ਆਈ ਤਾਜ਼ਾ ਵੱਡੀ ਖਬਰ

ਬੀਤੇ ਕੁਝ ਸਾਲਾਂ ਤੋਂ ਜਿੱਥੇ ਅਚਾਨਕ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਦੇਸ਼ ਦੀਆਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆਂ ਹਨ। ਉੱਥੇ ਹੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪ੍ਰਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੇਸ਼ ਵਿੱਚ ਬੀਤੇ 2 ਸਾਲਾਂ ਤੋਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਤੋਂ ਹਮੇਸ਼ਾ ਦੂਰ ਹੋ ਗਈਆਂ ਹਨ, ਉੱਥੇ ਹੀ ਵਾਪਰਣ ਵਾਲੇ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਬੀਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੇ ਹਾਦਸਿਆਂ ਕਾਰਨ ਵੀ ਅਜਿਹੀਆਂ ਦੁਖਦਾਈ ਖਬਰਾਂ ਲਗਾਤਾਰ ਹੀ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਇਕ ਤੋਂ ਬਾਅਦ ਇਕ ਅਜਿਹੀਆ ਦੁਖਦਾਈ ਖਬਰਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਵੀ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਇੱਕ ਸੜਕ ਹਾਦਸੇ ਵਿੱਚ ਹੋਈ ਦਰਦਨਾਕ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤਾਮਿਲਨਾਡੂ ਦੇ ਚੋਟੀ ਦੇ ਟੇਬਲ ਟੈਨਿਸ ਖਿਡਾਰੀਆਂ ਵਿੱਚੋਂ ਇੱਕ ਜਾਣੇ ਜਾਂਦੇ ਖਿਡਾਰੀ ਡੀ ਵਿਸ਼ਵਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਕਾਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਸਮੇਂ ਉਹ ਐਤਵਾਰ ਨੂੰ ਗੁਹਾਟੀ ਤੋਂ ਸ਼ਿਲਾਂਗ ਵਿਖੇ 83ਵੀ ਸੀਨੀਅਰ ਨੈਸ਼ਨਲ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।

ਇਹ ਚੈਂਪੀਅਨਸ਼ਿਪ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀ ਸੀ ਅਤੇ ਇਸ ਵਿੱਚ ਹਿੱਸਾ ਲੈਣ ਜਾਂਦੇ ਸਮੇਂ ਇਹ ਖਿਡਾਰੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਨੈਸ਼ਨਲ ਹਾਈਵੇ 6 ਤੇ ਜਦੋਂ ਉਨ੍ਹਾਂ ਦੀ ਕਾਰ ਜਾ ਰਹੀ ਸੀ ਤਾਂ ਉਸ ਸਮੇ ਹੀ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਉਨ੍ਹਾਂ ਦੀ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ।

ਜਿੱਥੇ ਇਹ ਭਿਆਨਕ ਸੜਕ ਹਾਦਸਾ ਇੱਕ ਮੋੜ ਉਪਰ ਹੋਇਆ ਉੱਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਇਸ ਖਿਡਾਰੀ ਦੀ ਮੌਤ ਹੋ ਗਈ, ਅਤੇ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਇਸ ਹਾਦਸੇ ਦੀ ਖਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ।


ਤਾਜਾ ਜਾਣਕਾਰੀ
ਮਸ਼ਹੂਰ ਖਿਡਾਰੀ ਦੀ ਅਚਾਨਕ ਹਾਦਸੇ ਚ ਹੋਈ ਦਰਦਨਾਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ
ByadminApril 19, 2022Comments Off on ਮਸ਼ਹੂਰ ਖਿਡਾਰੀ ਦੀ ਅਚਾਨਕ ਹਾਦਸੇ ਚ ਹੋਈ ਦਰਦਨਾਕ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ
Previous Postਇਥੇ ਵਿਆਹ ਚ ਸ਼ਗਨ ਵਿਚ ਦੇ ਦਿਤੀ ਅਜਿਹੀ ਚੀਜ, ਸਾਰੇ ਪਾਸੇ ਹੋ ਚਰਚਾ, ਸਭ ਪਾਸੇ ਹੋ ਗਿਆ ਵਾਇਰਲ
Next Postਪੰਜਾਬ ਚ ਇਥੇ ਖੇਤਾਂ ਚ ਹੋਗਿਆ ਵੱਡਾ ਕਾਂਡ, ਦੇਖ ਉਡੇ ਸਾਰਿਆਂ ਦੇ ਹੋਸ਼- ਇਲਾਕੇ ਚ ਫੈਲੀ ਸਨਸਨੀ