BREAKING NEWS
Search

ਮੂਸੇ ਵਾਲੇ ਦੀ ਮੌਤ ਤੋਂ ਬਾਅਦ ਲੋਕਾਂ ਨੇ ਇਸ ਤਰਾਂ ਠੱਗੀ ਮਾਰਨੀ ਕੀਤੀ ਸ਼ੁਰੂ, ਅੰਤਿਮ ਅਰਦਾਸ ਲਈ ਮੰਗ ਰਹੇ ਪੈਸੇ

ਆਈ ਤਾਜ਼ਾ ਵੱਡੀ ਖਬਰ 

ਇਕ ਹਫ਼ਤੇ ਪਹਿਲਾ ਪੰਜਾਬੀ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਸੀ ਜਦੋਂ ਲੋਕਾਂ ਨੂੰ ਸ਼ਾਮ ਨੂੰ ਇਹ ਖ਼ਬਰ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਖਬਰ ਨੇ ਜਿੱਥੇ ਦੇਸ਼-ਵਿਦੇਸ਼ ਵਿੱਚ ਵਸਦੇ ਉਸ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ। ਉੱਥੇ ਹੀ ਜਗ੍ਹਾ ਜਗ੍ਹਾ ਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਵੱਖ ਵੱਖ ਫਿਲਮੀ ਅਤੇ ਸੰਗੀਤ ਜਗਤ ਦੀਆਂ ਹਸਤੀਆਂ ਵੱਲੋਂ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ ਜਾ ਰਿਹਾ ਹੈ।

ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਜਿੱਥੇ 8 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਜਾ ਰਹੀ ਹੈ ਅਤੇ ਸਾਰੇ ਲੋਕਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਕੈਨੇਡਾ ਵਿੱਚ ਵੀ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਦੀਆਂ ਰਸਮਾਂ 5 ਜੂਨ ਐਤਵਾਰ ਨੂੰ ਕੀਤੀਆਂ ਗਈਆਂ। ਹੁਣ ਸਿਧੁ ਮੂਸੇਵਾਲਾ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਇਸ ਤਰਾਂ ਠੱਗੀ ਮਾਰਨੀ ਸ਼ੁਰੂ ਕੀਤੀ ਗਈ ਹੈ ਅਤੇ ਅੰਤਿਮ ਅਰਦਾਸ ਲਈ ਪੈਸੇ ਮੰਗੇ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਿੱਧੂ ਮੂਸੇਵਾਲਾ ਦੀ ਅੰਤਮ ਅਰਦਾਸ 8 ਜੂਨ ਨੂੰ ਹੋਣ ਜਾ ਰਹੀ ਹੈ ਉਥੇ ਹੀ ਕੁਝ ਗੈਰ ਸਮਾਜਿਕ ਅਨਸਰਾਂ ਅਤੇ ਠੱਗਾਂ ਵੱਲੋਂ ਸੋਸ਼ਲ ਮੀਡੀਆ ਤੇ ਕੁਝ ਤਸਵੀਰ ਜਾਰੀ ਕਰਕੇ ਅੰਤਿਮ ਅਰਦਾਸ ਵਿੱਚ ਸਹਿਯੋਗ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਵਾਸਤੇ ਦਸ ਰੁਪਏ ਦੇ ਕੇ ਆਪਣਾ ਯੋਗਦਾਨ ਪਾਉਣ ਵਾਸਤੇ ਆਖਿਆ ਗਿਆ ਹੈ।

ਉਥੇ ਹੀ ਅਜਿਹੇ ਠੱਗਾਂ ਵੱਲੋਂ ਲੋਕਾਂ ਨੂੰ ਦਾਨ ਕਰਨ ਵਾਸਤੇ google pay ਅਤੇ ਫ਼ੋਨ ਪੇ ਦਾ ਨੰਬਰ ਅਤੇ ਯੂ ਪੀ ਆਈ ਆਈ ਡੀ ਵੀ ਪੋਸਟ ਦੇ ਹੇਠਾਂ ਜਾਰੀ ਕੀਤੀ ਗਈ ਹੈ। ਉਥੇ ਹੀ ਸੋਸ਼ਲ ਮੀਡੀਆ ਤੇ ਇਹ ਪੋਸਟ ਵੇਖਦੇ ਹੀ ਲੋਕਾਂ ਨੂੰ ਅਗਾਹ ਕੀਤਾ ਗਿਆ ਹੈ ਕਿ ਇਸ ਤੋਂ ਬਚ ਕੇ ਰਿਹਾ ਜਾਵੇ ਕਿਉਂਕਿ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਝੂਠ ਬੋਲ ਕੇ ਠੱਗੀ ਮਾਰੀ ਜਾ ਰਹੀ ਹੈ।



error: Content is protected !!