ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਖੇਤੀ ਸੰਘਰਸ਼ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨਾਂ ਦੇ ਚੱਲ ਰਹੇ ਧਰਨੇ ਵਿੱਚ ਵੀ ਸਾਰੇ ਗਾਇਕਾਂ ਤੇ ਅਦਾਕਾਰਾ ਵੱਲੋਂ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਅਤੇ ਕਿਸਾਨੀ ਸੰਘਰਸ਼ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ। ਉਥੇ ਹੀ ਪੰਜਾਬ ਦੇ ਅਦਾਕਾਰਾ ਅਤੇ ਗਾਇਕਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਕੋਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਲਈ ਉਨ੍ਹਾਂ ਦੇ ਇਲਾਜ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਉੱਥੇ ਹੀ ਬਹੁਤ ਸਾਰੇ ਪੰਜਾਬੀ ਗਾਇਕ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੇ ਰਹਿੰਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੀ ਪ੍ਰਸਿੱਧ ਮਹਾਨ ਸਖਸ਼ੀਅਤ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਜਿੱਥੇ ਕੁੱਝ ਸਮਾਂ ਪਹਿਲਾਂ ਹੀ ਆਪਣੇ ਇੱਕ ਬਿਆਨ’ ਇੱਕ ਰਾਸ਼ਟਰ ਇੱਕ ਭਾਸ਼ਾ ‘ਦੇ ਕਾਰਨ ਲੋਕਾਂ ਦੇ ਵਿਰੋਧ ਦਾ ਅੱਜ ਤਕ ਸਾਹਮਣਾ ਕਰ ਰਹੇ ਹਨ।

ਜਿਸ ਕਾਰਨ ਉਨ੍ਹਾਂ ਨੂੰ ਖੇਤੀ ਕਿਸਾਨੀ ਸੰਘਰਸ਼ ਵਿਚ ਵੀ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਇਥੇ ਹੀ ਉਹ ਆਪਣੇ ਇੱਕ ਬਿਆਨ ਨੂੰ ਲੈ ਕੇ ਮੁੜ ਵਿਵਾਦਾਂ ਵਿਚ ਘਿਰ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਇਹ ਬਿਆਨ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਤੋਂ ਸਾਹਮਣੇ ਆਇਆ ਹੈ। ਜਿੱਥੇ ਉਨ੍ਹਾਂ ਵੱਲੋਂ ਦਿੱਤੇ ਗਏ ਇੱਕ ਬਿਆਨ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਲਾਡੀ ਸਾਈਂ ਜੀ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ਵਿਚੋਂ ਹਨ ਅਤੇ ਉਨ੍ਹਾਂ ਦੇ ਬੱਚੇ ਹਨ।

ਉਨ੍ਹਾਂ ਦੇ ਇਸ ਬਿਆਨ ਨੂੰ ਲੈ ਕੇ ਲੋਕਾਂ ਵਿਚ ਰੋਸ ਦੇਖਿਆ ਜਾ ਰਿਹਾ ਹੈ। ਜਿੱਥੇ ਪਹਿਲਾਂ ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਵਿਤਕਰੇ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਪਰ ਹੁਣ ਉਨ੍ਹਾਂ ਦੇ ਫਿਰ ਤੋਂ ਵਿਵਾਦ ਪੂਰਨ ਬਿਆਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਫਿਰ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।


ਤਾਜਾ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਚਰਚਾ
ByadminAugust 23, 2021Comments Off on ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਇਹ ਵੱਡੀ ਮਾੜੀ ਖਬਰ – ਸਾਰੇ ਪਾਸੇ ਚਰਚਾ
Previous Postਪੰਜਾਬ ਚ ਹੁਣ ਇਥੇ ਵਜੀ ਇਹ ਖਤਰੇ ਦੀ ਘੰਟੀ – ਕੈਪਟਨ ਸਰਕਾਰ ਪਈ ਚਿੰਤਾ ਚ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਤਾਜਾ ਅਲਰਟ- ਮੀਂਹ ਪੈਣ ਦੇ ਬਾਰੇ