ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਸਨ ਅਤੇ ਜਿਸ ਕਾਰਨ ਬਹੁਤ ਸਾਰੇ ਘਰਾਂ ਦੇ ਗੁਜ਼ਾਰੇ ਕਰਨੇ ਵੀ ਮੁਸ਼ਕਿਲ ਹੋ ਗਏ ਸਨ। ਕਿਉਂਕਿ ਰੁਜ਼ਗਾਰ ਦੇ ਜਾਣ ਨਾਲ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਆਪਣੀ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਦੇ ਮਾਨਸਿਕ ਤਣਾਅ ਦੇ ਚਲਦੇ ਹੋਏ ਪਰਿਵਾਰਕ ਝਗੜਿਆਂ ਦੇ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜਾਨ ਵੀ ਦੇ ਦਿੱਤੀ ਗਈ ਹੈ। ਹੁਣ ਇਕ ਮੁੰਡੇ ਅਤੇ ਕੁੜੀ ਵੱਲੋਂ ਵੱਖ-ਵੱਖ ਸਮੇਂ ਤੇ ਆਪਣੀ ਮਰਜ਼ੀ ਨਾਲ ਜਾਨ ਦੇ ਦਿੱਤੀ ਗਈ ਹੈ ਜਿੱਥੇ ਮਰਨ ਲੱਗਿਆ ਕੰਧ ਉਪਰ ਇਹ ਗੱਲ ਲਿਖੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਜਿਥੇ ਘਰੇਲੂ ਕਲੇਸ਼ ਦੇ ਚਲਦਿਆਂ ਹੋਇਆਂ 30 ਸਾਲਾ ਦਿਲਪ੍ਰੀਤ ਸਿੰਘ ਦੀ ਪਤਨੀ ਪਰਮਜੀਤ ਕੌਰ ਵੱਲੋਂ ਸੋਮਵਾਰ ਨੂੰ ਆਪਣੇ ਘਰ ਦੇ ਵਿੱਚ ਹੀ ਬਾਥਰੂਮ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਸੀ। ਜਿਸਦੀ ਹੱ-ਤਿ-ਆ ਦੇ ਦੋਸ਼ ਵਿੱਚ ਉਸ ਦੇ ਪਤੀ ਦਿਲਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ। ਉੱਥੇ ਹੀ ਜਿੱਥੇ ਦਿਲਪ੍ਰੀਤ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਉਸ ਵੱਲੋਂ ਰਾਤ ਦੇ ਸਮੇਂ ਹਵਾਲਾਤ ਦੀ ਗ੍ਰਿਲ ਨਾਲ ਚਾਦਰ ਨਾਲ ਫਾਹਾ ਲੈ ਲਿਆ ਗਿਆ।
ਜਿਸ ਦੀ ਜਾਣਕਾਰੀ ਸਵੇਰੇ ਸਾਢੇ ਪੰਜ ਵਜੇ ਹੋਣ ਤੇ ਏ ਡੀਸੀਪੀ ਹਰਜ਼ੀਤ ਸਿੰਘ ਧਾਲੀਵਾਲ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿੱਥੇ ਦਿਲਪ੍ਰੀਤ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਉਥੇ ਹੀ ਉਸ ਵੱਲੋਂ ਇਹ ਕਦਮ ਚੁੱਕਣ ਤੋਂ ਪਹਿਲਾਂ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਅਤੇ ਸਹੁਰੇ ਨੂੰ ਠਹਿਰਾਇਆ ਗਿਆ ਹੈ। ਮ੍ਰਿਤਕ ਦਿਲਪ੍ਰੀਤ ਜਿੱਥੇ ਅੰਮ੍ਰਿਤਸਰ ਦੇ ਵਿੱਚ ਹੋਟਲਾਂ ਵਿੱਚ ਕੋਲਾ ਸਪਲਾਈ ਕਰਨ ਦਾ ਕੰਮ ਕਰਦਾ ਸੀ ਅਤੇ ਜਿਸ ਤੋਂ ਹੋਣ ਵਾਲੀ ਆਮਦਨ ਨਾਲ ਘਰ ਦਾ ਗੁਜਾਰਾ ਕੀਤਾ ਜਾ ਰਿਹਾ ਸੀ।
ਜੋ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿੱਚ ਫੁੱਲਾਂ ਵਾਲਾ ਚੋਂਕ ਵਿੱਚ ਰਹਿ ਰਿਹਾ ਸੀ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉੱਥੇ ਹੀ ਦਿਲਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਦੋਂ ਉਹ ਸਵੇਰੇ ਉਸ ਨੂੰ ਮਿਲਣ ਲਈ ਪਹੁੰਚੇ ਸਨ ਉਨ੍ਹਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਖਬਰ ਦਿੱਤੀ ਗਈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ।
Home ਤਾਜਾ ਜਾਣਕਾਰੀ ਮੁੰਡੇ ਅਤੇ ਕੁੜੀ ਨੇ ਵੱਖ ਵੱਖ ਸਮੇਂ ਤੇ ਦਿੱਤੀ ਆਪਣੀ ਮਰਜੀ ਨਾਲ ਜਾਨ – ਮਰਨ ਲਗਿਆ ਕੰਧ ਤੇ ਲਿੱਖੀ ਇਹ ਗਲ੍ਹ
ਤਾਜਾ ਜਾਣਕਾਰੀ