BREAKING NEWS
Search

ਮੋਟਰਸਾਈਕਲ ਵਾਲਿਆਂ ਲਈ ਵੱਡੀ ਖਬਰ, ਅਗਲੇ 2 ਸਾਲਾਂ ਚ ਇਥੇ ਬੰਦ ਕਰਨ ਦੇ ਹੁਕਮ ਹੋਏ ਜਾਰੀ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਵਾਸਤੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਨਾਲ ਜਲਵਾਯੂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪ੍ਰਦੂਸ਼ਣ ਘੱਟ ਕਰਨ ਵਾਸਤੇ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਵੀ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਸਬੰਧੀ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿੱਥੇ ਕਈ ਜਗ੍ਹਾ ਤੇ ਵਾਹਨ ਅਤੇ ਪ੍ਰਦੂਸ਼ਣ ਦੇ ਨਾਲ ਵੀ ਜਲਵਾਯੂ ਵਧੇਰੇ ਪ੍ਰਭਾਵਿਤ ਹੁੰਦਾ ਹੈ।

ਸਰਕਾਰ ਵੱਲੋਂ ਜਿਥੇ ਸਮੇਂ ਦੇ ਅਨੁਸਾਰ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਮੇਂ ਦੀ ਮੁੱਖ ਲੋੜ ਨੂੰ ਦੇਖਦਿਆਂ ਹੋਇਆਂ ਬਹੁਤ ਸਾਰੇ ਇਸ ਤਰਾਂ ਦੇ ਵਾਹਨ ਵੀ ਮਾਰਕੀਟ ਵਿੱਚ ਉਤਾਰੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਹੁਣ ਮੋਟਰਸਾਈਕਲ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਗਲੇ ਦੋ ਸਾਲਾਂ ਵਿੱਚ ਇੱਥੇ ਬੰਦ ਕਰਨ ਦੇ ਹੁਕਮ ਜਾਰੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਈ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪ੍ਰਦੂਸ਼ਣ ਨੂੰ ਘੱਟ ਕਰਨ ਵਾਸਤੇ ਇਲੈਕਟ੍ਰਿਕ ਵਾਹਨ ਨੀਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਿਸ ਸਦਕਾ ਸ਼ਹਿਰ ਵਿੱਚੋਂ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕੀਤਾ ਜਾ ਸਕੇ। ਚੰਡੀਗੜ੍ਹ ਨੂੰ ਜਿੱਥੇ ਬਿਊਟੀਫੁੱਲ ਸਿਟੀ ਆਖਿਆ ਜਾਂਦਾ ਹੈ ਉਥੇ ਹੀ ਉਸ ਵਿੱਚ ਪ੍ਰਦੂਸ਼ਣ ਨੂੰ ਮੁੱਖ ਰੱਖ ਕੇ ਕਈ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਹੁਣ ਪ੍ਰਸ਼ਾਸਨ ਵੱਲੋਂ ਦੋ ਸਾਲਾਂ ਦੇ ਦੌਰਾਨ ਪੈਟਰੋਲ ਮੋਟਰਸਾਈਕਲ ਬੰਦ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ।

ਲਾਗੂ ਕੀਤੀ ਗਈ ਨੀਤੀ ਨੂੰ ਜਿਥੇ ਪੰਜ ਸਾਲ ਦੇ ਟੀਚੇ ਵਿੱਚ ਰੱਖਿਆ ਗਿਆ ਹੈ। ਜਿੱਥੇ ਹੁਣ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੀ ਗਿਣਤੀ ਨੂੰ ਸਾਲ ਦਰ ਸਾਲ ਘੱਟ ਕੀਤਾ ਜਾਵੇਗਾ,ਉੱਥੇ ਹੀ ਚੰਡੀਗੜ੍ਹ ਵਿੱਚ ਸਿਰਫ ਈ ਬਾਈਕ ਹੀ ਰਜਿਸਟਰਡ ਕੀਤੀਆਂ ਜਾਣਗੀਆਂ। ਪਹਿਲੀ ਪੰਜ ਸਾਲਾਂ ਲਈ ਬਣਾਈ ਗਈ ਰਣਨੀਤੀ ਦੇ ਤਹਿਤ ਜਿਥੇ ਹੁਣ ਈ ਫੋਰ ਵੀਲਰ , ਈ ਟੂ ਵੀਲਰ, ਈ ਆਟੋ, ਈ ਕਾਰਟ ਸ਼ਾਮਲ ਕੀਤੇ ਗਏ ਹਨ।



error: Content is protected !!