BREAKING NEWS
Search

ਮਸ਼ਹੂਰ ਦਿਗਜ਼ ਕ੍ਰਿਕਟਰ ਨੇ 34 ਸਾਲਾਂ ਉਮਰ ਚ ਕਰਵਾਇਆ ਦੂਜਾ ਵਿਆਹ- ਪ੍ਰਸੰਸਕਾਂ ਵਿਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਅਤੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਥੇ ਹੀ ਅਜਿਹੀਆਂ ਸਖਸੀਅਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ-ਸਰੋਤ ਬਣ ਜਾਂਦੀਆਂ ਹਨ ਅਤੇ ਜਿਨ੍ਹਾਂ ਨੂੰ ਦੇਖ ਕੇ ਹੋਰ ਨੌਜਵਾਨਾਂ ਦੇ ਦਿਲ ਵਿਚ ਵੀ ਉਹਨਾਂ ਖੇਤਰਾਂ ਵਿੱਚ ਅੱਗੇ ਵਧਣ ਦਾ ਜਜ਼ਬਾ ਪੈਦਾ ਹੁੰਦਾ ਹੈ। ਅਜਿਹੀਆਂ ਹਸਤੀਆਂ ਜਿੱਥੇ ਆਪਣੇ ਉਸ ਖੇਤਰ ਦੇ ਕਾਰਨ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਉਥੇ ਹੀ ਕਈ ਵਾਰ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿਚ ਬਣ ਜਾਂਦੀਆਂ ਹਨ। ਜਿਸ ਕਾਰਨ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਬਤ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਹੁਣ ਮਸ਼ਹੂਰ ਦਿੱਗਜ਼ ਐਕਟਰ ਵੱਲੋਂ 34 ਸਾਲਾਂ ਦੀ ਉਮਰ ਵਿੱਚ ਦੂਜਾ ਵਿਆਹ ਕਰਵਾਇਆ ਗਿਆ ਹੈ ਜਿਥੇ ਪ੍ਰਸ਼ੰਸਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇਹ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ ਜਿੱਥੇ ਦੁਨੀਆ ਦੇ ਸਭ ਤੋਂ ਬਿਹਤਰੀਨ ਸਪਿਨਰਾਂ ਵਿਚੋਂ ਇਕ ਮੰਨੇ ਜਾਣ ਵਾਲੇ ਆਸਟਰੇਲੀਆ ਦੇ ਦਿੱਗਜ਼ ਖਿਡਾਰੀ ਨਾਥਨ ਲਿਓਨ ਦੇ ਦੂਜਾ ਵਿਆਹ ਕਰਵਾਉਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਹੁਣ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਵਿਆਹੁਤਾ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣਾ ਦੂਜਾ ਵਿਆਹ 24 ਜੁਲਾਈ 2022 ਨੂੰ ਆਪਣੀ ਮੰਗੇਤਰ ਐਮਾ ਮੈਕਕਾਰਥੀ ਨਾਲ ਕੀਤਾ ਗਿਆ ਸੀ।

ਜੋ ਕਿ ਇੱਕ ਰੀਅਲ ਐਸਟੇਟ ਏਜੰਟ ਅਤੇ ਇਕ ਮਾਡਲ ਦੇ ਤੌਰ ਤੇ ਕੰਮ ਕਰਦੇ ਹਨ। ਅਤੇ ਪਿਛਲੇ ਪੰਜ ਸਾਲਾਂ ਤੋਂ ਉਨ੍ਹਾਂ ਦੋਨਾਂ ਦਾ ਇੱਕ ਦੂਸਰੇ ਨਾਲ ਪ੍ਰੇਮ ਸੰਬੰਧ ਚੱਲਿਆ ਆ ਰਿਹਾ ਸੀ ਅਤੇ ਪਿਛਲੇ ਸਾਲ ਦੋਹਾਂ ਨੇ ਮੰਗਣੀ ਵੀ ਕਰਵਾਈ ਗਈ ਸੀ। ਅਤੇ ਉਨ੍ਹਾਂ ਨੇ ਕਈ ਖਾਸ ਮੌਕਿਆਂ ਦੀਆਂ ਆਪਣੀਆਂ ਕਈ ਤਸਵੀਰਾਂ ਵੀ ਆਪਣੇ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ ਸਨ।

ਇਸ ਖਿਡਾਰੀ ਦੀ ਪਹਿਲੀ ਪਤਨੀ ਦਾ ਜਿਥੇ ਤਲਾਕ ਹੋ ਚੁੱਕਾ ਹੈ ਉਥੇ ਹੀ ਉਨ੍ਹਾਂ ਦਾ ਪਹਿਲਾ ਵਿਆਹ ਮੇਲਿਸਾ ਵਾਰਿੰਗ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਬੇਟੀਆਂ ਵੀ ਸਨ। ਅਤੇ ਉਨ੍ਹਾਂ ਵੱਲੋਂ ਉਸ ਸਮੇਂ ਆਪਣਾ ਰਿਸ਼ਤਾ ਖਤਮ ਕਰ ਲਿਆ ਗਿਆ ਸੀ ਜਦੋਂ ਆਪਣੇ ਪਤੀ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਵੇਖੀ ਸੀ।



error: Content is protected !!