ਆਈ ਤਾਜ਼ਾ ਵੱਡੀ ਖਬਰ
ਵੱਖ-ਵੱਖ ਖੇਤਰਾਂ ਵਿੱਚ ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇੱਕ ਵੱਖਰਾ ਨਾਮਣਾ ਖੱਟਿਆ ਗਿਆ ਹੈ। ਉਥੇ ਇਕ ਖੇਡ ਜਗਤ ਦੇ ਵਿੱਚ ਵੀ ਬਹੁਤ ਸਾਰੇ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡਾਂ ਦੇ ਵਿੱਚ ਬੇਹਤਰੀਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਹੋਈਆਂ ਰਾਸ਼ਟਰਮੰਡਲ ਖੇਡਾਂ ਦੇ ਵਿੱਚ ਜਿੱਥੇ ਬਹੁਤ ਸਾਰੇ ਖਿਡਾਰੀਆਂ ਵੱਲੋਂ ਦੇਸ਼ ਲਈ ਕਈ ਤਗਮੇ ਜਿੱਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਾਰੇ ਖਿਡਾਰੀਆਂ ਦਾ ਹੌਂਸਲਾ ਵਧਾਇਆ ਹੈ ਅਤੇ ਸਾਰਿਆਂ ਨੂੰ ਚੰਡੀਗੜ੍ਹ ਬੁਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ ਜਿਥੇ ਸਾਰੇ ਖਿਡਾਰੀਆਂ ਨੂੰ ਜਿੱਤ ਹਾਸਲ ਕਰਨ ਤੇ ਨਗਦ ਰਾਸ਼ੀ ਦੇ ਕੇ ਵੀ ਸਨਮਾਨਤ ਕੀਤਾ ਗਿਆ ਹੈ।
ਉੱਥੇ ਹੀ ਬਹੁਤ ਸਾਰੇ ਖਿਡਾਰੀਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਰਾਸ਼ਟਰੀ ਪੱਧਰ ਤੇ ਪਹਿਲਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ, ਜਿਸ ਦਾ ਨੌਂ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਉਥੇ ਹੀ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਵਾਨ ਪੂਜਾ ਨੰਦਲ ਵੱਲੋਂ ਰਾਸ਼ਟਰਮੰਡਲ ਖੇਡਾਂ ਦੇ ਵਿੱਚ ਦੇਸੀ ਤਗਮਾ ਜਿੱਤਿਆ ਹੈ ਉਥੇ ਹੀ ਉਸ ਦੇ ਪਤੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਦੱਸਿਆ ਗਿਆ ਹੈ ਕਿ ਉਸ ਦੇ ਪਤੀ ਅਜੇ ਨੰਦਲ ਵੱਲੋਂ ਜਿੱਥੇ ਆਪਣੇ 2 ਪਹਿਲਵਾਨ ਸਾਥੀਆਂ ਦੇ ਨਾਲ ਅਲਟੋ ਗੱਡੀ ਵਿੱਚ ਬੈਠ ਕੇ ਹੀ ਨਸ਼ਾ ਕੀਤਾ ਸੀ ਜਿੱਥੇ ਨਸ਼ੇ ਦੀ ਵਧੇਰੇ ਮਾਤਰਾ ਹੋਣ ਦੇ ਕਾਰਣ ਉਹ ਬੇਹੋਸ਼ ਹੋ ਗਏ। ਉਥੇ ਹੀ ਬੇਹੋਸ਼ੀ ਦੀ ਹਾਲਤ ਵਿੱਚ ਨਜ਼ਦੀਕ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ।
ਹਸਪਤਾਲ ਦੇ ਵਿਚ ਜਿੱਥੇ ਪੂਜਾ ਦੇ ਪਹਿਲਵਾਨ ਪਤੀ ਅਜੇ ਦੀ ਮੌਤ ਹੋ ਗਈ ਜਦ ਕਿ ਉਸਦੇ ਦੋਸਤ ਸੋਨੂ ਅਤੇ ਰਵੀ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਜਿੱਥੇ ਦੂਲੋ ਵੀ ਪਤੀ-ਪਤਨੀ ਚੰਗੇ ਪਹਿਲਵਾਨ ਸਨ ਉਥੇ ਹੀ 9 ਮਹੀਨੇ ਪਹਿਲਾਂ ਉਨ੍ਹਾਂ ਦਾ ਵਿਆਹ ਹੋਇਆ ਸੀ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਪ੍ਰੀਵਾਰ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
Home ਤਾਜਾ ਜਾਣਕਾਰੀ ਰਾਸ਼ਟਰੀ ਪੱਧਰ ਦੇ ਪਹਿਲਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, 9 ਮਹੀਨੇ ਪਹਿਲਾਂ ਹੋਇਆ ਸੀ ਵਿਆਹ- 2 ਦੀ ਹਾਲਤ ਨਾਜ਼ੁਕ
ਤਾਜਾ ਜਾਣਕਾਰੀ