BREAKING NEWS
Search

ਮੁਹੰਮਦ ਸਦੀਕ ਵਲੋਂ ਆਮ ਆਦਮੀ ਪਾਰਟੀ ਚ ਜਾਣ ਦੀ ਖਬਰ ਬਾਰੇ ਆਇਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਜਿਥੇ ਵਿਰੋਧੀ ਪਾਰਟੀਆਂ ਵੱਲੋਂ ਪਾਰਟੀ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਹੁਣ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕਰ ਦਿੱਤੇ ਗਏ ਹਨ ਅਤੇ ਕੰਮ ਕਰਨੇ ਸ਼ੁਰੂ ਕੀਤੇ ਗਏ ਹਨ। ਹੁਣ 16 ਮਾਰਚ ਨੂੰ ਜਿੱਥੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਸਹੁੰ ਚੁੱਕ ਸਮਾਗਮ ਦੇ ਵਿਚ ਸਾਰੀਆਂ ਪਾਰਟੀਆਂ ਦੇ ਸਾਬਕਾ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਸੀ।

ਉਥੇ ਹੀ ਗਾਇਕੀ ਅਤੇ ਅਦਾਕਾਰੀ ਖੇਤਰ ਦੇ ਬਹੁਤ ਸਾਰੇ ਦੋਸਤ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ ਸਨ। ਅੱਜ ਆਮ ਆਦਮੀ ਪਾਰਟੀ ਵੱਲੋ ਆਪਣੇ ਮੰਤਰੀ ਮੰਡਲ ਦਾ ਗਠਨ ਕਰਨ ਤੋਂ ਬਾਅਦ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਨੌਜਵਾਨਾਂ ਨੂੰ 25 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਹੈ। ਹੁਣ ਮੁਹੰਮਦ ਸਦੀਕ ਵੱਲੋਂ ਆਮ ਆਦਮੀ ਪਾਰਟੀ ਵਿੱਚ ਜਾਣ ਦੀ ਖ਼ਬਰ ਬਾਰੇ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਕੈਬਨਿਟ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਉਥੇ ਹੀ ਸਹੁੰ ਚੁੱਕ ਸਮਾਗਮ ਕੀਤਾ ਗਿਆ।

ਜਿੱਥੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਸੀ। ਉਥੇ ਹੀ ਮੁਹੰਮਦ ਸਦੀਕ ਇਸ ਮੌਕੇ ਤੇ ਮੌਜੂਦ ਸਨ। ਜਦ ਕਿ ਵਿਰੋਧੀ ਧਿਰ ਤੋਂ ਬਾਕੀ ਕੋਈ ਵੀ ਨੇਤਾ ਦਿਖਾਈ ਨਹੀਂ ਦਿੱਤਾ। ਹੁਣ ਬਹੁਤ ਸਾਰੇ ਲੋਕਾਂ ਵੱਲੋਂ ਫਰੀਦਕੋਟ ਤੋਂ ਕਾਂਗਰਸ ਦੇ ਸੰਸਦ ਮੁਹੰਮਦ ਸਦੀਕ ਬਾਰੇ ਆਖਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਜਾ ਸਕਦਾ ਹੈ। ਇਨ੍ਹਾਂ ਕਿਆਸ-ਅਰਾਈਆਂ ਦਾ ਖੰਡਨ ਕਰਦੇ ਹੋਏ ਸਾਂਸਦ ਮੁਹੰਮਦ ਸਦੀਕ ਵੱਲੋਂ ਆਖਿਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਵੱਲੋਂ ਸਟੇਜ਼ ਅਤੇ ਸੰਸਦ ਵਿਚ ਕਾਫੀ ਜਗ੍ਹਾ ਤੇ ਇੱਕਠੇ ਕੰਮ ਕੀਤਾ ਗਿਆ ਹੈ।

ਅਤੇ ਉਨ੍ਹਾਂ ਨੂੰ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ ਜਿਸ ਕਰਕੇ ਉਹ ਗਏ ਸਨ। ਉਥੇ ਹੀ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੀ ਆਪਸੀ ਕਾਟੋ ਕਲੇਸ਼ ਬਾਰੇ ਆਖਿਆ ਗਿਆ ਹੈ ਕਿ ਇਸ ਨਾਲ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਜਿਸ ਬਾਰੇ ਕਾਂਗਰਸ ਹਾਈਕਮਾਨ ਨੂੰ ਜਲਦੀ ਕੋਈ ਫੈਸਲਾ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਹੈ ਅਤੇ ਸ਼ੱਕ ਦੀ ਕੋਈ ਦਵਾਈ ਨਹੀਂ ਹੁੰਦੀ।



error: Content is protected !!