BREAKING NEWS
Search

ਮਸ਼ਹੂਰ ਬੋਲੀਵੁਡ ਅਦਾਕਾਰਾ ਸ਼ਬਾਨਾ ਆਜ਼ਮੀ ਬਾਰੇ ਆਈ ਇਹ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਦੋ ਸਾਲ ਦਾ ਸਮਾਂ ਹੋ ਚੁੱਕਾ ਹੈ ਲੋਕਾਂ ਨੂੰ ਲਗਾਤਾਰ ਕਰੋਨਾ ਮਾਹਵਾਰੀ ਨਾਲ ਜੂਝਦੇ ਹੋਏ। ਦੇਸ਼ ਅੰਦਰ ਜਿੱਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਅਤੇ ਲੋਕਾਂ ਦਾ ਟੀਕਾਕਰਣ ਸ਼ੁਰੂ ਕੀਤਾ ਗਿਆ ਹੈ। ਜਿਸ ਸਦਕਾ ਇਸ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦੇਸ਼ ਅੰਦਰ ਜਿਥੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰ ਵੱਲੋਂ ਇਹ ਫੈਸਲਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ।

ਕਰੋਨਾ ਨੇ ਜਿੱਥੇ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਸੂਬੇ ਨੂੰ ਕੀਤਾ ਹੈ। ਉਥੇ ਹੀ ਮੁੰਬਈ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਮੀ ਬਾਰੇ ਵੀ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਇਸ ਕਰੋਨਾ ਉਪਰ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਜਿੱਤ ਹਾਸਲ ਕੀਤੀ ਗਈ ਹੈ।

ਉੱਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਫਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਇਸ ਦੀ ਜਾਣਕਾਰੀ ਖੁਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਅਧਿਕਾਰਤ ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੱਸਿਆ ਹੈ ਕੇ ਮੈਂ ਕਰੋਨਾ ਸੰਕਰਮਿਤ ਹੋ ਗਈ ਹਾਂ, ਇਸ ਲਈ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।

ਜੋ ਮੇਰੇ ਸੰਪਰਕ ਵਿਚ ਆਏ ਹਨ ਉਨ੍ਹਾਂ ਸਾਰਿਆਂ ਨੂੰ ਬੇਨਤੀ ਹੈ ਕੇ ਕ੍ਰਿਪਾ ਕਰਕੇ ਉਹ ਵੀ ਆਪਣਾ ਕਰੋਨਾ ਟੈਸਟ ਕਰਵਾ ਲੈਣ। ਉਨ੍ਹਾਂ ਤੋਂ ਪਹਿਲਾਂ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਈਆਂ ਸਨ। ਜਿਨ੍ਹਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਸੀ। ਉਥੇ ਹੀ ਸ਼ਬਾਨਾ ਆਜ਼ਮੀ ਦੇ ਕਰੋਨਾ ਤੋਂ ਸੰਕਰਮਿਤ ਹੋਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਗਈ ਹੈ।



error: Content is protected !!