BREAKING NEWS
Search

ਮੌਸਮ ਵਿਭਾਗ ਵੱਲੋਂ ਮੁੜ ਅਲਰਟ ਜਾਰੀ, ਇਥੇ ਹੋਏਗੀ ਭਾਰੀ ਬਾਰਸ਼

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਮੌਸਮ ਵਿਭਾਗ ਵੱਲੋਂ ਮੁੜ ਅਲਰਟ ਜਾਰੀ, ਇਥੇ ਹੋਏਗੀ ਭਾਰੀ ਬਾਰਸ਼

ਨਵੀਂ ਦਿੱਲੀ: ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੂਰੇ ਭਾਰਤ ‘ਚ ਕਈ ਸੂਬਿਆਂ ‘ਚ ਭਾਰਤੀ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਮੁਤਾਬਕ, ਓਡੀਸ਼ਾ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤਮਿਲਨਾਡੂ, ਪੁਡੁਚੇਰੀ ਤੇ ਕੇਰਲ ਸਣੇ ਕਈ ਸੂਬਿਆਂ ‘ਚ ਅੱਜ ਬਾਰਸ਼ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਪੂਰਵੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਛੱਤੀਸਗੜ੍ਹ ‘ਚ ਅਗਲੇ 24 ਘੰਟਿਆਂ ‘ਚ ਭਾਰੀ ਬਾਰਸ਼ ਦਾ ਖਦਸਾ ਹੈ।

ਇਨ੍ਹਾਂ ਤੋਂ ਇਲਾਵਾ ਬਿਹਾਰ, ਝਾਰਖੰਡ ਤੇ ਓਡੀਸ਼ਾ ‘ਚ ਤੇਜ਼ ਬਾਰਸ਼ ਨਾਲ ਹਨੇਰੀ-ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਅੱਜ ਅਰਬ ਸਾਗਰ ਤੇ ਬੰਗਾਲ ਦੀ ਖਾੜੀ ‘ਚ 45-45 ਕਿਮੀ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਅਗਲੇ 24 ਘੰਟੇ ਮੌਸਮ ਖੁਸ਼ਕ ਰਹਿਣ ਦਾ ਉਮੀਦ ਹੈ।

ਉਧਰ ਕੇਂਦਰ ਨੇ ਹੜ੍ਹ ਪ੍ਰਭਾਵਿਤ 11 ਸੂਬਿਆਂ ‘ਚ ਹੋਏ ਨੁਕਸਾਨ ਦੇ ਅੰਦਾਜ਼ੇ ਲਈ ਤਤਕਾਲ ਪ੍ਰਭਾਵ ਨਾਲ ਆਈਐਮਸੀਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਹੈ। ਇਸ ਨੂੰ ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ‘ਚ ਹਰ ਸੰਭਵ ਉਪਾਅ ਕਰਨ ਦੇ ਆਦੇਸ਼ ਵੀ ਦਿੱਤੇ ਹਨ।



error: Content is protected !!