=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮੁੰਡੇ ਨੇ ਨਸ਼ੇ ਦੀ ਲੋਰ ਚ ਕਰਤਾ ਖੌਫਨਾਕ ਕਾਂਡ, ਆਪਣੇ ਹੀ ਦੋਸਤ ਦੀ ਹਤਿਆ ਕਰ ਲਾਸ਼ ਦੇ ਕੀਤੇ ਟੋਟੇ ਟੋਟੇ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਨਸ਼ਾ ਸ਼ੁਰੂ ਤੋਂ ਹੀ ਇੱਕ ਵੱਡਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਸ ਕਾਰਨ ਹੁਣ ਤੱਕ ਕਈ ਘਰ ਉੱਜੜ ਚੁੱਕੇ ਹਨ। ਰੋਜ਼ਾਨਾ ਹੀ ਨਸ਼ੇ ਦੇ ਕਾਰਨ ਹੋਣ ਵਾਲੀਆਂ ਕਈ ਵਾਰਦਾਤਾਂ ਦੀ ਖ਼ਬਰ ਸਾਨੂੰ ਸੁਣਨ ਨੂੰ ਮਿਲਦੀ ਰਹਿੰਦੀ ਹੈ ਜਿਸ ਨੂੰ ਸੁਣ ਕੇ ਹਰ ਇਕ ਇਨਸਾਨ ਦਾ ਮਨ ਦੁਖੀ ਹੋ ਜਾਂਦਾ ਹੈ। ਇਨ੍ਹਾਂ ਵਾਰਦਾਤਾਂ ਦੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜਿਸ ਨੂੰ ਸੁਣ ਕੇ ਹਰ ਕਿਸੇ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਹਰ ਕੋਈ ਇਹ ਸੋਚਣ ਲਈ ਮਜਬੂਰ ਹੋ ਜਾਂਦਾ ਹੈ ਕਿ ਕੋਈ ਨਸ਼ੇ ਵਿੱਚ ਚੂਰ ਹੋ ਕੇ ਇੰਨਾ ਦਰਦਨਾਕ ਕੰਮ ਕਿਵੇਂ ਕਰ ਸਕਦਾ ਹੈ।

ਇਕ ਅਜਿਹਾ ਹੀ ਮਾਮਲਾ ਰਿਆਸਤੀ ਸ਼ਹਿਰ ਨਾਭਾ ਦੇ ਵਿਚ ਸਾਹਮਣੇ ਆਇਆ ਹੈ ਜਿੱਥੇ ਇੱਕ ਦੋਸਤ ਵੱਲੋਂ ਨਸ਼ੇ ਦੇ ਵਿੱਚ ਧੁੱਤ ਹੋ ਕੇ ਆਪਣੇ ਹੀ ਦੋਸਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਲਾਸ਼ ਦੇ ਛੋਟੇ-ਛੋਟੇ ਟੁਕੜੇ ਕਰ ਕੇ ਕੁਝ ਤੰਦੂਰ ਵਿੱਚ ਸਾੜ ਦਿੱਤੇ ਗਏ ਅਤੇ ਕੁਝ ਗੰਦੇ ਨਾਲੇ ਵਿਚ ਸੁੱਟ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਇਬ ਤਸੀਲਦਾਰ ਮਨਦੀਪ ਸਿੰਘ ਨੇ ਦੱਸਿਆ ਹਮਲੇ ਦੇ ਕਥਿਤ ਦੋਸ਼ੀਆਂ ਦੀ ਨਿਸ਼ਾਨਦੇਹੀ ਉਪਰ ਘਰ ਦੇ ਨਜ਼ਦੀਕ ਗੰਦੇ ਨਾਲੇ ਵਿਚੋਂ ਲਾਸ਼ ਦੇ ਟੁਕੜੇ ਬਰਾਮਦ ਕਰ ਲਏ ਗਏ ਹਨ।

ਉਧਰ ਡੀਐਸਪੀ ਰਾਜੇਸ਼ ਛਿੱਬਰ ਨੇ ਦੱਸਿਆ ਕਿ ਬੀਤੇ ਦਿਨੀਂ ਨਾਭਾ ਪੁਲਿਸ ਨੂੰ ਪਾਸੀ ਦੇਵੀ ਨਾਂ ਦੀ ਇਕ ਮਹਿਲਾ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦਾ ਪੁੱਤਰ ਕੁੰਡੀ ਰਾਮ ਦੋ ਦਿਨਾਂ ਤੋਂ ਲਾਪਤਾ ਹੈ। ਪਾਸੀ ਦੇਵੀ ਨੇ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਪਿਤਾ ਦੀ ਬਰਸੀ ਮੌਕੇ ਨਾਭੇ ਆਇਆ ਸੀ ਅਤੇ ਕਥਿਤ ਦੋਸ਼ੀ ਉਸਦੇ ਨਾਂਹ ਕਰਨ ਤੇ ਬਾਵਜੂਦ ਉਸਦੇ ਪੁੱਤਰ ਨੂੰ ਆਪਣੇ ਨਾਲ ਮੋਟਰਸਾਈਕਲ ‘ਤੇ ਬਿਠਾ ਕੇ ਲੈ ਗਿਆ।

ਜਦੋਂ ਉਹ ਆਪਣੇ ਪੁੱਤਰ ਦੀ ਭਾਲ ਵਿੱਚ ਉਕਤ ਦੋਸ਼ੀ ਦੇ ਘਰ ਗਈ ਤਾਂ ਉਸ ਦੇ ਚਾਚੇ ਨੇ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਫਿਰ ਅੱਜ ਉਸ ਨੂੰ ਪੁਲਸ ਵੱਲੋਂ ਪਤਾ ਚੱਲਿਆ ਕਿ ਉਸ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਡੀਐਸਪੀ ਰਾਜੇਸ਼ ਛਿੱਬਰ ਨੇ ਆਖਿਆ ਕਿ ਦੋਸ਼ੀਆਂ ਖਿਲਾਫ 302, 201, 120ਬੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।




error: Content is protected !!