BREAKING NEWS
Search

ਮਾੜੀ ਖਬਰ : ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਬਾਰੇ ਦਿੱਲੀ ਪ੍ਰਸ਼ਾਸਨ ਵਲੋਂ ਜਾਰੀ ਹੋਇਆ ਇਹ ਆਦੇਸ਼

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਜਦ ਦੇਸ਼ ਅੰਦਰ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕੀਤੀ ਗਈ ਸੀ ਉਥੇ ਹੀ ਵਿੱਦਿਅਕ ਅਦਾਰਿਆਂ ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਦੇਸ਼ ਵਿੱਚ ਜਿੱਥੇ ਕਰੋਨਾ ਟੀਕਾਕਰਣ ਮੁਹਿੰਮ ਆਰੰਭ ਕਰ ਦਿੱਤੀ ਗਈ ਸੀ ਇੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕਾਂ ਦੀ ਜਿੰਦਗੀ ਨੂੰ ਮੁੜ ਤੋ ਲੀਹ ਤੇ ਲਿਆਉਣ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸਾਰੀਆਂ ਸੰਸਥਾਵਾਂ ਨੂੰ ਬਾਰੀ ਬਾਰੀ ਖੋਲ੍ਹ ਦਿੱਤਾ ਗਿਆ। ਉਥੇ ਹੀ ਧਾਰਮਿਕ ਸੰਸਥਾਵਾਂ ਦੇ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਦਿੱਲੀ ਦੇ ਗੁਰਦੁਆਰਾ ਸਾਹਿਬ ਵਿੱਚ ਜਿੱਥੇ ਕਰੋਨਾ ਦੇ ਦੌਰ ਵਿੱਚ ਵੀ ਸੇਵਾ ਕੀਤੀ ਜਾਂਦੀ ਰਹੀ। ਉੱਥੇ ਹੀ ਸਿੱਖ ਸੰਗਤ ਵੱਲੋਂ ਕਰੋਨਾ ਪੀੜਤਾਂ ਲਈ ਆਕਸੀਜਨ ਦੇ ਲੰਗਰ ਤੱਕ ਵੀ ਲਾਏ ਗਏ। ਹੁਣ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਬਾਰੇ ਦਿੱਲੀ ਪ੍ਰਸ਼ਾਸਨ ਵੱਲੋਂ ਇਹ ਆਦੇਸ਼ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੌਜੂਦਾ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਵਿਰੋਧ ਕੀਤਾ ਗਿਆ ਹੈ।

ਕਿਉਂਕਿ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਹਦਾਇਤਾਂ ਦੇ ਅਨੁਸਾਰ ਧਾਰਮਿਕ ਸਥਾਨਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਸਨ। ਉੱਥੇ ਹੀ ਹੁਣ ਚਣੱਕਿਆ ਪੂਰੀ ਐਸ ਡੀ ਐਮ ਨੇ ਕਾਰਜਕਾਰੀ ਮੈਜਿਸਟਰੇਟ ਦੁਆਰਾ ਸੌਂਪੀ ਗਈ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਪ੍ਰਬੰਧਕਾਂ ਵੱਲੋਂ ਡੀ ਡੀ ਐਮ ਏ ਦੇ ਲਾਗੂ ਕੀਤੇ ਗਏ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਦੇ ਦਫਤਰ ਵੱਲੋਂ ਇਸ ਮਾਮਲੇ ਵਿੱਚ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਗਿਆ ਹੈ।

ਉਥੇ ਹੀ ਇਸ ਮਾਮਲੇ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋ ਸਬੰਧਤ ਡੀ ਸੀ ਅਤੇ ਐਸ ਡੀ ਐਮ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੇ ਖਿਲਾਫ ਨਰਾਜ਼ਗੀ ਵੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਨੂੰ ਬੰਦ ਰੱਖਣ ਦੇ ਆਦੇਸ਼ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।



error: Content is protected !!