BREAKING NEWS
Search

ਸਮੇਂ ਸਿਰ ਕਰਜ਼ੇ ਮੋੜਨ ਵਾਲੇ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕੇਂਦਰ ਸਰਕਾਰ ਨੇ ਨਵੇਂ ਸਾਲ ਦੇ ਤੋਹਫ਼ੇ ਵਜੋਂ ਸਮੇਂ ਸਿਰ ਫਸਲੀ ਕਰਜ਼ੇ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਦੇ ਬਣਦੇ ਵਿਆਜ ’ਤੇ ਲੀਕ ਮਾਰਨ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖ਼ਜ਼ਾਨੇ ’ਤੇ 15 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਏਗਾ। ਮੌਜੂਦਾ ਸਮੇਂ ਨਿਰਧਾਰਿਤ ਤਰੀਕ ਦੇ ਅੰਦਰ ਕਰਜ਼ੇ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ 4 ਫੀਸਦ ਵਿਆਜ ਦੇਣਾ ਪੈਂਦਾ ਹੈ। ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੱਡਾ ਖੇਤੀ ਪੈਕੇਜ ਦੇਣ ਦੀ ਸਰਕਾਰ ਦੀ ਯੋਜਨਾ ਬਾਰੇ ਪੁੱਛੇ ਜਾਣ ’ਤੇ ਕਿਹਾ, ‘ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।

ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਚ ਕਾਂਗਰਸ ਹੱਥੋਂ ਮਿਲੀ ਹਾਰ ਮਗਰੋਂ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਸੈਕਟਰ ਨੂੰ ਦਰਪੇਸ਼ ਸੰਕਟ ਦੇ ਹੱਲ ਲਈ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੋਈ ਯੋਜਨਾ ਘੜਨ ਦੇ ਇਰਾਦੇ ਨਾਲ ਪਿਛਲੇ ਕਈ ਦਿਨਾਂ ਵਿਚ ਉੱਚ ਪੱਧਰੀ ਮੀਟਿੰਗਾਂ ਦੇ ਕਈ ਦੌਰ ਹੋ ਚੁੱਕੇ ਹਨ। ਕਿਸਾਨਾਂ ਨੂੰ ਫੌਰੀ ਕੋਈ ਰਾਹਤ ਦੇਣ ਲਈ ਜਿਨ੍ਹਾਂ ਤਜਵੀਜ਼ਾਂ ਦਾ ਅਧਿਐਨ ਕੀਤਾ ਗਿਆ ਹੈ,

ਉਨ੍ਹਾਂ ਵਿਚ ਮਿਥੀ ਤਰੀਕ ਦੇ ਅੰਦਰ ਫਸਲੀ ਕਰਜ਼ਿਆਂ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਵੱਲੋਂ ਦਿੱਤੇ ਜਾਂਦੇ ਚਾਰ ਫੀਸਦੀ ਵਿਆਜ ’ਤੇ ਲੀਕ ਮਾਰਨਾ ਵੀ ਸ਼ਾਮਲ ਹੈ। ਮੌਜੂਦਾ ਸਮੇਂ ਕਿਸਾਨਾਂ ਨੂੰ ਘੱਟ ਸਮੇਂ ਦੇ ਕਰਜ਼ੇ ਵਜੋਂ ਸੱਤ ਫੀਸਦੀ ਵਿਆਜ ਦਰ ’ਤੇ ਤਿੰਨ ਲੱਖ ਤਕ ਦਾ ਕਰਜ਼ਾ ਮਿਲਦਾ ਹੈ, ਪਰ ਜੇਕਰ ਸਬੰਧਤ ਕਿਸਾਨ ਮਿਥੀ ਤਰੀਕ ਦੇ ਅੰਦਰ ਕਰਜ਼ੇ ਦੀ ਅਦਾਇਗੀ ਕਰਦਾ ਹੈ ਤਾਂ ਉਸ ਤੋਂ ਚਾਰ ਫੀਸਦੀ ਵਿਆਜ ਹੀ ਲਿਆ ਜਾਂਦਾ ਹੈ। ਆਮਤੌਰ ’ਤੇ ਕਰਜ਼ਾ 9 ਫੀਸਦੀ ਦੀ ਵਿਆਜ ਦਰ ਨਾਲ ਦਿੱਤਾ ਜਾਂਦਾ ਹੈ।

ਸਾਧਾਰਨ ਕੇਸਾਂ ਵਿੱਚ ਵਿਆਜ ’ਤੇ ਜੇਕਰ 2 ਫੀਸਦੀ ਦੀ ਸਬਸਿਡੀ ਤੇ ਫੌਰੀ ਕਿਸਾਨੀ ਕਰਜ਼ਿਆਂ ਦੀ ਅਦਾਇਗੀ ਨਾਲ ਸਬੰਧਤ ਕੇਸਾਂ ਵਿੱਚ 5 ਫੀਸਦੀ ਦੀ ਸਬਸਿਡੀ ਦਿੱਤੇ ਜਾਣ ਨਾਲ ਸਰਕਾਰੀ ਖ਼ਜ਼ਾਨੇ ’ਤੇ ਕਰੀਬ 15 ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਬੋਝ ਪੈਂਦਾ ਹੈ। ਦੱਸ ਦਈਏ ਕਿ ਪੰਜਾਬ ਦੇ ਹਰ ਕਿਸਾਨ ਦੇ ਸਿਰ ਬੈਂਕ ਦਾ ਔਸਤਨ 3.10 ਲੱਖ ਦਾ ਕਰਜ਼ਾ ਹੈ। ਇਸ ਤੋਂ ਇਲਾਵਾ ਸ਼ਾਹੂਕਾਰਾਂ ਦਾ ਵੱਡਾ ਕਰਜ਼ ਵੱਖਰਾ ਹੈ। ਨਾਬਾਰਡ ਦੇ ਤਾਜ਼ਾ ਵੇਰਵੇ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਦੀ ਤਰਾਸਦੀ ਪੇਸ਼ ਕਰਨ ਲਈ ਕਾਫੀ ਹਨ। ਲੰਘੇ ਪੰਜ ਵਰ੍ਹਿਆਂ ਵਿੱਚ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਬੈਂਕ ਕਰਜ਼ਿਆਂ ਵਿੱਚ 28,159 ਕਰੋੜ ਦਾ ਵਾਧਾ ਹੋਇਆ ਹੈ। 31 ਮਾਰਚ 2018 ਤੱਕ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੇ ਬੈਂਕ ਕਰਜ਼ੇ ਦੀ ਰਾਸ਼ੀ ਵਧ ਕੇ 86051 ਕਰੋੜ ਹੋ ਗਈ ਜੋ ਹਰ ਸਾਲ ਵਧਦੀ ਜਾ ਰਹੀ ਹੈ।



error: Content is protected !!