BREAKING NEWS
Search

ਮੌਜੂਦਾ ਹਾਲਾਤਾਂ ਨੂੰ ਧਿਆਨ ਚ ਰੱਖ ਕੇ ਕੈਪਟਨ ਨੇ ਹੁਣ ਜਾਰੀ ਕਰਤਾ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਜਿਸ ਨਾਲ ਕਰੋਨਾ ਦੀ ਦੂਜੀ ਲਹਿਰ ਨੂੰ ਠੱਲ੍ਹ ਪਾਉਣ ਵਿਚ ਕਾਮਯਾਬੀ ਪ੍ਰਾਪਤ ਹੋਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ 10 ਜੁਲਾਈ ਤੱਕ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੰਦੇ ਹੋਏ ਕਰੋਨਾ ਕੇਸਾਂ ਉਪਰ ਦੁਬਾਰਾ ਚਰਚਾ 20 ਜੁਲਾਈ ਨੂੰ ਕੀਤੇ ਜਾਣ ਬਾਰੇ ਆਦੇਸ਼ ਜਾਰੀ ਕੀਤੇ ਹਨ। ਅੱਜ ਵੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਨਵੀਂਆ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ।

ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੈਪਟਨ ਸਰਕਾਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਜਿੱਥੇ ਕਰੋਨਾ ਦੀ ਦੂਜੀ ਲਹਿਰ ਨੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਤੀਜੀ ਲਹਿਰ ਦਾ ਪਹਿਲਾ ਹੀ ਮੁਕਾਬਲਾ ਕਰਨ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ। ਜਿਸ ਵਾਸਤੇ ਉਨ੍ਹਾਂ ਵੱਲੋਂ 380 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿਸ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਇਸ ਜੰਗ ਵਿੱਚ ਕਿਤੇ ਵੀ ਫੰਡ ਨੂੰ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਲਈ 25 ਫੀਸਦੀ ਹੋਰ ਵੱਧ ਮਰੀਜ਼ਾਂ ਦੇ ਹਿਸਾਬ ਨਾਲ ਪਹਿਲਾਂ ਹੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਗਰ ਸਥਿਤੀ ਗੰਭੀਰ ਹੁੰਦੀ ਹੈ ਤਾਂ ਜਿਲਿਆ ਦਾ ਵਰਗੀਕਰਣ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਅੰਕੜੇ ਇਕੱਠੇ ਕਰਨ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਅਨੁਸਾਰ ਪਹਿਲਾਂ ਤੋਂ ਹੀ ਫ਼ੰਡ, ਆਕਸੀਜਨ ਪਲਾਂਟ ਮੁਹਈਆ ਕਰਵਾਏ ਜਾ ਸਕਣ।

ਤੀਜੀ ਲਹਿਰ ਦੀ ਰੋਕਥਾਮ ਅਤੇ ਟਾਕਰਾ ਕਰਨ ਲਈ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਸੂਰਤ ਵਿੱਚ ਜੀ ਆਈ ਐਸ ਆਧਾਰਿਤ ਨਿਗਰਾਨੀ ਅਤੇ ਰੋਕਥਾਮ ਤਰੀਕਿਆਂ ਦੀ ਵਰਤੋਂ ਸਥਾਨਕ ਬੰਦਿਸ਼ਾਂ ਲਈ ਆਟੋ ਟਰਿਗਰ ਵਿਧੀ ਰਾਹੀਂ ਕੀਤੀ ਜਾਵੇਗੀ। ਸੂਬੇ ਅੰਦਰ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ।



error: Content is protected !!