ਆਈ ਤਾਜਾ ਵੱਡੀ ਖਬਰ
ਪੰਜਾਬ ਤੋਂ ਹਰ ਸਾਲ ਨੌਜਵਾਨ ਆਪਣੀਆਂ ਅੱਖਾਂ ਵਿੱਚ ਸੁਨਹਿਰੀ ਭਵਿੱਖ ਦਾ ਸੁਪਨਾ ਸੰਜੋਏ ਵਿਦੇਸ਼ੀ ਧਰਤੀ ਤੇ ਜਾਂਦੇ ਹਨ, ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ l ਇਹਨਾਂ ਦਿਨੀਂ ਵਿਦੇਸ਼ੀ ਧਰਤੀ ਤੋਂ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਪਈਆਂ ਨੇ, ਜਿਸ ਨੇ ਸਭ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ l ਅਜਿਹਾ ਹੀ ਇੱਕ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਕਾਰਨ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਦੱਸ ਦਈਏ ਕਿ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਨੋਗਾਰਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ l ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਾਲਦੀ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦਲਵੀਰ ਸਿੰਘ ਦੀ ਮੌਤ ਹੋ ਗਈ। ਇਟਲੀ ਦੇ ਨੋਗਾਰਾ ਸ਼ਹਿਰ ਨੇੜੇ ਇਹ ਨੌਜਵਾਨ ਆਪਣੀ ਗੱਡੀ ਦੇ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਇਸੇ ਦੌਰਾਨ ਉਸ ਦੀ ਗੱਡੀ ਸੜਕ ਤੇ ਜਾ ਰਹੇ ਇੱਕ ਟਰੱਕ ਨਾਲ ਜਾ ਟਕਰਾਈ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਟਲੀ ਦੇ ਸਿਹਤ ਵਿਭਾਗ ਦੇ ਦਸਤੇ ਤੇ ਹੋਰ ਸੁਰੱਖਿਆ ਟੀਮਾਂ ਘਟਨਾ ਸਥਾਨ ‘ਤੇ ਤੁਰੰਤ ਪਹੁੰਚ ਗਈਆਂ, ਤੇ ਦਲਵੀਰ ਸਿੰਘ ਦੇ ਸੱਟ ਜ਼ਿਆਦਾ ਲੱਗ ਜਾਣ ਕਰਕੇ ਡਾਕਟਰ ਉਸ ਨੂੰ ਬਚਾ ਨਹੀ ਸਕੇ। ਇਹ ਨੌਜਵਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਾਲਦੀ ਪਿੰਡ ਦੇ ਸ: ਸੁਖਦੇਵ ਸਿੰਘ ਅਤੇ ਮਾਤਾ ਪਰਮਜੀਤ ਕੌਰ ਦਾ ਇਕਲੌਤਾ ਸਪੁੱਤਰ ਸੀ। ਇਸ ਨੌਜਵਾਨ ਨੇ ਆਪਣੀ ਮਾਤਾ ਨੂੰ ਮਿਲਣ ਲਈ 6 ਜਨਵਰੀ ਨੂੰ ਪੰਜਾਬ ਆਉਣਾ ਸੀ।
ਜਿਸ ਕਾਰਨ ਮਾਪੇ ਆਪਣੇ ਪੁੱਤ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਪਏ ਸੀ ਪਰ ਮਾਪਿਆਂ ਦਾ ਇਹ ਇੰਤਜ਼ਾਰ ਹੁਣ ਹਮੇਸ਼ਾ ਦੇ ਇੰਤਜ਼ਾਰ ਵਿੱਚ ਤਬਦੀਲ ਹੋ ਚੁੱਕਿਆ ਹੈ, ਉਥੇ ਹੀ ਇਸ ਨੌਜਵਾਨ ਦੇ ਪਿਤਾ ਵੱਲੋਂ ਮੀਡੀਆ ਸਾਹਮਣੇ ਰੋਂਦੇ ਹੋਏ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ, ਜੋ ਅੰਤਿਮ ਸਸਕਾਰ ਕੀਤਾ ਜਾ ਸਕੇ l
Home ਤਾਜਾ ਜਾਣਕਾਰੀ ਮਹੀਨੇ ਬਾਅਦ ਨੌਜਵਾਨ ਨੇ ਆਉਣਾ ਸੀ ਪੰਜਾਬ , ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਿਦੇਸ਼ ਚ ਵਾਪਰ ਗਿਆ ਭਾਣਾ
ਤਾਜਾ ਜਾਣਕਾਰੀ