ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਪੰਜਾਬੀਆਂ ਵੱਲੋਂ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਹੁਣ ਤੱਕ ਪੰਜਾਬੀਆਂ ਨਾਲ ਜੁੜੇ ਹੋਏ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜਿਥੇ ਪੰਜਾਬੀਆਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਆਪਣਾ ਵੱਖਰਾ ਮੁਕਾਮ ਹਾਸਲ ਕਰ ਕੇ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਕਰ ਦਿੱਤਾ ਹੈ। ਜਿੱਥੇ ਇਨ੍ਹਾਂ ਪੰਜਾਬੀਆਂ ਵੱਲੋਂ ਵਿਦੇਸ਼ਾਂ ਦੀ ਧਰਤੀ ਤੇ ਉਥੋਂ ਦੀਆਂ ਸਰਕਾਰਾਂ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾਂਦਾ ਹੈ ਉਥੇ ਹੀ ਪੰਜਾਬੀਆ ਦੀ ਯੋਗਤਾ ਨੂੰ ਦੇਖਦੇ ਹੋਏ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਅਹਿਮ ਸਥਾਨ ਦਿੱਤਾ ਜਾਂਦਾ ਹੈ।

ਜਿੱਥੇ ਪੰਜਾਬੀਆਂ ਨੇ ਹਰ ਮੁਲਕ ਦੇ ਵਿਚ ਜਾ ਕੇ ਹਰ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਇੱਕ ਜਗ੍ਹਾ ਬਣਾਈ ਹੈ। ਉੱਥੇ ਹੀ ਹੁਣ ਯੂਰਪ ਤੋਂ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਪੰਜਾਬੀ ਇਟਲੀ ਵਿਚ ਜਾ ਕੇ ਵਸੇ ਹੋਏ ਹਨ। ਉੱਥੇ ਹੀ ਹੁਣ ਇਟਲੀ ਤੇ ਜ਼ਿਲ੍ਹਾ ਰਿਜੋਮੀਲੀਆ ਦੇ ਇਕ ਸ਼ਹਿਰ ਦੇ ਕੰਪੇਜਿਨੇ ਤੋਂ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪੰਜਾਬੀ ਹਰਪ੍ਰੀਤ ਸਿੰਘ ਹੈਪੀ ਵੱਲੋਂ ਪੰਜਾਬੀਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਕੀਤਾ ਗਿਆ ਹੈ ਜਿੱਥੇ ਉਹਨਾਂ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਗਈ ਹੈ ਉਹ ਸੱਭ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਗਈਆਂ ਹਨ।

ਜਿਸ ਤੋਂ ਬਾਅਦ ਨਗਰ ਕੌਂਸਲ ਦੀਆਂ ਚੋਣਾਂ ਜਿੱਤ ਕੇ ਜਿੱਥੇ ਉਨ੍ਹਾਂ ਵੱਲੋਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਵਾਅਦਾ ਕੀਤਾ ਗਿਆ ਹੈ ਕਿ ਉਹਨਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣਗੇ। ਜਿੱਥੇ ਉਨ੍ਹਾਂ ਦੇ ਇਸ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਵੱਖ-ਵੱਖ ਲੋਕਾਂ ਵੱਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਘਰ ਵਿੱਚ ਆਉਣ ਵਾਲੇ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ।

1996 ਦੇ ਵਿਚ ਜਿੱਥੇ family Visa ਦੇ ਉਪਰ ਉਹ ਇਟਲੀ ਗਏ ਸਨ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਬਾਰਵੀਂ ਤੱਕ ਦੀ ਪੜ੍ਹਾਈ ਮੁਕੰਮਲ ਕੀਤੀ ਗਈ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਡੇਅਰੀ ਖੋਲੀ ਗਈ ਅਤੇ ਉਸ ਤੋਂ ਬਾਅਦ ਡੇਅਰੀ ਫਾਰਮਾਂ ਦੀ ਪ੍ਰਤੀਨਿਧਤਾ ਕਰਨ ਵਾਲੀ ਕਮੇਟੀ ਦਾ ਮੈਂਬਰ ਬਣਨ ਦਾ ਮਾਣ ਹਾਸਲ ਕੀਤਾ।


ਤਾਜਾ ਜਾਣਕਾਰੀ
ਯੂਰਪ ਤੋਂ ਆਈ ਇਹ ਵੱਡੀ ਤਾਜਾ ਖਬਰ, ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
ByadminJune 15, 2022Comments Off on ਯੂਰਪ ਤੋਂ ਆਈ ਇਹ ਵੱਡੀ ਤਾਜਾ ਖਬਰ, ਸੁਣ ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
Previous Postਇਥੇ ਵਿਆਹ ਚ ਜਾ ਰਹੇ ਬਰਾਤੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਦੀ ਹੋਈ ਹੋਈ ਮੌਤ- ਖੁਸ਼ੀਆਂ ਚ ਪਿਆ ਮਾਤਮ
Next Postਮੁੰਡੇ ਨੇ ਚਚੇਰੀ ਭੈਣ ਦੇ ਅੰਤਿਮ ਸੰਸਕਾਰ ਚ ਚਿਤਾ ਤੇ ਛਾਲ ਮਾਰ ਕੀਤੀ ਖ਼ੁਦਕੁਸ਼ੀ, ਕੋਲ ਖੜਿਆ ਨੂੰ ਪਈਆਂ ਭਾਜੜਾਂ