ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਮਾਰਚ 2020 ਤੋਂ ਹੀ ਜਿੱਥੇ ਕਰੋਨਾ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਯਾਤਰੀਆਂ ਦੀਆਂ ਸਹੂਲਤਾਂ ਲਈ ਐਮਰਜੈਂਸੀ ਹਲਾਤਾਂ ਵਿੱਚ ਆਉਣ ਜਾਣ ਵਾਸਤੇ ਕੁਝ ਯਾਤਰੀਆਂ ਲਈ ਖਾਸ ਸਮਝੌਤੇ ਦੇ ਤਹਿਤ ਖ਼ਾਸ ਉਡਾਨਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਹੌਲੀ ਹੌਲੀ ਕੋਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਕੁਝ ਕੌਮਾਂਤਰੀ ਅਤੇ ਘਰੇਲੂ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਭਾਰਤ ਵਿੱਚ ਕਰੋਨਾ ਦੇ ਵਧੇ ਕੇਸਾਂ ਦੀ ਗਿਣਤੀ ਅਤੇ ਡੈਲਟਾ ਵੈਰੀਐਂਟ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾਈ ਗਈ ਸੀ।
ਹੁਣ ਜਿਥੇ ਕਰੋਨਾ ਟੀਕਾਕਰਨ ਤੋਂ ਬਾਅਦ ਉਨ੍ਹਾਂ ਕੇਸਾਂ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਥੇ ਹੀ ਹਵਾਈ ਉਡਾਨਾਂ ਨੂੰ ਮੁੜ ਤੋਂ ਬਹਾਲ ਕੀਤਾ ਜਾ ਰਿਹਾ ਹੈ। ਹੁਣ ਮੋਦੀ ਸਰਕਾਰ ਵੱਲੋਂ ਐਨ ਆਰ ਆਈ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਕਾਰਨ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ ਤੋਂ ਆਏ ਉਨ੍ਹਾਂ ਯਾਤਰੀਆਂ ਨੂੰ ਵੀ ਹਵਾਈ ਅੱਡੇ ਤੋਂ ਬਾਹਰ ਜਾਣ ਦੀ ਇਜ਼ਾਜਤ ਹੋਵੇਗੀ , ਜਿਨ੍ਹਾਂ ਵੱਲੋਂ ਹਵਾਈ ਸਫਰ ਕਰਨ ਤੋਂ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਇਆ ਹੋਵੇਗਾ ਅਤੇ ਕਰੋਨਾ ਦੀ ਨੈਗਟਿਵ ਰਿਪੋਰਟ ਦਿਖਾਉਣ ਵਾਸਤੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।
ਯਾਤਰੀਆਂ ਲਈ ਪਹਿਲਾਂ ਦੀ ਤਰਾਂ ਹੀ ਆਰਟੀ ਪੀਸੀਆਰ ਦੀ ਨੈਗਟਿਵ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਜਿਨ੍ਹਾਂ ਯਾਤਰੀਆਂ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਹੋਵੇਗਾ ਉਨ੍ਹਾਂ ਨੂੰ ਭਾਰਤ ਪਹੁੰਚਣ ਤੇ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਘਰ ਰਹਿਣਾ ਹੋਵੇਗਾ, ਤੇ 8ਵੇਂ ਦਿਨ ਦੁਬਾਰਾ ਤੋਂ ਕਰੋਨਾ ਟੈਸਟ ਕਰਵਾਉਣਾ ਪਵੇਗਾ। ਉੱਥੇ ਹੀ ਉਹਨਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਅਗਲੇ ਸੱਤ ਦਿਨ ਧਿਆਨ ਰਖਣਾ ਲਾਜ਼ਮੀਂ ਕੀਤਾ ਗਿਆ ਹੈ।
ਹੁਣ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ 25 ਅਕਤੂਬਰ ਤੋਂ ਇਕਾਂਤ ਵਾਸ ਤੋਂ ਛੋਟ ਦਿੱਤੀ ਜਾ ਰਹੀ ਹੈ। ਜਿਨ੍ਹਾਂ ਦਾ ਟੀਕਾਕਰਨ ਹੋ ਚੁੱਕਾ ਹੈ ਉਨ੍ਹਾਂ ਨੂੰ ਇਕਾਂਤ-ਵਾਸ ਦੀ ਲੋੜ ਨਹੀਂ ਹੋਵੇਗੀ। ਨਵੀਆਂ ਹਦਾਇਤਾਂ ਦੇ ਮੁਤਾਬਿਕ ਹੁਣ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਉੱਪਰ ਲੱਗੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਕੌਮਾਂਤਰੀ ਯਾਤਰੀਆਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਬੁੱਧਵਾਰ ਨੂੰ ਜਾਰੀ ਕੀਤੇ ਗਏ ਹਨ।
ਤਾਜਾ ਜਾਣਕਾਰੀ