ਆਈ ਤਾਜ਼ਾ ਵੱਡੀ ਖਬਰ
ਵੱਖ ਵੱਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਫਿਲਮੀ ਖੇਤਰ ਵਿੱਚ ਬਹੁਤ ਸਾਰੇ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੇ ਆਪਣੇ ਕੈਰੀਅਰ ਨੂੰ ਬੁਲੰਦੀਆਂ ਤਕ ਪਹੁੰਚਾਉਣ ਵਾਸਤੇ ਭਾਰੀ ਮਿਹਨਤ ਕੀਤੀ ਹੈ। ਫਰਸ਼ ਤੋਂ ਅਰਸ਼ ਤੱਕ ਦੇ ਉਨ੍ਹਾਂ ਦੇ ਇਸ ਸਫਰ ਦੇ ਦੌਰਾਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਅਜਿਹੇ ਨੌਜਵਾਨ ਜਿੱਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ ਉਥੇ ਹੀ ਅਜਿਹੀਆਂ ਹਸਤੀਆਂ ਵੱਖ-ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਵੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਐਕਟਰ ਰਣਬੀਰ ਸਿੰਘ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਕੋਲ ਇਸ ਕਾਰਨ ਸ਼ਿਕਾਇਤ ਪਹੁੰਚੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਦਾਕਾਰ ਰਣਬੀਰ ਸਿੰਘ ਜਿੱਥੇ ਆਪਣੀਆਂ ਫਿਲਮੀ ਪ੍ਰਾਪਤੀਆਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ ਉਥੇ ਹੀ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਵੀ ਫਸ ਜਾਂਦੇ ਹਨ।
ਕਿਉਂਕਿ ਪਿਛਲੇ ਕੁਝ ਸਮੇਂ ਤੋਂ ਉਹ ਲਗਾਤਾਰ ਹੀ ਵਿਵਾਦਾਂ ਵਿੱਚ ਆ ਰਹੇ ਹਨ ਕਿਉਂਕਿ ਜਿੱਥੇ ਪਹਿਲਾਂ ਉਨ੍ਹਾਂ ਵੱਲੋਂ ਇਕ ਨਿਊਡ ਫੋਟੋਸ਼ੂਟ ਕਰਵਾਇਆ ਗਿਆ ਸੀ ਜਿਸ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਆਲੋਚਨਾ ਕੀਤੀ ਗਈ ਸੀ ਅਤੇ ਉਹ ਵਿਵਾਦ ਵਿੱਚ ਘਿਰ ਗਏ ਸਨ। ਉੱਥੇ ਹੀ ਹੁਣ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਹੋਇਆਂ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਉਹਨਾਂ ਨੂੰ ਆਪਣੀ ਪਿਛਲੇ ਸਾਲ ਖ਼ਰੀਦੀ ਗਈ ਐਸਟਨ ਮਾਰਟਿਨ ਕਾਰ ਮੁੰਬਈ ਦੇ ਏਅਰਪੋਰਟ ਤੇ ਚਲਾਉਂਦੇ ਹੋਏ ਦੇਖਿਆ ਗਿਆ ਸੀ।
ਜਿਸ ਤੋਂ ਬਾਅਦ ਉਹ ਵਿਵਾਦ ਵਿਚ ਫਸ ਗਏ ਹਨ ਕਿਉਂਕਿ ਉਨ੍ਹਾਂ ਦੀ ਉਸ ਕਾਰ ਦੀ ਬੀਮਾ ਮਿਆਦ ਖਤਮ ਹੋ ਗਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਹ ਕਾਰ ਜਿਥੇ 3.9 ਕਰੋੜ ਵਿੱਚ ਖਰੀਦੀ ਗਈ ਸੀ ਇੱਥੇ ਹੀ ਇਸਦੀ ਬੀਮੇ ਦੀ ਮਿਆਦ 2020 ਨੂੰ ਖਤਮ ਹੋ ਗਈ ਸੀ। ਜਿਸ ਤੋਂ ਬਾਅਦ ਯੂਜ਼ਰਸ ਵੱਲੋਂ ਵੱਖ ਵੱਖ ਟਵੀਟ ਕੀਤੇ ਜਾ ਰਹੇ ਹਨ। ਜਿਸ ਵਿੱਚ ਕੁਝ ਲੋਕਾਂ ਨੇ ਇਸ ਬਾਬਤ ਟਰੈਫਿਕ ਬਰਾਂਚ ਨੂੰ ਸੂਚਿਤ ਕੀਤਾ ਹੈ ਅਤੇ ਕੁਝ ਲੋਕਾਂ ਵੱਲੋਂ ਉਸਦੇ ਖਿਲਾਫ਼ ਸਖਤ ਕਾਰਵਾਈ ਕੀਤੇ ਜਾਣ ਵਾਸਤੇ ਆਖਿਆ ਜਾ ਰਿਹਾ ਹੈ।
Home ਤਾਜਾ ਜਾਣਕਾਰੀ ਮਸ਼ਹੂਰ ਬੋਲੀਵੁਡ ਐਕਟਰ ਰਣਵੀਰ ਸਿੰਘ ਲਈ ਆਈ ਵੱਡੀ ਮਾੜੀ ਖਬਰ, ਇਸ ਕਾਰਨ ਪਹੁੰਚੀ ਪੁਲਿਸ ਕੋਲ ਸ਼ਿਕਾਇਤ
ਤਾਜਾ ਜਾਣਕਾਰੀ