=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਬਾਰੇ ਆਈ ਇਹ ਵੱਡੀ ਖਬਰ – ਇਸ ਕੰਮ ਚ ਬਣੇ ਪਹਿਲੇ ਪਾਲੀਵੁੱਡ ਅਦਾਕਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਅਜਿਹੀਆਂ ਬਹੁਤ ਸਾਰੀਆਂ ਨਾਮਵਰ ਸਖਸ਼ੀਅਤਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਥੇ ਹੀ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਬਹੁਤ ਸਾਰੇ ਨੌਜਵਾਨਾਂ ਵਿੱਚ ਜੋਸ਼ ਆ ਜਾਂਦਾ ਹੈ ਅਤੇ ਜਿਨ੍ਹਾਂ ਵੱਲੋਂ ਵੀ ਕੁਝ ਵੱਖਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਸਮੇਂ ਜਿੱਥੇ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਅਤੇ ਕਿਸਾਨੀ ਸੰਘਰਸ਼ ਵਿੱਚ ਅੱਗੇ ਆ ਕੇ ਯੋਗਦਾਨ ਪਾਇਆ ਗਿਆ ਹੈ ਅਤੇ ਜਿਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਸਦਕਾ ਇਸ ਕਾਨੂੰਨੀ ਸੰਘਰਸ਼ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਆਪਣੇ ਖੇਤਰ ਨਾਲ ਜੁੜੀਆਂ ਹੋਈਆਂ ਕਈ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਮਸ਼ਹੂਰ ਅਦਾਕਾਰ ਐਮੀ ਵਿਰਕ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਬਾਲੀਵੁੱਡ ਅਦਾਕਾਰ ਇਸ ਕੰਮ ਵਿਚ ਪਹਿਲੇ ਨੰਬਰ ਤੇ ਬਣ ਗਏ ਹਨ। ਇਨ੍ਹੀਂ ਦਿਨੀਂ ਜਿੱਥੇ ਫਿਲਮ 83 ਕਾਫੀ ਚਰਚਾ ਵਿਚ ਹੈ। ਜੋ ਕ੍ਰਿਸਮਿਸ ਦੇ ਮੌਕੇ ਤੇ 24 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਵਿੱਚ ਜਿੱਥੇ ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਨਜ਼ਰ ਆ ਰਹੇ ਹਨ। ਉੱਥੇ ਹੀ ਇਸ ਫਿਲਮ ਵਿੱਚ 83 ਕ੍ਰਿਕਟ ਵਿਸ਼ਵ ਕੱਪ ਟੀਮ ਦੇ ਲੱਕੀ ਚਾਰਮ ਅਤੇ ਮੱਧ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਵੱਲੋਂ ਨਿਭਾਇਆ ਜਾ ਰਿਹਾ ਹੈ।

ਉਥੇ ਹੀ ਉਨ੍ਹਾਂ ਦੀ ਇਸ ਫਿਲਮ ਦਾ ਟਰੇਲਰ ਦੁਬਈ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਤੇ ਪਰਦਰਸ਼ਿਤ ਕੀਤਾ ਜਾ ਰਿਹਾ ਹੈ। ਜਿੱਥੇ ਦੁਨੀਆਂ ਦੀ ਸਭ ਤੋਂ ਉੱਚੀ ਇਮਾਰਤ ਉਪਰ ਇਸ ਫਿਲਮ ਦਾ ਟਰੇਲਰ ਪ੍ਰਦਰਸ਼ਿਤ ਹੋਣਾ ਇਕ ਪੰਜਾਬ ਅਤੇ ਭਾਰਤ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ। ਉੱਥੇ ਹੀ ਇਸ ਫਿਲਮ ਵਿੱਚ ਐਮੀ ਵਿਰਕ ਦੇ ਸ਼ਾਮਲ ਹੋਣ ਕਾਰਨ ਉਹ ਅਜਿਹੇ ਪੰਜਾਬ ਦੇ ਪਹਿਲੇ ਅਦਾਕਾਰ ਬਣ ਗਏ ਹਨ। ਜੋ ਬੁਰਜ ਖਲੀਫਾ ਉਪਰ ਪ੍ਰਦਰਸ਼ਿਤ ਹੋਣ ਵਾਲੇ ਟ੍ਰੇਲਰ ਵਿਚ ਨਜ਼ਰ ਆ ਰਹੇ ਹਨ।

ਐਮੀ ਵਿਰਕ ਵੱਲੋਂ ਹੁਣ ਤੱਕ ਬਹੁਤ ਸਾਰੀਆਂ ਸੁਪਰਹਿੱਟ ਫਿਲਮਾਂ ਪੰਜਾਬੀ ਫਿਲਮ ਇੰਡਸਟਰੀ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਉਥੇ ਹੀ ਲੋਕਾਂ ਵੱਲੋਂ ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਐਮੀ ਵਿਰਕ ਦੀ ਇਕ ਝਲਕ ਇਸ ਫਿਲਮ ਦੇ ਟ੍ਰੇਲਰ ਵਿਚ ਜਿਥੇ ਦਿਖਾਈ ਦਿੰਦੀ ਹੈ। ਉੱਥੇ ਹੀ ਇਸ ਟ੍ਰੇਲਰ ਵਿਚ ਉਨ੍ਹਾਂ ਦਾ ਕੁਝ ਸਕਿੰਟਾਂ ਦਾ ਸੀਨ ਲੋਕਾਂ ਦਾ ਦਿਲ ਜਿੱਤਣ ਵਿੱਚ ਕਾਮਯਾਬ ਹੋ ਗਿਆ।




error: Content is protected !!