BREAKING NEWS
Search

ਮਸ਼ਹੂਰ ਗਾਇਕਾ ਆਸ਼ਾ ਭੋਸਲੇ ਤੇ ਪਈ ਇਹ ਵੱਡੀ ਬਿਪਤਾ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵਖ ਵਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਥੇ ਇਸ ਤਰ੍ਹਾਂ ਦੀਆਂ ਹਸਤੀਆਂ ਨੂੰ ਦੇਖ ਕੇ ਬਹੁਤ ਸਾਰੇ ਲੋਕਾਂ ਵੱਲੋਂ ਵੀ ਉਨ੍ਹਾਂ ਦੇ ਨਕਸ਼ੇ-ਕਦਮਾਂ ਉਪਰ ਚਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਥੇ ਹੀ ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ-ਸਰੋਤ ਬਣ ਜਾਂਦੀਆ ਹਨ। ਗਾਇਕੀ ਦੇ ਖੇਤਰ ਵਿਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਦੇ ਨਾਮ ਸਭ ਤੋਂ ਉਪਰ ਆਉਂਦੇ ਹਨ। ਉਥੇ ਹੀ ਤਿੰਨ ਭੈਣਾਂ ਲਤਾ ਮੰਗੇਸ਼ਕਰ, ਊਸ਼ਾ ਮੰਗੇਸ਼ਕਰ ਅਤੇ ਆਸ਼ਾ ਭੋਸਲੇ ਦਾ ਨਾਂ ਵੀ ਸ਼ਾਮਲ ਹੈ। ਸੰਗੀਤ ਜਗਤ ਵਿਚ ਜਿਨ੍ਹਾਂ ਦੀ ਦੇਣ ਨੂੰ ਕੋਈ ਵੀ ਨਹੀਂ ਭੁਲਾ ਸਕਦਾ ਹੈ।

ਬੀਤੇ ਦਿਨੀਂ ਜਿੱਥੇ ਸੁਰਾ ਦੀ ਮਲਿਕਾ ਲਤਾ ਮੰਗੇਸ਼ਕਰ ਕਾਫ਼ੀ ਸਮਾਂ ਬਿਮਾਰ ਰਹਿਣ ਤੋਂ ਬਾਅਦ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉੱਥੇ ਹੀ ਹੁਣ ਉਨ੍ਹਾਂ ਦੀ ਭੈਣ ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਉਪਰ ਇਹ ਬਿਪਤਾ ਪੈ ਗਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਮਰਹੂਮ ਸੁਰਾਂ ਦੀ ਮਲਕਾ ਲਤਾ ਮੰਗੇਸ਼ਕਰ ਦੀ ਭੈਣ ਆਸ਼ਾ ਭੋਂਸਲੇ ਇਸ ਸਮੇਂ ਆਪਣੇ ਪੁੱਤਰ ਦੀ ਸਿਹਤ ਨੂੰ ਲੈ ਕੇ ਕਾਫ਼ੀ ਪ੍ਰੇਸ਼ਾਨ ਚੱਲ ਰਹੇ ਹਨ। ਜੋ ਇਹਨੀ ਦਿਨੀ ਦੁਬਈ ਦੇ ਵਿਚ ਆਪਣੇ ਪੁੱਤਰ ਦੀ ਸਿਹਤ ਖਰਾਬ ਹੋਣ ਤੇ ਉਸ ਦੀ ਦੇਖਭਾਲ ਕਰ ਰਹੇ ਹਨ।

ਆਸ਼ਾ ਭੋਸਲੇ ਦੇ ਜਿੱਥੇ ਤਿੰਨ ਬਚੇ ਸਨ ਜਿਨ੍ਹਾਂ ਵਿਚੋਂ ਉਨ੍ਹਾਂ ਦੇ ਇਕ ਬੇਟੇ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਧੀ ਵਰਸ਼ਾ ਵੱਲੋਂ ਵੀ 2012 ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਹੁਣ ਦੁਬਈ ਦੇ ਵਿਚ ਉਨ੍ਹਾਂ ਦਾ ਪੁੱਤਰ ਆਨੰਦ ਅਚਾਨਕ ਹੀ ਬੇਹੋਸ਼ ਹੋ ਕੇ ਜਮੀਨ ਉਪਰ ਡਿੱਗ ਪਿਆ ਸੀ ਜਿਸ ਕਾਰਨ ਉਨ੍ਹਾਂ ਦੇ ਮਾਮੂਲੀ ਸੱਟ ਲੱਗਣ ਤੇ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ।

ਜਿਥੇ ਪਹਿਲਾਂ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਉਸ ਤੋਂ ਬਾਅਦ ਸਥਿਤੀ ਵਿੱਚ ਸੁਧਾਰ ਹੋਣ ਤੇ ਜਰਨਲ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਗਾਇਕਾ ਆਸ਼ਾ ਭੋਸਲੇ ਇਸ ਸਮੇਂ ਆਪਣੇ ਪੁੱਤਰ ਦੇ ਨਾਲ ਹਨ ਅਤੇ ਉਨ੍ਹਾਂ ਦੀ ਦੇਖ ਭਾਲ ਕਰ ਰਹੇ ਹਨ। ਆਪਣੇ ਪੁੱਤਰ ਨੂੰ ਲੈ ਕੇ ਆਸ਼ਾ ਭੌਸਲੇ ਇਸ ਸਮੇਂ ਕਾਫੀ ਪਰੇਸ਼ਾਨ ਹਨ।



error: Content is protected !!