BREAKING NEWS
Search

ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਬਾਰੇ ਆਈ ਵੱਡੀ ਖਬਰ – ਵੋਟਾਂ ਚ ਕਰ ਰਹੀ ਇਹ ਕੰਮ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਿੱਚ ਜਿੱਥੇ ਹੁਣ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ ਉਥੇ ਹੀ ਸਭ ਪਾਰਟੀਆਂ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਜਿੱਥੇ ਪਾਰਟੀਆਂ ਵੱਲੋਂ ਆਪਣੀ ਚੋਣ ਹਲਕਿਆਂ ਤੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਉਘੀਆਂ ਸਖਸ਼ੀਅਤਾਂ ਅੱਗੇ ਆ ਕੇ ਲੋਕਾਂ ਵਿਚ ਵਿਚਰ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਪਾਰਟੀਆਂ ਨੂੰ ਮਜਬੂਤੀ ਮਿਲਦੀ ਹੈ। ਅਦਾਕਾਰੀ ਤੇ ਗਇਕੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਇਨ੍ਹੀਂ ਦਿਨੀਂ ਵੱਖ-ਵੱਖ ਚੋਣ ਹਲਕਿਆਂ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੀਆਂ ਹਨ । ਇਹ ਚੋਣ ਪ੍ਰਚਾਰ ਵੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵੋਟਾਂ ਵਿੱਚ ਇਹ ਕੰਮ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਇਸ ਬਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣੇ ਚੋਣ ਹਲਕੇ ਅੰਦਰ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਉਨ੍ਹਾਂ ਦੀ ਹਮਾਇਤ ਵਿੱਚ ਪੰਜਾਬੀ ਗਾਇਕਾ ਜਸਵਿੰਦਰ ਕੌਰ ਬਰਾੜ ਵੀ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਰਹੀ ਹੈ।

ਜਿੱਥੇ ਪੰਜਾਬੀ ਗਾਇਕਾ ਜਸਵਿੰਦਰ ਕੌਰ ਬਰਾੜ ਵੱਲੋਂ ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਨਾਲ ਆਪਣੇ ਨਾਨਕੇ ਪਿੰਡ ਭੈਣੀਬਾਘਾ ਵਿਖੇ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੱਸਿਆ ਹੈ ਹੈ ਕਿ ਸਿੱਧੂ ਮੂਸੇਵਾਲਾ ਮੇਰਾ ਭਤੀਜਾ ਲਗਦਾ ਹੈ ਅਤੇ ਉਸ ਦੀ ਭੂਆ ਹੋਣ ਦੇ ਨਾਤੇ ਮੈਂ ਉਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਮੈਂ ਸਿਆਸਤ ਨਾਲ ਕੋਈ ਵਾਹ ਵਾਸਤਾ ਨਹੀਂ ਰਖਦੀ, ਉਥੇ ਹੀ ਮੈਂ ਸਭ ਆਗੂਆਂ ਦੀ ਪੂਰੀ ਇੱਜ਼ਤ ਕਰਦੀ ਹਾਂ,ਇਸ ਚੋਣ ਪ੍ਰਚਾਰ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਵੀ ਕਿਹਾ ਗਿਆ ਹੈ ਕਿ ਆਪਣੇ ਚੋਣ ਹਲਕੇ ਅੰਦਰ ਉਨ੍ਹਾਂ ਨੂੰ ਲੈ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਜੋ ਅਜੇ ਤੱਕ ਸਾਡਾ ਚੋਣ ਹਲਕਾ ਕਈ ਸਹੂਲਤਾਂ ਤੋਂ ਸਖਣਾ ਹੈ। ਇਸ ਲਈ ਉਨ੍ਹਾਂ ਸਭ ਨੂੰ ਪੂਰਾ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਸਾਡੇ ਖੇਤਰ ਵਿਚ ਜੋ ਮੁਸ਼ਕਲਾਂ ਸਾਨੂੰ ਦਰਪੇਸ਼ ਆਈਆਂ ਹਨ ਉਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਹੀਂ ਆਉਣ ਦਵਾਗੇ।



error: Content is protected !!