ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ।ਇਸ ਮੁਸ਼ਕਿਲ ਦੀ ਘੜੀ ਵਿਚ ਦਿਹਾੜੀਦਾਰ ਮਜ਼ਦੂਰਾਂ ਅਤੇ ਕਾਮਿਆਂ ਨੂੰ ਕਾਫੀ ਮਾਰ ਝੱਲਣੀ ਪੈ ਰਹੀ ਹੈ, ਜੋ ਆਪਣੇ ਘਰ ਦੀ ਰੋਜ਼ੀ ਰੋਟੀ ਚਲਾਉਣ ਲਈ ਸਿਫ਼ਰ ਦਿਹਾੜੀ ਉੱਤੇ ਨਿਰਭਰ ਹਨ। ਅਜਿਹੇ ਵਿਚ ਉਨ੍ਹਾਂ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ, ਜਿਥੇ ਸਮਾਜ ਸੇਵੀ ਸੰਸਥਾਵਾਂ ਇਸ ਮਾਮਲੇ ਵਿਚ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਈਆਂ ਹਨ। ਉੱਥੇ ਹੀ ਪੰਜਾਬੀ ਫਿਲਮ ਇੰਡਸਟਰੀ ਦੇ ਲੋਕ ਵੀ ਅੱਗੇ ਆ ਰਹੇ ਹਨ। ਬੀਤੇ ਦਿਨੀਂ ਸਤਿੰਦਰ ਸਰਤਾਜ ਨੇ ਆਪਣੇ ਜ਼ਿਲ੍ਹੇ ਸੰਗਰੂਰ ਦੇ ਲੋਕਾਂ ਦੀ ਮਦਦ ਕੀਤੀ ਸੀ।ਸਤਿੰਦਰ ਸਰਤਾਜ ਦੀ ਫਾਊਡੇਸ਼ਨ ਵੀ ਲੋਕਾਂ ਨੂੰ ਜ਼ਰੂਰਤ ਦਾ ਸਮਾਨ ਵੰਡਦੀ ਨਜ਼ਰ ਆਈ।
ਇਸ ਦੇ ਨਾਲ ਹੀ ਹੁਣ ਗਾਇਕ ਤੇ ਅਦਾਕਾਰ ਐਮੀ ਵਿਰਕ ਦੇ ਪਰਿਵਾਰ ਵਾਲੇ ਲੋਕਾਂ ਨੂੰ ਰਾਸ਼ਨ ਵੰਡਣ ਦੀ ਤਿਆਰੀ ਕਰ ਰਹੇ ਹਨ। ਇਸ ਦਾ ਇਕ ਵੀਡੀਓ ਐਮੀ ਨੇ ਆਪਣੇ ਇੰਸਟਾਗ੍ਰਾਮ ਉੱਤੇ ਵੀ ਪੋਸਟ ਕੀਤਾ ਹੈ।ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਐਮੀ ਵਿਰਕ ਦੇ ਮਾਤਾ-ਪਿਤਾ ਅਤੇ ਹੋਰ ਪਰਿਵਾਰਿਕ ਮੈਂਬਰ ਰਾਸ਼ਨ ਪੈਕ ਕਰਦੇ ਨਜ਼ਰ ਆ ਰਹੇ ਹਨ। ਐਮੀ ਵਿਰਕ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਨਜ਼ਰ ਆ ਰਹੇ ਹਨ। ਐਮੀ ਵਿਰਕ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਲਿਖਿਆ-ਬੇਬੇ ਬਾਪੂ ਹੋਰੀਂ…ਲਵ ਯੂ ਤੇ ਨਾਲ ਪਰਿਵਾਰ, ਵਾਹਿਗੁਰੂ ਸਾਰਿਆਂ ਨੂੰ ਤੰਦਰੁਸਤ ਰੱਖੇ। ਨਾਭਾ ਤਹਿਸੀਲ ਵਿਚ ਕਿਸੇ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਹੋਵੇ, ਮੇਰੇ ਘਰ ਜਾਂ ਪਿੰਡ ਨਾਲ ਸੰਪਰਕ ਕਰ ਸਕਦਾ ਹੈ….ਪਿੰਡ ਲੋਹਾਰਮਾਜਰਾ, ਤਹਿਸੀਲ ਨਾਭਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਪੰਜਾਬੀ ਕਲਾਕਾਰ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆ ਚੁੱਕੇ ਹਨ।