BREAKING NEWS
Search

ਮਸ਼ਹੂਰ ਮਰਹੂਮ ਪੰਜਾਬੀ ਗਾਇਕ ਰਾਜ ਬਰਾੜ ਦੀ ਧੀ ਦੇ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਦੌਰਾਨ ਹਰ ਇਕ ਇਨਸਾਨ ਬਹੁਤ ਪ੍ਰਭਾਵਿਤ ਹੋਇਆ ਹੈ। ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਮਾਰਚ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਨਾਲ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ ,ਤੇ ਲਗਾਈਆਂ ਪਾਬੰਦੀਆਂ ਕਾਰਨ ਕੰਮਾਂ ਵਿਚ ਕਾਫ਼ੀ ਗਿਰਾਵਟ ਵੀ ਆਈ। ਪਿਛਲੇ ਇਕ ਸਾਲ ਤੋਂ ਲਗਾਤਾਰ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਬਾਹਰ ਆਉਣ ਦੀ ਕੋਸ਼ਿਸ਼ ਕਰ ਰਹੇ ਸਨ ਕੇ ਫਿਰ ਤੋਂ ਕਰੋਨਾ ਦੀ ਮਾਰ ਨੇ ਸਭ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਬਹੁਤ ਸਾਰੀਆਂ ਫ਼ਿਲਮਾਂ ਦੀ ਸ਼ੂਟਿੰਗ ਵੀ ਇਕੱਠ ਨਾ ਕਰਨ ਕਾਰਨ ਰੁਕੀ ਹੋਈ ਹੈ। ਬਹੁਤ ਸਾਰੀਆਂ ਫਿਲਮੀ ਹਸਤੀਆਂ ਕੰਮ ਨਾ ਮਿਲਣ ਦੇ ਕਾਰਨ ਵੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੀਆਂ ਹਨ।

ਮਸ਼ਹੂਰ ਪੰਜਾਬੀ ਗਾਇਕ ਰਾਜ ਬਰਾੜ ਦੀ ਧੀ ਬਾਰੇ ਵੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਹੈ, ਜਿਸ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਮਾਡਲਿੰਗ ਅਤੇ ਗਾਇਕੀ ਦੇ ਨਾਲ ਕੀਤੀ। ਹੁਣ ਸਵਿਤਾਜ ਬਰਾੜ ਵੱਲੋਂ ਆਪਣੇ ਨਵੇਂ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਸ ਨੇ ਆਪਣੀ ਆਉਣ ਵਾਲੀ ਫਿਲਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬੀ ਸੁਪਰ ਸਟਾਰ ਰਣਜੀਤ ਬਾਵਾ ਉਨ੍ਹਾਂ ਦੇ ਨਾਲ ਆਉਣ ਵਾਲੇ ਪ੍ਰੋਜੈਕਟ ਵਿੱਚ ਕੰਮ ਕਰ ਰਹੇ ਹਨ। ਇਨ੍ਹੀਂ ਦਿਨੀਂ ਬਹੁਤ ਸਾਰੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਅਨਾਊਸਮੈਂਟ ਕੀਤੀ ਜਾ ਰਹੀ ਹੈ।

ਸਵਿਤਾਜ ਬਰਾੜ ਨੇ ਜਿਥੇ ਆਪਣੀ ਕੈਰੀਅਰ ਦੀ ਸ਼ੁਰੂਆਤ ਮਾਡਲਿੰਗ ਅਤੇ ਗਾਇਕੀ ਨਾਲ ਕੀਤੀ। ਉਥੇ ਹੀ ਉਹ ਇਹਨੀਂ ਦਿਨੀਂ ਇੰਗਲੈਂਡ ਦੇ ਵਿਚ ਆਪਣੀ ਫਿਲਮ ਫਿਕਰ ਨਾ ਕਰੋ ਦੀ ਸ਼ੂਟਿੰਗ ਵਿਚ ਰੁੱਝੇ ਹੋਏ ਹਨ। ਇਸ ਸਮੇਂ ਉਨ੍ਹਾਂ ਦੀ ਸਿੱਧੂ ਮੂਸੇਵਾਲਾ ਦੇ ਨਾਲ ਫਿਲਮ ਮੂਸਾ ਜੱਟ ਵੀ ਪੂਰੀ ਤਰਾਂ ਮੁਕੰਮਲ ਹੋ ਚੁੱਕੀ ਹੈ। ਸਵਿਤਾਜ ਬਰਾੜ ਵੱਲੋਂ ਗਾਇਕ ਰਣਜੀਤ ਬਾਵਾ ਦੇ ਨਾਲ ਆਉਣ ਵਾਲੀ ਫ਼ਿਲਮ ਦੇ ਟਾਈਟਲ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਫਿਲਮ ਨੂੰ ਰਾਜੂ ਵਰਮਾ ਨੇ ਲਿਖਿਆ ਹੈ, ਤੇ ਡਾਇਰੈਕਟ ਬਿੰਨੀ ਫ਼ਿਲਮਜ਼ ਵੱਲੋਂ ਕੀਤਾ ਜਾਵੇਗਾ। ਜਿਸ ਵਿਚ ਉਨ੍ਹਾਂ ਦੇ ਆਪੋਜ਼ਿਟ ਪੰਜਾਬੀ ਗਾਇਕ ਰਣਜੀਤ ਬਾਵਾ ਹੋਣਗੇ। ਜਿੱਥੇ ਸਵਿਤਾਜ ਬਰਾੜ ਵੱਲੋਂ ਆਪਣੇ ਪ੍ਰਸ਼ੰਸਕਾ ਸਾਹਮਣੇ ਰਣਜੀਤ ਬਾਵਾ ਨਾਲ ਆਉਣ ਵਾਲੀ ਫ਼ਿਲਮ ਬਾਰੇ ਅਨਾਊਸਮੈਂਟ ਕੀਤੀ ਗਈ ਹੈ। ਉੱਥੇ ਹੀ ਹੁਣ ਪ੍ਰਸ਼ੰਸਕਾਂ ਵੱਲੋਂ ਵੀ ਉਨ੍ਹਾਂ ਦੇ ਆਉਣ ਵਾਲੇ ਪ੍ਰਾਜੈਕਟਾਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਵੇਗਾ।



error: Content is protected !!