BREAKING NEWS
Search

ਮੁੰਡੇ ਨੇ ਮਰਨ ਤੋਂ ਪਹਿਲਾ ਆਖਰੀ ਵਾਰ ਆਪਣੇ ਦੋਸਤ ਨੂੰ ਇਹ ਰਾਜ ਦੀ ਗਲ੍ਹ ਕਹਿ ਕੇ ਦੇ ਦਿੱਤੀ ਜਾਨ

ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਤਾਲਾਬੰਦੀ ਕੀਤੀ ਗਈ ਸੀ ਤਾਂ ਉਸ ਸਮੇਂ ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ ਜਿਸਦੇ ਚਲਦੇ ਹੋਏ ਕਈ ਲੋਕ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰੇ ਹਨ। ਕਿਉਂਕਿ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ। ਇਸ ਸਭ ਦੇ ਚੱਲਦੇ ਹੋਏ ਜਿੱਥੇ ਕਈ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਉਥੇ ਹੀ ਬਹੁਤ ਸਾਰੇ ਘਰੇਲੂ ਵਿਵਾਦ ਇਸ ਕਦਰ ਵਧ ਰਹੇ ਹਨ ਜਿਸਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਖੋਫਨਾਕ ਕਦਮ ਚੁੱਕੇ ਜਾ ਰਹੇ ਹਨ। ਹੁਣ ਮੁੰਡੇ ਵੱਲੋਂ ਮਰਨ ਤੋਂ ਪਹਿਲਾਂ ਆਖਰੀ ਵਾਰ ਆਪਣੇ ਦੋਸਤ ਨੂੰ ਇਹ ਸਾਰੀ ਗੱਲ ਦੱਸੀ ਗਈ ਹੈ ਜਿਸ ਪਿੱਛੋਂ ਉਸ ਨੇ ਆਪਣੀ ਜਾਨ ਦੇ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਜ਼ਿਲ੍ਹੇ ਅਧੀਨ ਆਉਂਦੇ ਢੋਲੇਵਾਲ ਕੋਲੋ ਕੁਆਲਿਟੀ ਚੌਕ ਤੋਂ ਸਾਹਮਣੇ ਆਇਆ ਹੈ। ਜਿੱਥੇ ਰੇਲਵੇ ਟ੍ਰੈਕ ਤੇ ਇਕ ਨੌਜਵਾਨ ਵੱਲੋਂ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਤਿੰਦਰ ਸਿੰਘ 27 ਸਾਲਾ , ਜੋ ਕੇ ਮਿਸਤਰੀ ਦਾ ਕੰਮ ਕਰਦਾ ਸੀ। ਜਿਸ ਦਾ ਵਿਆਹ ਹੋ ਚੁੱਕਾ ਸੀ ਅਤੇ ਚਾਰ ਸਾਲ ਦਾ ਬੇਟਾ ਵੀ ਸੀ। ਉਸ ਵੱਲੋਂ ਇਹ ਖੌਫਨਾਕ ਕਦਮ ਪੁਲੀਸ ਦੇ ਤਸ਼ੱਦਦ ਤੋਂ ਤੰਗ ਆ ਕੇ ਚੁੱਕਿਆ ਹੈ।

ਜਿਸ ਵੱਲੋਂ ਇਹ ਕਦਮ ਚੁੱਕਣ ਤੋਂ ਪਹਿਲਾਂ ਆਪਣੇ ਦੋਸਤ ਅਤੇ ਪਰਿਵਾਰ ਵਾਲਿਆਂ ਨੂੰ ਇਸ ਸਬੰਧੀ ਸਾਰੀ ਜਾਣਕਾਰੀ ਫੋਨ ਕਰਕੇ ਦਿੱਤੀ ਗਈ ਹੈ। ਕਿਉਂਕਿ ਉਸਦਾ ਛੋਟਾ ਭਰਾ ਰਾਜਵਿੰਦਰ ਜੋ ਕਰੇਨ ਚਲਾਉਣ ਦਾ ਕੰਮ ਕਰਦਾ ਸੀ। ਜੋ ਅਕਸਰ ਹੀ ਕੰਮ ਦੇ ਸਿਲਸਲੇ ਵਿੱਚ ਘਰ ਤੋਂ ਬਾਹਰ ਰਹਿੰਦਾ ਸੀ ਅਤੇ ਕਾਫੀ ਸਮਾਂ ਘਰ ਵਾਪਸ ਨਾ ਆਇਆ ਤਾਂ ਇਕ ਦਿਨ ਅਮ੍ਰਿਤਸਰ ਤੋ ਪੁਲਿਸ ਉਨ੍ਹਾਂ ਦੇ ਘਰ ਆਈ ਅਤੇ ਪਿਓ ਪੁੱਤਰ ਨੂੰ ਆਪਣੇ ਨਾਲ ਥਾਣੇ ਲੈ ਗਈ। ਜਿੱਥੇ ਪੁਲਿਸ ਵੱਲੋਂ ਦੱਸਿਆ ਗਿਆ ਕਿ ਰਾਜਵਿੰਦਰ ਵੱਲੋਂ ਅੰਮ੍ਰਿਤਸਰ ਦੀ ਰਹਿਣ ਵਾਲੀ ਇਕ ਲੜਕੀ ਨੂੰ ਆਪਣੀ ਨਾਲ ਭਜਾ ਕੇ ਲੈ ਜਾਣ ਦੀ ਸ਼ਿਕਾਇਤ ਲੜਕੀ ਦੇ ਮਾਪਿਆਂ ਵੱਲੋਂ ਕੀਤੀ ਗਈ ਹੈ।

ਇਸ ਸਭ ਦੇ ਕਾਰਨ ਜਿੱਥੇ ਪੁਲਿਸ ਵੱਲੋਂ ਲਗਾਤਾਰ ਉਨ੍ਹਾਂ ਨੂੰ ਉੱਥੇ ਬੁਲਾਇਆ ਜਾਂਦਾ ਰਿਹਾ ਅਤੇ ਲੜਕੀ ਪਰਿਵਾਰ ਦੇ ਸਾਹਮਣੇ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਜਾਂਦਾ ਸੀ ਅਤੇ ਕਾਫੀ ਤਸੱਦਦ ਵੀ ਕੀਤਾ ਜਾਂਦਾ ਸੀ। ਜਿਸ ਕਾਰਨ ਮਾਨਸਿਕ ਤਣਾਅ ਦੇ ਚਲਦੇ ਹੋਏ ਅਤੇ ਹਰ ਵਾਰ ਆਪਣੀ ਬੇਇੱਜਤੀ ਸਮਝਦੇ ਹੋਏ ਇਸ ਨੌਜਵਾਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ।



error: Content is protected !!