BREAKING NEWS
Search

ਲਾਲ ਕਿਲੇ ਤੇ ਨਿਸ਼ਾਨ ਸਾਹਿਬ ਝੁਲਾਉਣ ਨੂੰ ਲੈ ਕੇ ਹੁਣ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਵੱਲੋਂ ਜਿਥੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵਧੇਰੇ ਸਮਾਂ ਬਤੀਤ ਕੀਤਾ ਗਿਆ। ਉਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਜਿੱਥੇ ਦੇਸ਼ ਦੇ ਬਹੁਤ ਸਾਰੇ ਗਾਇਕਾਂ ,ਅਦਾਕਾਰਾ ਅਤੇ ਹੋਰ ਬਹੁਤ ਸਾਰੇ ਕਿਸਾਨ ਨੇਤਾਵਾਂ ਵੱਲੋਂ ਭਰਪੂਰ ਸਮਰਥਨ ਦਿਤਾ ਗਿਆ। ਜਿਸ ਦੇ ਚਲਦੇ ਹੋਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਗਿਆ। ਲਾਲ ਕਿਲੇ ਤੇ ਨਿਸ਼ਾਨ ਸਾਹਿਬ ਝੁਲਾਉਣ ਨੂੰ ਲੈ ਕੇ ਹੁਣ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕਿਸਾਨਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹੇ ਉਪਰ 26 ਜਨਵਰੀ 2021 ਨੂੰ ਟਰੈਕਟਰ ਮਾਰਚ ਕੀਤਾ ਗਿਆ ਸੀ। ਉਸ ਸਮੇਂ ਜਿਥੇ ਕਿਸਾਨਾਂ ਵੱਲੋਂ ਜੋਸ਼ ਵਿੱਚ ਆ ਕੇ ਲਾਲ ਕਿਲ੍ਹੇ ਉੱਪਰ ਨਿਸ਼ਾਨ ਸਾਹਿਬ ਨੂੰ ਲਗਾ ਦਿੱਤਾ ਗਿਆ ਸੀ, ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੇ ਕਿਸਾਨਾਂ ਉੱਪਰ ਮਾਮਲੇ ਦਰਜ ਕੀਤੇ ਗਏ ਸਨ। ਘਟਨਾ ਨੂੰ ਲੈ ਕੇ ਮੇਘਾਲਿਆਂ ਦੇ ਰਾਜਪਾਲ ਸਤਪਾਲ ਮਲਿਕ ਨੇ ਆਖਿਆ ਹੈ ਕਿ ਕਿਸਾਨਾਂ ਵੱਲੋਂ ਇਹ ਕੁਝ ਵੀ ਗਲਤ ਨਹੀਂ ਕੀਤਾ ਗਿਆ ਸੀ। ਜਿੱਥੇ ਉਹ ਪਿੰਡ ਕੰਡੇਲਾ ਵਿੱਚ ਆਯੋਜਤ ਮਾਜਰਾ ਖਾਪ ਅਤੇ ਕੰਡੇਲਾ ਖਾਪ ਵੱਲੋਂ ਐਤਵਾਰ ਨੂੰ ਕਰਵਾਏ ਗਏ ਇਕ ਕਿਸਾਨ ਸਨਮਾਨ ਸਮਾਰੋਹ ਵਿਚ ਸ਼ਾਮਲ ਹੋਏ ਸਨ।

ਉਨ੍ਹਾਂ ਵੱਲੋਂ ਇਹ ਸਭ ਕੁਝ ਸੰਬੋਧਨ ਕਰਦਿਆਂ ਹੋਇਆ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਬੈਠੇ ਰਹੇ, ਉਥੇ ਹੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੀ 10 ਕਿਲੋਮੀਟਰ ਦੀ ਦੂਰੀ ਉਤੇ ਸੀ, ਜਿੱਥੇ ਕਿਸਾਨ ਧਰਨਾ ਲਾਕੇ ਬੈਠੇ ਹੋਏ ਸਨ।

ਪਰ ਸਰਕਾਰ ਵੱਲੋਂ ਇਸ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਨ ਲਈ ਸਰਕਾਰ ਵੱਲੋਂ ਕੋਈ ਵੀ ਨਹੀ ਪਹੁੰਚ ਸਕਿਆ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੇ ਹੱਕ ਵਿਚ ਹਮੇਸ਼ਾ ਰਿਹਾ ਹਾਂ, ਅਤੇ ਕਿਸਾਨਾਂ ਨੂੰ ਦਿੱਲੀ ਵਿੱਚ ਆ ਕੇ ਇੱਕ ਜੁੱਟ ਹੋ ਕੇ ਆਪਣੀ ਸਰਕਾਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਰਾਜਪਾਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਸਾਰੇ ਦੇਸ਼ ਵਿਚ ਦੌਰਾ ਕਰਨਗੇ ਅਤੇ ਕਿਸਾਨਾਂ ਨੂੰ ਇੱਕਜੁੱਟ ਹੋਣ ਦਾ ਸੰਦੇਸ਼ ਦੇਣਗੇ।



error: Content is protected !!