹੈ ਕਿ ਉਸ ਨੇ ਕਰੋਨਾ ਵਾਇਰਸ ਨੂੰ ਹਰਾ ਦਿੱਤਾ ਹੈ ਪਰ ਉਸ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਦੋਂ ਉਹ ਹਸਪਤਾਲ ਵਿੱਚ ਇਕੱਲੀ ਸੀ ਤਾਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਮਿਲਣ ਨਹੀਂ ਪਹੁੰਚੇ। ਉਥੇ ਹੀ ਬਜ਼ੁਰਗ ਔਰਤ ਨੇ ਦਸਿਆ ਕਿ ਪ੍ਰਸ਼ਾਸਨ ਦੇ ਵੱਲੋਂ ਉਸ ਨੂੰ ਘਰ ਪਹੁੰਚਣ ਲਈ ਤਿੰਨ ਹਜ਼ਾਰ ਰੁਪਏ ਦਿੱਤੇ ਗਏ ਹਨ। ਬਜ਼ੁਰਗ ਔਰਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਦੇ ਖ਼ਿਲਾਫ਼ ਫਿਲਹਾਲ ਉਨ੍ਹਾਂ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।



error: Content is protected !!