BREAKING NEWS
Search

ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਇਹ ਸਾਲ ਕੁਲ ਲੁਕਾਈ ਦੇ ਲਈ ਬਹੁਤ ਹੀ ਮਾੜਾ ਰਹਿ ਰਿਹਾ ਹੈ। ਜਿਥੇ ਇਸ ਸਾਲ ਕੋਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ ਓਥੇ ਇਸ ਸਾਲ ਕਈ ਪ੍ਰਸਿੱਧ ਹਸਤੀਆਂ ਵੀ ਇਸ ਸੰਸਾਰ ਨੂੰ ਹਮੇਸ਼ਾਂ ਹਮੇਸ਼ਾਂ ਵਾਸਤੇ ਅਲਵਿਦਾ ਆਖ ਗਈਆਂ ਹਨ। ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾ ਜਸਵਿਦਰ ਬਰਾੜ ਦੇ ਘਰੋਂ ਆ ਰਹੀ ਹੈ ਜਿਹਨਾਂ ਦੇ ਪ੍ਰੀਵਾਰ ਵਿਚ ਮੌਤ ਹੋ ਗਈ ਹੈ ਜਿਸ ਦੀ ਜਾਣਕਾਰੀ ਖੁਦ ਜਸਵਿੰਦਰ ਬਰਾੜ ਨੇ ਸਾਂਝੀ ਕੀਤੀ ਹੈ।

ਪਾਲੀਵੁੱਡ ਇੰਡਸਟਰੀ ਤੋਂ ਇੱਕ ਦੁੱਖਦਾਇਕ ਖ਼ਬਰ ਸਾਹਮਣੇ ਆ ਰਹੀ ਹੈ ।ਗਾਇਕਾ ਜਸਵਿੰਦਰ ਬਰਾੜ ਨੂੰ ਸਦਮਾ ਲੱਗਿਆ ਹੈ । ਉਨ੍ਹਾਂ ਦੇ ਵੱਡੇ ਭਰਾ ਦੀ ਮੌਤ ਹੋ ਗਈ ਹੈ । ਜਿਸ ਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦਿਆਂ ਹੋਇਆਂ ਲਿਖਿਆ ਹੈ ਕਿ ‘ਵੱਡੇ ਭਰਾ ਥੰਮ ਹੁੰਦੇ ਨੇ ਅਤੇ ਓਹਨਾਂ ਦਾ ਵਿਛੋੜਾ ਕਦੇ ਵੀ ਪੂਰਾ ਨਹੀਂ ਹੋ ਸਕਦਾ’।ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਜਸਵਿੰਦਰ ਬਰਾੜ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਭਰਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਜਸਵਿੰਦਰ ਬਰਾੜ ਦੇ ਬੇਟੇ ਦੀ ਕਿਡਨੀ ਦੀ ਸਰਜਰੀ ਹੋਈ ਹੈ । ਜਿਸ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਫ਼ਲ ਸਰਜਰੀ ਲਈ ਅਰਦਾਸ ਕਰਨ ਲਈ ਆਖਿਆ ਸੀ ।ਜਸਵਿੰਦਰ ਬਰਾੜ ਦੇ ਭਰਾ ਦੀ ਇੰਝ ਅਚਾਨਕ ਹੋਈ ਮੌਤ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।

ਪਰ ਪਰਿਵਾਰਕ ਸਮੱਸਿਆਵਾਂ ਕਾਰਨ ਉਨ੍ਹਾਂ ਨੇ ਕੁਝ ਸਮੇਂ ਲਈ ਗੀਤਾਂ ਤੋਂ ਦੂਰੀ ਬਣਾ ਲਈ ਸੀ । ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਵੱਲੋਂ ਖੇਤੀਬਾੜੀ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸ ਦੇ ਬਾਵਜੂਦ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ ਹੈ । ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਕਈ ਕਲਾਕਾਰ ਵੀ ਨਿੱਤਰੇ ਹਨ । ਦਿਲਜੀਤ ਦੋਸਾਂਝ, ਗੱਗੂ ਗਿੱਲ, ਕਮਲਹੀਰ ਅਤੇ ਬੱਬੂ ਮਾਨ ਨੇ ਵੀ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ।

ਪਰ ਹੁਣ ਗਾਇਕਾ ਜਸਵਿੰਦਰ ਬਰਾੜ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੇ ਹਨ ਅਤੇ ਉਨ੍ਹਾਂ ਨੇ ਵੀ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਬੁਲੰਦ ਕੀਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਇਸ ਬਿੱਲ ਦਾ ਵਿਰੋਧ ਕੀਤਾ ਸੀ । ਦੱਸ ਦਈਏ ਕਿ ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਇਹ ਬਿੱਲ ਪਾਸ ਕਰ ਦਿੱਤਾ ਗਿਆ ਹੈ ।



error: Content is protected !!