BREAKING NEWS
Search

ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ – ਇੱਕੋ ਪ੍ਰੀਵਾਰ ਦੇ 4 ਜੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ। ਉਥੇ ਹੀ ਲੋਕਾਂ ਨੂੰ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਵਰਤੋਂ ਕਰਨ ਦੇ ਆਦੇਸ਼ ਵੀ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ, ਤਾਂ ਜੋ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ। ਜਿੱਥੇ ਬਹੁਤ ਸਾਰੇ ਸੜਕ ਹਾਦਸੇ ਤੇਜ਼ ਰਫਤਾਰ ਦੇ ਚਲਦਿਆਂ ਹੋਇਆਂ ਵਾਪਰ ਜਾਂਦੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਵਰਤੀ ਜਾਣ ਵਾਲੀ ਅਣਗਹਿਲੀ ਦੇ ਚਲਦਿਆਂ ਹੋਇਆਂ ਵੀ ਅਜਿਹੇ ਹਾਦਸੇ ਹੋ ਰਹੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ । ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਮੱਥਾ ਟੇਕ ਕੇ ਵਾਪਸ ਆ ਰਿਹਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਹਰਿਆਣਾ ਦੇ ਕੁੰਡਲੀ ਮਾਨੇਸਰ ਪਲਵਲ ਐਕਸਪ੍ਰੈਸ-ਵੇਅ ਉਪਰ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਿਆਣਾ ਦੇ ਰਹਿਣ ਵਾਲੇ ਇਕ ਪਰਿਵਾਰ ਦੀਆਂ ਦੋ ਗੱਡੀਆਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆਪਣੇ ਘਰ ਪਰਤ ਰਹੀਆਂ ਸਨ।

ਉਸ ਸਮੇਂ ਜਦੋਂ ਇਹ ਗੱਡੀਆਂ ਕੇ ਐਮ ਪੀ ਦੇ ਕੋਲ ਪਹੁੰਚੀਆਂ ਤਾਂ ਉਥੇ ਪਹਿਲਾਂ ਤੋਂ ਹੀ ਇਕ ਪਿਕਅਪ ਗੱਡੀ ਖੜੀ ਹੋਈ ਸੀ ਜਿਸ ਦੇ ਨਾਲ ਪਿੱਛੋਂ ਆ ਰਹੀ suv3oo ਕਾਰ ਬੁਰੀ ਤਰਾਂ ਟਕਰਾ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਪਿਕਅਪ ਗੱਡੀ ਦੇ ਨਾਲ ਟਕਰਾਉਣ ਤੋਂ ਬਾਅਦ 20 ਮੀਟਰ ਦੇ ਕਰੀਬ ਤੱਕ ਇਹ ਗੱਡੀ ਨੂੰ ਕੇ ਲੈ ਗਈ।

ਜਿਸ ਪਿੱਛੋਂ ਡਿਵਾਈਡਰ ਨਾਲ ਟਕਰਾ ਗਈ ਅਤੇ ਇਸ ਘਟਨਾ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਾਇਆ ਗਿਆ ਹੈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਹਗੀਰ ਲੋਕਾਂ ਦੀ ਮਦਦ ਨਾਲ ਗੱਡੀ ਨੂੰ ਕੱਟ ਕੇ ਇਸ ਵਿਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਸੀ।



error: Content is protected !!