ਹੁਣੇ ਆਈ ਤਾਜਾ ਵੱਡੀ ਖਬਰ
ਮੋਹਾਲੀ— ਪਾਲੀਵੁੱਡ ਇੰਡਸਟਰੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਹੈ, ਜੋ ਬੇਹੱਦ ਦੁਖਦਾਇਕ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ, ਅਦਾਕਾਰ ਅਤੇ ਲੇਖਕ ਵੱਡਾ ਗਰੇਵਾਲ ਦੇ ਫੈਨਜ਼ ਲਈ ਬੇਹੱਦ ਬੁਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੋਸ਼ਲ ਮੀਡੀਆ ‘ਤੇ ਵੱਡਾ ਗਰੇਵਾਲ ਦੀ ਹਸਪਤਾਲ ‘ਚ ਦਾਖ਼ਲ ਹੋਈ ਤਸਵੀਰ ਕਾਫੀ ਵਾਇਰਲ ਹੋ ਰਹੀ ਸੀ। ਪਹਿਲਾਂ ਇਸ ਫੋਟੋ ਨੂੰ ਫੇਕ ਨਿਊਜ਼ ਦੱਸਿਆ ਜਾ ਰਿਹਾ ਸੀ ਪਰ ਹੁਣ ਉਨ੍ਹਾਂ ਦੇ ਖ਼ਾਸ ਮਿੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਗੱਲ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਵੱਡਾ ਗਰੇਵਾਲ ਹਸਪਤਾਲ ‘ਚ ਦਾਖ਼ਲ ਹਨ।
ਐਲੀ ਮਾਂਗਟ ਨੇ ਵੱਡੇ ਗਰੇਵਾਲ ਦੀ ਫੋਟੋ ਆਪਣੀ ਇੰਸਟਾ ਸਟੋਰੀ ‘ਤੇ ਸ਼ੇਅਰ ਕਰਦੇ ਹੋਏ ਕਿਹਾ ਕਿ ਵੱਡੇ ਗਰੇਵਾਲ ਲਈ ਅਰਦਾਸ ਕਰੋ ਕਿ ਉਹ ਜਲਦੀ ਤੋਂ ਜਲਦੀ ਠੀਕ ਹੋ ਕੇ ਵਾਪਸ ਆ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਦੀ ਨਿੰਦਿਆ ਵੀ ਕੀਤੀ।
ਦੱਸ ਦੇਈਏ ਵੱਡਾ ਗਰੇਵਾਲ ਹਾਲ ਹੀ ‘ਚ ਸ਼ੈਰੀ ਮਾਨ ਦੇ ਨਵੇਂ ਗੀਤ ‘ਬਰਥਡੇਅ ਗਿਫਟ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ। ਜੇਕਰ ਗੱਲ ਕਰੀਏ ਉਨ੍ਹਾਂ ਦੇ ਗੀਤਾਂ ਦੀ ਤਾਂ ਉਹ ਬਤੌਰ ਗਾਇਕ ‘ਛੱਲਾ’, ‘ਮੁਲਾਕਾਤ’, ‘ਨਾਗਣੀ’ ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਵੀ ਆਪਣੇ ਚੁਲਬੁਲੇ ਅੰਦਾਜ਼ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਰਾਣਾ ਰਣਬੀਰ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘ਪੋਸਤੀ’ ‘ਚ ਵੀ ਉਹ ਅਹਿਮ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ