BREAKING NEWS
Search

ਮੈਚ ਖੇਡ ਕੇ ਬਾਹਰ ਆ ਰਹੇ ਚੋਟੀ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੂੰ ਮਾਰੀ ਗਈ ਗੋਲੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਹਾਲਾਤਾਂ ਉਪਰ ਵੀ ਅਸਰ ਪੈ ਰਿਹਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਕਦਮ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵੀ ਪੂਰੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਨਾਲ ਪੰਜਾਬ ਦੇ ਹਲਾਤਾਂ ਤੇ ਵੀ ਗਹਿਰਾ ਅਸਰ ਪੈਂਦਾ ਹੈ। ਜਿੱਥੇ ਕੁਝ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਦੇ ਦਿੱਤਾ ਜਾਂਦਾ ਹੈ। ਜਿਸ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਇੱਥੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਗੋਲੀ ਮਾਰੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਤੋਂ ਸਾਹਮਣੇ ਆਈ ਹੈ। ਜਿੱਥੇ ਹੋ ਰਹੇ ਕਬੱਡੀ ਟੂਰਨਾਮੈਂਟ ਤੋਂ ਬਾਹਰ ਇਹ ਘਟਨਾ ਵਾਪਰ ਗਈ ਹੈ। ਜਿੱਥੇ ਕਬੱਡੀ ਦੇ ਮੈਚ ਖੇਡਣ ਤੋਂ ਬਾਅਦ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਇੰਦਰਜੀਤ ਸਿੰਘ ਬਾਹਰ ਆਇਆ ਤਾਂ ਪਹਿਲਾਂ ਹੀ ਉਸ ਘਟਨਾ ਸਥਾਨ ਤੇ ਮੌਜੂਦ ਇਕ ਸਵਿਫਟ ਵਿੱਚ ਸਵਾਰ ਨੌਜਵਾਨਾਂ ਵੱਲੋਂ ਉਸ ਤੇ ਗੋਲੀ ਚਲਾ ਦਿੱਤੀ ਗਈ।

ਇਸ ਕਾਰ ਵਿਚ ਜਿਥੇ 3 ਵਿਅਕਤੀ ਸਵਾਰ ਸਨ ਉਥੇ ਹੀ ਗੋਲੀ ਚੱਲਣ ਦੇ ਕਾਰਨ ਇੰਦਰਜੀਤ ਸਿੰਘ ਗੰਭੀਰ ਹਾਲਤ ਵਿੱਚ ਜ਼ਖਮੀ ਹੋ ਗਿਆ ਕਿਉਂਕਿ ਗੋਲੀ ਉਸ ਦੀ ਖੱਬੀ ਲੱਤ ਦੇ ਹੇਠਲੇ ਹਿੱਸੇ ਵਿੱਚ ਲੱਗੀ ਹੈ। ਜਿਸ ਕਾਰਨ ਇਸ ਖਿਡਾਰੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲੈ ਜਾਇਆ ਗਿਆ।

ਜਿੱਥੇ ਉਸ ਦੀ ਲੱਤ ਵਿੱਚੋਂ ਡਾਕਟਰਾਂ ਵੱਲੋਂ ਗੋਲੀ ਕੱਢੀ ਗਈ ਹੈ ਅਤੇ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਪਿੰਡ ਅਠੌਲਾ ਵਿਖੇ ਪਹੁੰਚ ਕੀਤੀ ਗਈ ਹੈ ਅਤੇ ਪਿੰਡ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਪੁਲਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਇਹ ਕਬੱਡੀ ਖਿਡਾਰੀ ਆਪਣੇ ਘਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕੋਹਾਲਾਂ ਨੂੰ ਜਾ ਰਿਹਾ ਸੀ, ਪਰ ਇਸ ਸਮੇਂ ਖਿਡਾਰੀ ਇਟਲੀ ਵਿਚ ਰਹਿ ਰਿਹਾ ਹੈ। ਜਿੱਥੇ ਇਹ ਇਟਲੀ ਦੇ ਇਕ ਕਲੱਬ ਲਈ ਕਬੱਡੀ ਖੇਡ ਰਿਹਾ ਹੈ।



error: Content is protected !!