BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਦਾ ਪਤਨੀ ਨਾਲ ਹੋਇਆ ਤਲਾਕ , ਏਨੇ ਕਰੋੜ ਚ ਹੋਇਆ ਸਮਝੌਤਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਗਾਇਕ ਅਤੇ ਕਲਾਕਾਰ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਸਦਕਾ ਆਪਣਾ ਇੱਕ ਵੱਖਰਾ ਨਾਮ ਕਾਇਮ ਕੀਤਾ ਹੈ। ਅਜਿਹੀਆਂ ਚੋਟੀ ਦੀਆਂ ਹਸਤੀਆਂ ਵੱਲੋਂ ਜਿੱਥੇ ਇਸ ਮੁਕਾਮ ਤੱਕ ਪਹੁੰਚਣ ਲਈ ਦਿਨ ਰਾਤ ਇੱਕ ਕਰਨਾ ਪਿਆ ਅਤੇ ਸਖ਼ਤ ਮਿਹਨਤ ਕੀਤੀ ਗਈ ਹੈ। ਅਜਿਹੀਆਂ ਸਖਸ਼ੀਅਤਾਂ ਜਿੱਥੇ ਆਪਣੇ ਗੀਤਾਂ ਅਤੇ ਅਦਾਕਾਰੀ ਦੇ ਕਾਰਨ ਆਏ ਦਿਨ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ ਉਥੇ ਹੀ ਕੁਝ ਅਜਿਹੇ ਗਾਇਕ ਅਤੇ ਕਲਾਕਾਰ ਵੀ ਹਨ, ਜੋ ਆਪਣੇ ਪਰਿਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਵੀ ਚਰਚਾ ਵਿੱਚ ਬਣ ਜਾਂਦੇ ਹਨ ਅਤੇ ਉਨ੍ਹਾਂ ਨੂੰ ਕਈ ਘਟਨਾਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਮਸ਼ਹੂਰ ਪੰਜਾਬੀ ਗਾਇਕ ਹਨੀ ਸਿੰਘ ਦਾ ਪਤਨੀ ਨਾਲ ਤਲਾਕ ਹੋ ਗਿਆ ਹੈ ਜਿਥੇ ਏਨੇ ਕਰੋੜ ਦਾ ਸਮਝੌਤਾ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇੱਕ ਸਾਲ ਤੋਂ ਪੰਜਾਬੀ ਗਾਇਕ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਦੇ ਤਲਾਕ ਦਾ ਮਾਮਲਾ ਕੋਰਟ ਵਿੱਚ ਚੱਲ ਰਿਹਾ ਸੀ। ਜਿਥੇ ਪਿਛਲੇ ਸਾਲ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ਵੱਲੋਂ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਤਲਾਕ ਵਾਸਤੇ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਉਸ ਵੱਲੋਂ ਦੋਸ਼ ਲਗਾਇਆ ਗਿਆ ਸੀ ਕੇ ਉਸਦੇ ਪਤੀ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਗਿਆ ਹੈ, ਇਸ ਤੋਂ ਇਲਾਵਾ ਹੋਰ ਔਰਤਾਂ ਦੇ ਨਾਲ ਨਜਾਇਜ਼ ਸਬੰਧਾਂ ਦੇ ਗੰਭੀਰ ਦੋਸ਼ ਲਗਾਏ ਗਏ ਸਨ।

ਜਿੱਥੇ ਦੋਨੋਂ ਪਤੀ-ਪਤਨੀ ਵਿਆਹ ਤੋਂ ਪਹਿਲਾਂ ਚੰਗੇ ਦੋਸਤ ਹਨ ਉਥੇ ਹੀ ਉਨ੍ਹਾਂ ਦੀ ਇਹ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ 2011 ਦੇ ਵਿਚ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਵਾਇਆ ਗਿਆ ਸੀ। ਅਤੇ ਗਾਇਕ ਹਨੀ ਸਿੰਘ ਵੱਲੋਂ ਆਪਣੀ ਪਤਨੀ ਨੂੰ ਪਹਿਲੀ ਵਾਰ ਸਾਲ 2014 ਦੇ ਵਿੱਚ ਇਕ ਰਿਐਲਿਟੀ ਸ਼ੋਅ ਦੌਰਾਨ ਲੋਕਾਂ ਦੇ ਰੂਬਰੂ ਕੀਤਾ ਗਿਆ ਸੀ। ਹੁਣ ਜਿਥੇ ਅਦਾਲਤ ਵੱਲੋਂ ਅਧਿਕਾਰਕ ਤੌਰ ਤੇ ਦੋਹਾਂ ਨੂੰ ਵੱਖ ਕਰ ਦਿੱਤਾ ਗਿਆ ਹੈ। ਜਿੱਥੇ ਹਨੀ ਸਿੰਘ ਦੀ ਪਤਨੀ ਵੱਲੋਂ 10 ਕਰੋੜ ਰੁਪਏ ਦਾ ਮੁਆਵਜ਼ਾ ਤਲਾਕ ਲਈ ਮੰਗਿਆ ਗਿਆ ਸੀ।

ਉੱਥੇ ਹੀ ਇਕ ਕਰੋੜ ਦਾ ਸਮਝੌਤਾ ਦੋਹਾਂ ਦੇ ਵਿਚਕਾਰ ਹੋ ਗਿਆ ਹੈ ਅਤੇ ਇੱਕ ਕਰੋੜ ਰੁਪਏ ਦਾ ਚੈਕ ਸ਼ਾਲਿਨੀ ਤਲਵਾਰ ਨੂੰ ਸੀਲ ਬੰਦ ਲਿਫਾਫੇ ਵਿੱਚ ਜ਼ਿਲ੍ਹਾ ਅਦਾਲਤ ਵੱਲੋਂ ਕੋਰਟ ਵਿੱਚ ਦਿੱਤਾ ਗਿਆ ਹੈ। ਜੋ ਕਿ ਹਨੀ ਸਿੰਘ ਨੇ ਵੀਰਵਾਰ ਨੂੰ ਦਿੱਲੀ ਸਾਕੇਤ ਜ਼ਿਲ੍ਹਾ ਅਦਾਲਤ ਨੂੰ ਸੌਂਪਿਆ ਸੀ।



error: Content is protected !!