=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਰੱਬ ਨੇ ਦਿੱਤਾ ਛੱਪੜ ਫਾੜ ਕੇ “ਰਾਤੋ ਰਾਤ ਕਰੋਡ਼ਪਤੀ ਬਣਿਆ ਪਟਿਆਲਾ ਦਾ ਅਵਤਾਰ ਸਿੰਘ

ਸਿਆਣਿਆਂ ਨੇ ਸੱਚ ਕਿਹਾ ਹੈ ਰੱਬ ਨੇ ਦਿੱਤਾ ਛੱਪੜ ਫਾੜ ਕੇ “ਰਾਤੋ ਰਾਤ 1 ਕਰੋਡ਼ਪਤੀ ਬਣਿਆ ਪਟਿਆਲਾ ਦਾ ਅਵਤਾਰ ਸਿੰਘ ਪੰਜਾਬ ਰਾਜ ਰਾਖੀ ਬੰਪਰ-2019 ਨੇ ਬਣਾਇਆ ਕਰੋੜਪਤੀ ਪਟਿਆਲਾ ਦੇ 63 ਸਾਲਾ ਅਵਤਾਰ ਸਿੰਘ ਦੀ ਨਿਕਲੀ ਲਾਟਰੀ 15 ਸਾਲ ਬਾਅਦ ਅਣਮੰਨੇ ਮਨ ਨਾਲ ਖਰੀਦੀ ਸੀ ਟਿਕਟ ਡੇਢ ਕਰੋੜ ਦਾ ਇਨਾਮ ਜਿੱਤਣ ਬਾਰੇ ਨਹੀਂ ਸੀ ਸੋਚਿਆਅਵਤਾਰ ਸਿੰਘ ਨੂੰ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਸਿਆਣਿਆਂ ਨੇ ਸੱਚ ਕਿਹਾ ਹੈ ‘ਕਿਸਮਤ ਚਮਕਦੀ ਹੈ ਤਾਂ ਕੋਈ ਪਤਾ ਨਹੀਂ ਲਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ‘ਤੇ ਬਿਲਕੁਲ ਢੁਕਦੀ ਹੈ।

ਅਵਤਾਰ ਸਿੰਘ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ। ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ‘ਚੋਂ ਇਕ ਇਨਾਮ ਜਿੱਤਣ ਤੋਂ ਬਾਅਦ ਬਾਗ਼ੋ-ਬਾਗ਼ ਨਜ਼ਰ ਆ ਰਹੇ ਪਟਿਆਲਾ ਵਾਸੀ ਅਵਤਾਰ ਸਿੰਘ ਨੇ ਕਿਹਾ ਕਿ ਜ਼ਿੰਦਗੀ ‘ਚ ਐਨਾ ਵੱਡਾ ਇਨਾਮ ਜਿੱਤਣ ਬਾਰੇ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਪਰ ਰਾਖੀ ਬੰਪਰ ਨੇ ਇਸ ਨੂੰ ਸੱਚ ਕਰ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤਕਰੀਬਨ 15 ਸਾਲਾਂ ਬਾਅਦ ਅਣਮੰਨੇ ਮਨ ਨਾਲ ਇਸ ਵਾਰ ਲਾਟਰੀ ਦੀ ਟਿਕਟ ਖਰੀਦੀ ਸੀ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਦੇ ਵੀ ਇਨਾਮ ਨਹੀਂ ਨਿਕਲਿਆ ਸੀ।ਦੱਸਣਯੋਗ ਹੈ ਕਿ ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਇਕ ਪਹਿਲਾ ਇਨਾਮ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਦਾ ਨਿਕਲਿਆ ਸੀ, ਜੋ ਮੂਲ ਰੂਪ ’ਚ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਹਾਦਰਪੁਰ ਫਕੀਰਾਂ ਦਾ ਰਹਿਣ ਵਾਲਾ ਹੈ।

ਖੁਸ਼ਨਸੀਬ ਜੇਤੂ ਅਵਤਾਰ ਸਿੰਘ ਨੇ ਇਨਾਮੀ ਰਾਸ਼ੀ ਲਈ ਮੰਗਲਵਾਰ ਨੂੰ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੂੰ ਲਾਟਰੀ ਟਿਕਟ ਅਤੇ ਹੋਰ ਦਸਤਾਵੇਜ਼ ਸੌਂਪੇ। ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ ਅਤੇ ਛੋਟਾ ਬੇਟਾ ਵਿਦੇਸ਼ ‘ਚ ਪੜ੍ਹਾਈ ਕਰ ਰਿਹਾ ਹੈ ਜਦਕਿ ਵੱਡਾ ਬੇਟਾ ਐੱਮਬੀਏ ਕਰਨ ਤੋਂ ਬਾਅਦ ਪਟਿਆਲਾ ਵਿਖੇ ਹੀ ਪ੍ਰਾਈਵੇਟ ਨੌਕਰੀ ਕਰ ਰਿਹਾ ਹੈ। ਭਵਿੱਖੀ ਯੋਜਨਾਵਾਂ ਬਾਰੇ ਉਨਾਂ ਕਿਹਾ ਕਿ ਇਹ ਵੱਡੀ ਇਨਾਮੀ ਰਾਸ਼ੀ ਉਸ ਲਈ ਆਪਣੇ ਬੇਟਿਆਂ ਨੂੰ ਜ਼ਿੰਦਗੀ ’ਚ ਸਥਾਪਤ ਕਰਨ ਤੋਂ ਇਲਾਵਾ ਹੋਰ ਮਾਲੀ ਸਮੱਸਿਆਵਾਂ ਦੇ ਹੱਲ ਵਿੱਚ ਬੇਹੱਦ ਮਦਦਗਾਰ ਸਾਬਿਤ ਹੋਵੇਗੀ।

ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਲਾਟਰੀਆਂ ਦੇ ਡਰਾਅ ਕੱਢਣ ਲਈ ਵਰਤੇ ਜਾਂਦੇ ਪਾਰਦਰਸ਼ੀ ਤੇ ਸੌਖਾਲੇ ਢੰਗ ’ਤੇ ਤਸੱਲੀ ਜ਼ਾਹਿਰ ਕਰਦਿਆਂ ਅਵਤਾਰ ਸਿੰਘ ਨੇ ਕਿਹਾ ਕਿ ਸਭ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਪੰਜਾਬ ਅਜਿਹਾ ਸੂਬਾ ਹੈ ਜਿੱਥੇ ਲਾਟਰੀਆਂ ਦੇ ਵੱਡੇ ਇਨਾਮ ਜਨਤਾ ਵਿਚ ਵਿਕੀਆਂ ਟਿਕਟਾਂ ’ਤੇ ਹੀ ਕੱਢੇ ਜਾਂਦੇ ਹਨ। ਪੰਜਾਬ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਅਵਤਾਰ ਸਿੰਘ ਨੂੰ ਇਨਾਮੀ ਰਾਸ਼ੀ ਜਲਦੀ ਤੋਂ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ।




error: Content is protected !!