ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਖੇਤਰਾਂ ਦੇ ਵਿਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਿਲ ਕੀਤਾ ਗਿਆ ਹੈ। ਉੱਥੇ ਹੀ ਇਨ੍ਹਾਂ ਹਾਦਸਿਆਂ ਨੂੰ ਦੇਖ ਕੇ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਉਨ੍ਹਾਂ ਖੇਤਰਾਂ ਵਿੱਚ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਹਸਤੀਆਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਵੀ ਬਣਦੀਆਂ ਹਨ। ਛੋਟੀ ਉਮਰ ਦੇ ਵਿੱਚ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਜ਼ਿੰਦਗੀ ਵਿੱਚ ਉਹ ਮੁਕਾਮ ਹਾਸਲ ਕਰ ਲਿਆ ਜਾਂਦਾ ਹੈ ਜਿਸ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਕਾਫੀ ਸਾਲਾਂ ਦਾ ਇੰਤਜਾਰ ਕਰਨਾ ਪੈਂਦਾ ਹੈ। ਪਰ ਵੱਖ-ਵੱਖ ਕਈਂ ਕਾਰਨਾਂ ਦੇ ਚਲਦਿਆਂ ਹੋਇਆਂ ਅਜਿਹੀਆਂ ਹਸਤੀਆਂ ਜਿੱਥੇ ਮਾਨਸਿਕ ਤੌਰ ਤੇ ਪਰੇਸ਼ਾਨ ਹੋ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਕਈ ਗਲਤ ਕਦਮ ਚੁਕ ਲਏ ਜਾਂਦੇ ਹਨ।
ਜਿਨ੍ਹਾਂ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਕਰੋਨਾ ਕਾਲ ਦੇ ਦੌਰਾਨ ਵੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀ ਗਲਤੀ ਕੀਤੀ ਗਈ ਹੈ। ਹੁਣ ਮਸ਼ਹੂਰ ਪੰਜਾਬੀ ਫ਼ਿਲਮੀ ਹਸਤੀ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਜਿੱਥੇ ਕਰਮਜੀਤ ਅਨਮੋਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਲਹਿਰਾਗਾਗਾ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਬਤੌਰ ਪੰਜਾਬੀ ਫ਼ਿਲਮਾਂ ਵਿੱਚ ਡਾਇਰੈਕਟਰ ਦਾ ਕੰਮ ਕਰਨ ਵਾਲੇ ਨੌਜਵਾਨ 32 ਸਾਲਾ ਤਰਨਜੀਤ ਟੋਰੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਕ੍ਰਿਸ਼ਨ ਦਾਸ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਬੇਟੇ ਦਾ ਵਿਆਹ ਪਿੰਡ ਬਡਾਲੀ ਥਾਣਾ ਖਰੜ ਦੇ ਤੇਜਿੰਦਰ ਕੁਮਾਰ ਦੀ ਪੁੱਤਰੀ ਵਿਜੇ ਲਕਸ਼ਮੀ ਦੇ ਨਾਲ ਚਾਰ ਮਹੀਨੇ ਪਹਿਲਾਂ ਹੀ ਕੀਤਾ ਗਿਆ ਸੀ। ਵਿਆਹ ਤੋਂ ਬਾਅਦ ਹੀ ਜਿਥੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੇ ਬੇਟੇ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਬੀਤੇ ਦਿਨੀਂ ਜਿੱਥੇ ਉਨ੍ਹਾਂ ਦਾ ਬੇਟਾ ਆਪਣੀ ਪਤਨੀ ਦੇ ਨਾਲ ਆਪਣੇ ਸਹੁਰੇ ਘਰ ਉਨ੍ਹਾਂ ਨੂੰ ਮਿਲਣ ਵਾਸਤੇ ਗਿਆ ਹੋਇਆ ਸੀ ਤਾਂ ਉਥੇ ਹੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਅਤੇ ਉਨ੍ਹਾਂ ਦੇ ਬੇਟੇ ਵੱਲੋਂ ਉਨ੍ਹਾਂ ਦੇ ਭਾਣਜੇ ਨੂੰ ਫੋਨ ਕਰਕੇ ਇਹ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਉਹ ਖੁਦਕੁਸ਼ੀ ਕਰ ਰਿਹਾ ਹੈ। ਜਿਸ ਤੋਂ ਬਾਅਦ ਉਸ ਦੀ ਲਾਸ਼ ਖਨੌਰੀ ਦੇ ਨਜਦੀਕ ਭਾਖੜਾ ਨਹਿਰ ਵਿਚ ਤੈਰਦੀ ਹੋਈ ਬਰਾਮਦ ਕੀਤੀ ਗਈ ਸੀ। ਪੰਜਾਬੀ ਗਾਇਕ ਕਰਮਜੀਤ ਅਨਮੋਲ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਮਸ਼ਹੂਰ ਪੰਜਾਬੀ ਫ਼ਿਲਮੀ ਹਸਤੀ ਨੇ ਸੋਹਰਿਆਂ ਤੋਂ ਤੰਗ ਆ ਕੀਤੀ ਖ਼ੁਦਕੁਸ਼ੀ, ਕਰਮਜੀਤ ਅਨਮੋਲ ਨੇ ਦਿੱਤੀ ਜਾਣਕਾਰੀ
ਤਾਜਾ ਜਾਣਕਾਰੀ