BREAKING NEWS
Search

ਮਸ਼ਹੂਰ ਐਕਟਰ ਅਤੇ ਸਾਂਸਦ ਸੰਨੀ ਦਿਓਲ ਵਲੋਂ ਆਈ ਵੱਡੀ ਖਬਰ , ਦਿਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿਚ ਜਿਥੇ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ। ਉਥੇ ਹੀ ਬੀਤੇ ਦਿਨੀਂ ਪੰਜਾਬ ਦੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਅਤੇ ਅਦਾਕਾਰਾ ਵੱਲੋਂ ਆਪਣੀ ਕਿਸਮਤ ਅਜਮਾਈ ਗਈ ਸੀ ਜਿਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਹੈ। ਇਸੇ ਤਰਾਂ ਹੀ ਮੁੰਬਈ ਵਿਚ ਰਹਿਣ ਵਾਲੇ ਬਹੁਤ ਸਾਰੇ ਪੰਜਾਬ ਦੇ ਪਰਵਾਰ ਜਿਥੇ ਫ਼ਿਲਮੀ ਖੇਤਰ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਉਣ ਵਿਚ ਕਾਮਯਾਬ ਹੋਏ ਹਨ।

ਉਥੇ ਹੀ ਉਨ੍ਹਾਂ ਵੱਲੋਂ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜਮਾਈ ਗਈ ਹੈ। ਹੁਣ ਫਿਲਮੀ ਅਦਾਕਾਰ ਅਤੇ ਸਾਂਸਦ ਸੰਨੀ ਦਿਓਲ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਚ ਜਿੱਥੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਦਾ ਅਕਸਰ ਹੀ ਵਿਰੋਧ ਕੀਤਾ ਜਾਂਦਾ ਹੈ। ਕਿਉਂਕਿ ਲੋਕਾਂ ਦੀ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਵੱਲੋਂ ਕਦੇ ਵੀ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਨਹੀਂ ਕੀਤਾ ਗਿਆ ਹੈ।

ਉੱਥੇ ਹੀ ਹੁਣ ਸੰਨੀ ਦਿਓਲ ਵੱਲੋਂ ਮਕੋੜਾ ਅਤੇ ਕੀੜੀ ਪੁੱਲ ਦੇ ਨਿਰਮਾਣ ਵਾਸਤੇ 190 ਕਰੋੜ ਦੇ ਨਿਰਮਾਣ ਕਾਰਜਾਂ ਦੇ ਪ੍ਰਬੰਧ ਦੀ ਮਨਜੂਰੀ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਨੀ ਦਿਓਲ ਨੇ ਦੱਸਿਆ ਹੈ ਕਿ ਪਿਛਲੇ ਇਕ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਜਿਥੇ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਉੱਥੇ ਹੀ ਹੁਣ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਦੇ ਨਾਲ ਪਿਛਲੇ ਹਫ਼ਤੇ ਹੋਈ ਮੁਲਾਕਾਤ ਤੋਂ ਬਾਅਦ ਦਰਪੇਸ਼ ਆ ਰਹੀਆਂ ਸਮੱਸਿਆਵਾਂ ਹੱਲ ਹੋ ਚੁੱਕੀਆਂ ਹਨ। ਅਤੇ ਪੰਜਾਬ ਸਰਕਾਰ ਵੱਲੋਂ ਵੀ ਇਹਨਾਂ ਦੋ ਪੁਲਾਂ ਦੀ ਉਸਾਰੀ ਦਾ ਕੰਮ ਕਰਨ ਵਾਸਤੇ ਇਜਾਜ਼ਤ ਦੇ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਪੁਲਾਂ ਦੀ ਉਸਾਰੀ ਦੇ ਕੰਮ ਨਾਲ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਤੋਂ ਬਾਅਦ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ। ਪਰ ਰਾਜ ਸਰਕਾਰ ਵੱਲੋਂ ਇਨ੍ਹਾਂ ਦੋ ਵੱਡੇ ਕੰਮਾਂ ਨੂੰ ਰੋਕਿਆ ਜਾ ਰਿਹਾ ਸੀ। ਜੋ ਹੁਣ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਦੇਣ ਤੋਂ ਬਾਅਦ ਹੋ ਚੁੱਕਾ ਹੈ। ਜਿੱਥੇ ਹੁਣ ਸੂਬਾ ਸਰਕਾਰ ਤੋਂ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ ਗਿਆ ਹੈ ਉਥੇ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੰਮਾਂ ਦੀ ਮਨਜ਼ੂਰੀ ਦਿੱਤੀ ਗਈ ਹੈ।



error: Content is protected !!