ਆਈ ਤਾਜ਼ਾ ਵੱਡੀ ਖਬਰ
ਕਰੋਨਾ ਕਾਲ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਹਸਤੀਆਂ ਦੇ ਕੰਮ-ਕਾਜ ਛੁੱਟ ਗਏ ਸਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੱਲੋਂ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਜਿੱਥੇ ਕੰਮ ਨਾ ਹੋਣ ਕਾਰਨ ਬਹੁਤ ਸਾਰੀਆਂ ਫਿਲਮੀ ਹਸਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਕਈ ਹਸਤੀਆਂ ਵੱਲੋਂ ਜ਼ਿੰਦਗੀ ਦੀ ਜੰਗ ਦੇ ਵਿਚਕਾਰ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਮੌਤ ਹੋ ਗਈ ਅਤੇ ਕਈ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਹਾਸਲ ਕਰ ਲਈ ਗਈ।
ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਵੀ ਜਿੱਥੇ ਕਈ ਹਸਤੀਆਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈਆ ਅਤੇ ਉਨ੍ਹਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਨਾ ਕੀਤੇ ਜਾਣ ਕਾਰਨ ਇਸੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਬਹੁਤ ਸਾਰੀਆਂ ਹਸਤੀਆਂ ਜਿੱਥੇ ਕਈ ਕਾਰਨਾਂ ਦੇ ਚਲਦਿਆਂ ਹੋਇਆਂ ਅਜਿਹੇ ਕਦਮ ਚੁੱਕ ਰਹੀਆਂ ਹਨ ਉਥੇ ਹੀ ਫ਼ਿਲਮੀ ਹਸਤੀਆਂ ਨਾਲ ਜੁੜੀਆ ਹੋਈਆ ਹਨ, ਉਹ ਪਿਛਲੇ ਦੋ ਸਾਲ ਤੋਂ ਲਗਾਤਾਰ ਜਾਰੀ ਹੈ। ਹੁਣ ਮਸ਼ਹੂਰ ਅਦਾਕਾਰਾ ਨੇ ਘਰ ਤੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਹੈ।
ਜਿੱਥੇ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਸ ਦੌਰ ਵਿਚ ਰਹਿਣ ਵਾਲੀ ਇਕ ਟੀਵੀ ਅਦਾਕਾਰਾ ਵੱਲੋਂ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਦਸਿਆ ਗਿਆ ਹੈ ਕਿ ਇਸ ਟੀਵੀ ਅਭਿਨੇਤਰੀ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਹੈ। ਜੋ ਪੁਲਸ ਵੱਲੋਂ ਬਰਾਮਦ ਕੀਤਾ ਗਿਆ ਹੈ ਪਰ ਇਸ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਕਿ ਇਸ ਅਭਿਨੇਤਰੀ ਵੱਲੋਂ ਇਹ ਕਦਮ ਕਿਉਂ ਚੁਕਿਆ ਗਿਆ ਹੈ।
ਉਥੇ ਹੀ ਸ਼ੱਕ ਦੇ ਤੌਰ ਤੇ ਇਹ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਇਹ ਮਾਮਲਾ ਪ੍ਰੇਮ ਸਬੰਧਾਂ ਦਾ ਹੋ ਸਕਦਾ ਹੈ। ਅਭਿਨੇਤਰੀ ਜਿੱਥੇ ਇਸ ਸਮੇਂ ਇੰਦੌਰ ਦੇ ਸਾਈਂ ਬਾਗ ਸਥਿਤ ਆਪਣੇ ਘਰ ਵਿੱਚ ਰਹਿ ਰਹੀ ਸੀ ਉਥੇ ਹੀ ਇਹ ਘਟਨਾ ਵਾਪਰੀ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜਾ ਜਾਣਕਾਰੀ