BREAKING NEWS
Search

ਮੁੰਡੇ ਦੇ ਸੀ 2 ਬੱਚਿਆਂ ਦੀ ਮਾਂ ਨਾਲ ਨਜਾਇਜ ਸਬੰਧ, ਦੋਨਾਂ ਨੇ ਵੀਡੀਓ ਬਣਾ ਨਹਿਰ ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

ਆਈ ਤਾਜ਼ਾ ਵੱਡੀ ਖਬਰ 

ਅੱਜ ਇਥੇ ਬਹੁਤ ਸਾਰੇ ਵਿਆਹ ਟੁੱਟਣ ਦੇ ਕਈ ਤਰਾਂ ਦੇ ਕਾਰਨ ਸਾਹਮਣੇ ਆ ਰਹੇ ਹਨ ਉੱਥੇ ਹੀ ਕਈ ਪਤੀ-ਪਤਨੀ ਦੇ ਰਿਸ਼ਤਿਆਂ ਦੇ ਵਿੱਚ ਤਰੇੜ ਆਉਣ ਦਾ ਕਾਰਨ ਉਨ੍ਹਾਂ ਦੇ ਨਜਾਇਜ਼ ਸਬੰਧ ਵੀ ਹੁੰਦੇ ਹਨ। ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਪਰਿਵਾਰ ਟੁੱਟ ਜਾਂਦੇ ਹਨ ਅਤੇ ਕਈ ਲੋਕ ਅਜਿਹੇ ਹਾਦਸਿਆਂ ਦੇ ਕਾਰਨ ਮੌਤ ਨੂੰ ਗਲੇ ਲਗਾ ਲੈਂਦੇ ਹਨ। ਇਨ੍ਹਾਂ ਨਾਜਾਇਜ਼ ਸੰਬੰਧਾਂ ਤੋਂ ਅੱਕ ਕੇ ਹੀ ਕੁਝ ਪਤੀ-ਪਤਨੀ ਵੱਲੋਂ ਆਪਣੀ ਜ਼ਿੰਦਗੀ ਨੂੰ ਖਤਮ ਕਰ ਲਿਆ ਜਾਂਦਾ ਹੈ ਅਤੇ ਕੁਝ ਲੋਕ ਆਪਣੇ ਹੀ ਪਰਿਵਾਰਕ ਮੈਂਬਰਾਂ ਨੂੰ ਛੱਡ ਦਿੰਦੇ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਜਿੱਥੇ ਸਮਾਜ ਉਪਰ ਗਹਿਰਾ ਅਸਰ ਪਾਉਦੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ।

ਹੁਣ ਇੱਥੇ ਦੋ ਬੱਚਿਆਂ ਦੀ ਮਾਂ ਨਾਲ ਇੱਕ ਮੁੰਡੇ ਦੇ ਨਜਾਇਜ਼ ਸੰਬੰਧ ਸਨ ਜਿਥੇ ਦੋਨਾ ਵੱਲੋਂ ਵੀਡੀਓ ਬਣਾ ਕੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ। ਜਿਥੇ ਬੀਤੇ ਦਿਨੀ ਨਹਿਰ ਵਿਚੋਂ ਦੋ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਇਕ ਦੋ ਬੱਚਿਆਂ ਦੀ ਮਾਂ ਅਤੇ ਇੱਕ ਨੌਜਵਾਨ ਦੀ ਲਾਸ਼ ਸ਼ਾਮਲ ਹੈ।

ਇਨ੍ਹਾਂ ਦੋਹਾਂ ਵੱਲੋਂ ਜਿਥੇ ਆਪਣੀ ਇਕ ਵੀਡੀਓ ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਗਈ ਸੀ ਅਤੇ ਉਸ ਨੂੰ ਸੋਸ਼ਲ ਮੀਡੀਆ ਉਪਰ ਪੋਸਟ ਕੀਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਸੀ ਕਿ ਕੁਝ ਲੋਕਾਂ ਵੱਲੋਂ ਬੇਇੱਜ਼ਤ ਕੀਤੇ ਜਾਣ ਦੇ ਕਾਰਨ ਕਿ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਕਿਉਂਕਿ ਦੋ ਬੱਚਿਆਂ ਦੀ ਮਾਂ ਦੇ ਜਿੱਥੇ ਪਿੰਡ ਵਜੀਦਪੁਰ ਕੱਟਿਆਵਾਲੀ ਦੇ ਇਕ 22 ਸਾਲਾਂ ਦੇ ਨੌਜਵਾਨ ਸੀਤਾਰਾਮ ਦੇ ਨਾਲ ਪ੍ਰੇਮ ਸੰਬੰਧ ਸਨ। ਉਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਦੀ ਇਕ ਵੀਡੀਓ ਬਣਾ ਕੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ ਸੀ।

ਜਿਥੇ ਲੜਕੀ ਦਾ ਵਿਆਹ ਹੋਇਆ ਸੀ ਅਤੇ ਦੋ ਬੱਚਿਆਂ ਦੀ ਮਾਂ ਸੀ ਉਥੇ ਹੀ ਲੜਕਾ ਕੁਆਰਾ ਸੀ। ਇਨ੍ਹਾਂ ਦੋਹਾਂ ਵੱਲੋਂ ਆਪਣੀ ਬੇਇਜਤੀ ਦੇ ਚਲਦਿਆਂ ਹੋਇਆਂ ਇਹ ਖੋਫਨਾਕ ਕਦਮ ਚੁੱਕਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ ਉਥੇ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!